ਤਰਨਤਾਰਨ (ਰਮਨ ਚਾਵਲਾ)-ਬੀਤੀ ਇਕ ਦਸੰਬਰ ਨੂੰ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਅਧੀਨ ਆਉਂਦੇ ਪਿੰਡ ਭੁੱਲਰ ਵਿਖੇ ਇਕ ਕਰਿਆਨਾ ਵਪਾਰੀ ਨੂੰ ਲੁੱਟ ਦੀ ਨੀਅਤ ਨਾਲ ਨਿਸ਼ਾਨਾ ਬਣਾਉਂਦੇ ਹੋਏ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਸੀ। ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋਵੇਂ ਲੁਟੇਰੇ ਫਰਾਰ ਹੋ ਗਏ ਸਨ, ਜਿਨ੍ਹਾਂ ਦੀ ਭਾਲ ਸਬੰਧੀ ਪੁਲਸ ਵੱਲੋਂ ਅੱਧਾ ਦਰਜਨ ਟੀਮਾਂ ਬਣਾਈਆਂ ਗਈਆਂ ਸਨ, ਜਿਨ੍ਹਾਂ ਵੱਲੋਂ ਕਰੀਬ 80 ਕਿਲੋਮੀਟਰ ਦਾ ਸਫਰ ਤੈਅ ਕਰਦੇ ਹੋਏ 203 ਕੈਮਰੇ ਖੰਗਾਲ ਦੇ ਹੋਏ ਇਕ ਮੁਲਜ਼ਮ ਦੀ ਪੁਲਸ ਨੇ ਪਹਿਚਾਣ ਕਰਨ ’ਚ ਵੱਡੀ ਸਫਲਤਾ ਪ੍ਰਾਪਤ ਕੀਤੀ ਹੈ, ਜਿਸ ਦੇ ਚੱਲਦਿਆਂ ਮੁਲਜ਼ਮ ਦੀ ਗ੍ਰਿਫਤਾਰੀ ਲਈ ਵਿਸ਼ੇਸ਼ ਤੌਰ ਉਪਰ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਡੇਢ ਕਰੋੜ ਰੁਪਏ ਦੀ ਲਾਟਰੀ ਜਿੱਤਣ ਵਾਲਾ ਲਾਪਤਾ, ਕੀਤੀ ਜਾ ਰਹੀ ਭਾਲ
ਜਾਣਕਾਰੀ ਦੇ ਅਨੁਸਾਰ ਬੀਤੀ 1 ਦਸੰਬਰ ਨੂੰ ਪਿੰਡ ਭੁੱਲਰ ਵਿਖੇ ਕਰਿਆਨੇ ਦਾ ਕਾਰੋਬਾਰ ਕਰਨ ਵਾਲੇ ਦਲਜੀਤ ਸਿੰਘ ਪੁੱਤਰ ਖਜ਼ਾਨ ਸਿੰਘ ਨੂੰ ਦੋ ਅਣਪਛਾਤੇ ਹਥਿਆਰਬੰਦ ਲੁਟੇਰਿਆਂ ਵੱਲੋਂ ਲੁੱਟ ਦੀ ਨੀਅਤ ਨਾਲ ਦੁਕਾਨ ’ਚ ਦਾਖਲ ਹੋ ਉਸਦੇ ਪੁੱਤਰ ਅਤੇ ਪਤਨੀ ਦੀਆਂ ਅੱਖਾਂ ਸਾਹਮਣੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ- ਹੁਣ ਉਹ ਦਿਨ ਦੂਰ ਨਹੀਂ ਜਦੋਂ ਪਠਾਨਕੋਟ ਸ਼ਹਿਰ ਦੋ ਹਿੱਸਿਆਂ ’ਚ ਵੰਡਿਆ ਜਾਵੇਗਾ! ਸਾਹਮਣੇ ਆਇਆ ਵੱਡਾ ਕਾਰਣ
ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਵੇਂ ਮੁਲਜ਼ਮ ਪਿਸਤੌਲ ਲਹਿਰਾਉਂਦੇ ਹੋਏ ਮੌਕੇ ਤੋਂ ਫਰਾਰ ਹੋ ਗਏ। ਇਸ ਵਾਰਦਾਤ ਤੋਂ ਤੁਰੰਤ ਬਾਅਦ ਜ਼ਿਲੇ ਦੇ ਐੱਸ.ਐੱਸ.ਪੀ ਸੁਰਿੰਦਰ ਲਾਂਬਾ ਵੱਲੋਂ ਕਰੀਬ ਅੱਧਾ ਦਰਜਨ ਵੱਖ-ਵੱਖ ਟੀਮਾਂ ਦਾ ਵਿਸ਼ੇਸ਼ ਰੂਪ ਵਿਚ ਗਠਨ ਕੀਤਾ ਗਿਆ, ਜਿਨ੍ਹਾਂ ਨੂੰ ਇਸ ਘਟੀਆ ਹਰਕਤ ਨੂੰ ਅੰਜਾਮ ਦੇਣ ਵਾਲੇ ਮੁਲਜ਼ਮਾਂ ਦੀ ਭਾਲ ਕਰਕੇ ਗ੍ਰਿਫਤਾਰ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਸਨ। ਸਪੈਸ਼ਲ ਸੈੱਲ, ਸੀ.ਆਈ.ਏ ਸਟਾਫ, ਥਾਣਾ ਗੋਇੰਦਵਾਲ ਸਾਹਿਬ, ਥਾਣਾ ਸਦਰ ਸਮੇਤ ਟੀਮਾਂ ਵੱਲੋਂ ਕਰੀਬ 80 ਕਿਲੋਮੀਟਰ ਦਾ ਸਫਰ ਤੈਅ ਕਰਕੇ 203 ਕੈਮਰੇ ਖੰਗਾਲਦੇ ਹੋਏ ਮੁਲਜ਼ਮਾਂ ਦਾ ਪਿੱਛਾ ਕੀਤਾ ਗਿਆ।
ਇਹ ਵੀ ਪੜ੍ਹੋ- ਕਹਿਰ ਓ ਰੱਬਾ: ਸੜਕ ਕਿਨਾਰੇ ਖੜ੍ਹੀ ਟਰਾਲੀ ਨਾਲ ਟਕਰਾਈ ਕਾਰ, ਪਤੀ-ਪਤਨੀ ਦੀ ਮੌਤ
ਪੁਲਸ ਨੇ ਇਸ ਕੀਤੀ ਗਈ ਮਿਹਨਤ ਦੇ ਚੱਲਦਿਆਂ ਮੋਟਰਸਾਈਕਲ ਦੇ ਪਿੱਛੇ ਬੈਠੇ ਸ਼ੂਟਰ ਦੀ ਪਹਿਚਾਣ ਕਰ ਲਈ ਹੈ, ਜੋ ਉਸ ਨੂੰ ਗ੍ਰਿਫਤਾਰ ਕਰਨ ਦੇ ਬਿਲਕੁਲ ਨਜ਼ਦੀਕ ਪੁੱਜ ਚੁੱਕੀ ਹੈ। ਮੁਲਜ਼ਮ ਦਾ ਨਾਮ ਸੁੱਖ ਵਜੋਂ ਦੱਸਿਆ ਜਾ ਰਿਹਾ ਹੈ। ਇਹ ਵੀ ਪਤਾ ਲੱਗਾ ਹੈ ਕਿ ਦੋਵਾਂ ਮੁਲਜ਼ਮਾਂ ਵੱਲੋਂ ਪਹਿਲਾਂ ਫਤਿਆਬਾਦ, ਫਿਰ ਤਰਨਤਾਰਨ, ਖਡੂਰ ਸਾਹਿਬ ਆਦਿ ਵਿਖੇ ਵਾਰਦਾਤ ਨੂੰ ਅੰਜਾਮ ਦੇਣ ਦਾ ਪਲਾਨ ਬਣਾਇਆ ਗਿਆ ਸੀ ਪ੍ਰੰਤੂ ਬਾਅਦ ਵਿਚ ਪਿੰਡ ਭੁੱਲਰ ਵਿਖੇ ਮੌਜੂਦ ਇਸ ਕਰਿਆਨਾ ਵਪਾਰੀ ਨੂੰ ਆਪਣਾ ਨਿਸ਼ਾਨਾ ਬਣਾ ਲਿਆ ਗਿਆ।
ਇਹ ਵੀ ਪੜ੍ਹੋ- ਤਰਨਤਾਰਨ 'ਚ ਵੱਡੀ ਵਾਰਦਾਤ: ਮਾਮੂਲੀ ਗੱਲ ਨੂੰ ਲੈ ਕੇ ਛਿੜਿਆ ਵਿਵਾਦ, ਚੱਲੀਆਂ ਗੋਲੀਆਂ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਸ਼ੂਟਰ ਦੀ ਪਹਿਚਾਣ ਕਰ ਲਈ ਗਈ ਹੈ, ਜਿਸ ਵੱਲੋਂ ਬੀਤੇ ਦਿਨੀਂ ਗੁਰਦਾਸਪੁਰ ਇਲਾਕੇ ਤੋਂ ਇਕ ਜੈਨ ਕਾਰ ਵੀ ਖੋਹੀ ਗਈ ਸੀ। ਉਨ੍ਹਾਂ ਕਿਹਾ ਕਿ ਮੁਲਜ਼ਮ ਦੀ ਪਹਿਚਾਣ ਸਬੰਧੀ ਫੋਟੋ ਸੋਸ਼ਲ ਮੀਡੀਆ ’ਤੇ ਵਾਇਰਲ ਕੀਤੀ ਗਈ ਹੈ ਅਤੇ ਇਸ ਦੀ ਪਹਿਚਾਣ ਕਰਦੇ ਹੋਏ ਪੁਲਸ ਨੂੰ ਪਤਾ ਦੱਸਣ ਸਬੰਧੀ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲਸ ਇਸ ਕਤਲ ਕੇਸ ਨੂੰ ਸੁਲਝਾਉਣ ’ਚ ਜਲਦ ਫਾਈਨਲ ਟੱਚ ਦੇਵੇਗੀ।
ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਲੈ ਕੇ ਸਰਕਾਰ ਦਾ ਵੱਡਾ ਫੈਸਲ, ਚੁੱਕਿਆ ਗਿਆ ਸ਼ਲਾਘਾਯੋਗ ਕਦਮ
NEXT STORY