ਜਲੰਧਰ (ਸੋਨੂੰ)- ਜਲੰਧਰ ਵਿਖੇ ਰਾਮਾਮੰਡੀ ਤੋਂ ਬੇਹੱਦ ਹੀ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਰਾਮਾਮੰਡੀ ਇਲਾਕੇ ਵਿਚ ਵਿਆਹ ਤੋਂ ਕੁਝ ਦਿਨ ਪਹਿਲਾਂ ਹੀ ਲਾੜੇ ਵੱਲੋਂ ਰਿਸ਼ਤਾ ਤੋੜ ਦਿੱਤਾ ਗਿਆ। ਕੁੜੀ-ਮੁੰਡੇ ਦਾ ਵਿਆਹ 18 ਨਵੰਬਰ ਨੂੰ ਤੈਅ ਕੀਤਾ ਗਿਆ ਸੀ। ਪਰਿਵਾਰ ਮੁਤਾਬਕ ਵਿਆਹ ਤੋਂ ਪਹਿਲਾਂ ਦੋਵੇਂ ਪਰਿਵਾਰ ਪ੍ਰੀ-ਵੈਡਿੰਗ ਸ਼ੂਟ ਲਈ ਗਏ ਸਨ ਪਰ ਇਸ ਦੌਰਾਨ ਮੁੰਡਾ ਸ਼ੂਟ ਨੂੰ ਅਧੂਰਾ ਛੱਡ ਕੇ ਫਰਾਰ ਹੋ ਗਿਆ। ਇਸ ਦੇ ਬਾਅਦ ਉਸ ਨੇ ਕੁੜੀ ਨੂੰ ਮੈਸੇਜ ਭੇਜ ਕੇ ਸਪਸ਼ਟ ਕਰ ਦਿੱਤਾ ਕਿ ਅੱਜ ਦੇ ਬਾਅਦ ਫੋਨ ਜਾਂ ਮੈਸੇਜ ਨਾ ਕੀਤਾ ਜਾਵੇ। ਇੰਨਾ ਹੀ ਨਹੀਂ ਨੌਜਵਾਨ ਨੇ ਕੁੜੀ ਦਾ ਨੰਬਰ ਵੀ ਬਲਾਕ ਕਰ ਦਿੱਤਾ।
ਇਹ ਵੀ ਪੜ੍ਹੋ: ਪੰਜਾਬ 'ਚ ਦਰਦਨਾਕ ਘਟਨਾ! ਪੁੱਤ ਨੂੰ ਲੱਗਿਆ ਕਰੰਟ, ਸਦਮੇ 'ਚ ਆਏ ਪਿਤਾ ਨੇ ਕੀਤਾ ਉਹ ਜੋ ਸੋਚਿਆ ਨਾ ਸੀ

ਕੁੜੀ ਦੀ ਮਾਂ ਨੇ ਦੋਸ਼ ਲਗਾਇਆ ਕਿ ਨੌਜਵਾਨ ਦੇ ਅਚਾਨਕ ਇਸ ਤਰ੍ਹਾਂ ਰਿਸ਼ਤਾ ਤੋੜਨ ਨਾਲ ਪਰਿਵਾਰ ਵਾਲੇ ਬੇਹੱਦ ਹੈਰਾਨ ਹਨ। ਪ੍ਰੀ-ਵੈਡਿੰਗ ਸ਼ੂਟਿੰਗ ਦੌਰਾਨ ਨੌਜਵਾਨ ਦੇ ਪਰਿਵਾਰ ਨੇ ਵਾਪਸ ਆਉਣ ਦਾ ਕਾਰਨ ਦੱਸਣ ਲਈ ਉਨ੍ਹਾਂ ਨੂੰ ਤਾਏ ਦੀ ਮੌਤ ਹੋਣ ਦਾ ਬਹਾਨਾ ਬਣਾਇਆ। ਬਾਅਦ ਵਿੱਚ ਜਦੋਂ ਕੁੜੀ ਦੇ ਪਰਿਵਾਰ ਨੇ ਮੁੰਡੇ ਦੀ ਮਾਂ ਤੋਂ ਪੁੱਛਗਿੱਛ ਕੀਤੀ ਤਾਂ ਉਨ੍ਹਾਂ ਨੇ ਘਰ 'ਚ ਕਿਸੇ ਦੀ ਮੌਤ ਹੋਣ ਤੋਂ ਇਨਕਾਰ ਕਰ ਦਿੱਤਾ। ਇਸ ਨਾਲ ਨੌਜਵਾਨ ਦੇ ਵਿਵਹਾਰ ਬਾਰੇ ਕੁੜੀ ਦੇ ਪਰਿਵਾਰ ਨੂੰ ਸ਼ੱਕ ਹੋਇਆ।
ਕੁੜੀ ਦੀ ਮਾਂ ਦੇ ਮੁਤਾਬਕ ਉਨ੍ਹਾਂ ਨੇ ਮੁੰਡੇ ਅਤੇ ਉਸ ਦੇ ਪਰਿਵਾਰ ਨਾਲ ਫ਼ੋਨ ਰਾਹੀਂ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਪਰ ਕੋਈ ਤਸੱਲੀਬਖ਼ਸ਼ ਜਵਾਬ ਨਹੀਂ ਮਿਲਿਆ। ਇਸ ਤੋਂ ਬਾਅਦ ਮੁੰਡੇ ਦੇ ਪਰਿਵਾਰ ਨੇ ਵਿਚੋਲੇ ਰਾਹੀਂ ਉਨ੍ਹਾਂ ਨਾਲ ਸੰਪਰਕ ਕੀਤਾ। ਹਾਲਾਂਕਿ ਨੌਜਵਾਨ ਕਿੱਥੇ ਹਨ, ਇਸ ਦੀ ਜਾਣਕਾਰੀ ਕੁੜੀ ਦੇ ਪਰਿਵਾਰ ਨੂੰ ਨਹੀਂ ਮਿਲ ਸਕੀ। ਪਰਿਵਾਰ ਦਾ ਕਹਿਣਾ ਹੈ ਕਿ ਉਹ ਪਿਛਲੇ ਤਿੰਨ ਦਿਨਾਂ ਤੋਂ ਸ਼ਿਕਾਇਤ ਦੀ ਭਾਲ ਕਰ ਰਹੇ ਹਨ ਅਤੇ ਹੁਣ ਪੁਲਸ ਕੋਲ ਪਹੁੰਚੇ ਹਨ।

ਇਹ ਵੀ ਪੜ੍ਹੋ: ਪੰਜਾਬ: ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਜਾਰੀ ਹੋਏ ਸਖ਼ਤ ਹੁਕਮ
ਏ. ਸੀ. ਪੀ. ਰਾਜੇਸ਼ ਠਾਕੁਰ ਨੇ ਦੱਸਿਆ ਕਿ ਕੁੜੀ ਦਾ ਵਿਆਹ 18 ਨਵੰਬਰ ਨੂੰ ਹੋਣਾ ਸੀ ਪਰ ਮੁੰਡੇ ਦੇ ਪਰਿਵਾਰ ਨੇ 13 ਜਾਂ 14 ਨਵੰਬਰ ਨੂੰ ਵਿਆਹ ਕਰਨ ਤੋਂ ਇਨਕਾਰ ਕਰ ਦਿੱਤਾ। ਸ਼ਿਕਾਇਤ ਮਿਲਣ ਤੋਂ ਬਾਅਦ ਦੋਵਾਂ ਧਿਰਾਂ ਨੂੰ ਬੁਲਾਇਆ ਗਿਆ ਅਤੇ ਉਨ੍ਹਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਵਿਚੋਲਿਆਂ ਤੋਂ ਵੀ ਪੁੱਛਗਿੱਛ ਕੀਤੀ ਗਈ ਹੈ। ਏ. ਸੀ. ਪੀ. ਨੇ ਕਿਹਾ ਕਿ ਲੜਕੇ ਦੇ ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਵਿਆਹ ਤੋਂ ਮਨ੍ਹਾ ਕਰਨ ਵਾਲੇ ਦਿਨ ਤੋਂ ਨੌਜਵਾਨ ਦੇ ਟਿਕਾਣੇ ਬਾਰੇ ਕੋਈ ਜਾਣਕਾਰੀ ਨਹੀਂ ਹੈ। ਵਿਆਹ ਟੁੱਟਣ ਕਾਰਨ ਦੀ ਫਿਲਹਾਲ ਜਾਂਚ ਕੀਤੀ ਜਾ ਰਹੀ ਹੈ। ਜਾਂਚ ਪੂਰੀ ਹੋਣ ਤੋਂ ਬਾਅਦ ਰਾਮਾ ਮੰਡੀ ਪੁਲਸ ਥਾਣੇ ਨੂੰ ਇਕ ਰਿਪੋਰਟ ਭੇਜੀ ਜਾਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਜਾਂਚ ਵਿਚ ਜਿਹੜਾ ਵੀ ਦੋਸ਼ੀ ਪਾਇਆ ਗਿਆ, ਉਸ ਦੇ ਖ਼ਿਲਾਫ਼ ਕਾਨੂੰਨ ਮੁਤਾਬਕ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਕੈਪਟਨ ਦੀ ਕਾਂਗਰਸ 'ਚ ਵਾਪਸੀ ਦੀਆਂ ਅਟਕਲਾਂ 'ਤੇ ਜਾਣੋ ਕੀ ਬੋਲੇ ਪਰਨੀਤ ਕੌਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਮੋਹਾਲੀ ਪੁਲਸ ਵਲੋਂ ਨਾਜਾਇਜ਼ ਹਥਿਆਰਾਂ ਸਣੇ 2 ਮੁਲਜ਼ਮ ਗ੍ਰਿਫ਼ਤਾਰ
NEXT STORY