ਲੁਧਿਆਣਾ (ਗੌਤਮ) : ਜੀ. ਆਰ. ਪੀ. ਸਟੇਸ਼ਨ ਦੀ ਪੁਲਸ ਨੇ ਰੇਲ ਗੱਡੀਆਂ ’ਚ ਯਾਤਰੀਆਂ ਦਾ ਸਾਮਾਨ ਚੋਰੀ ਕਰਨ ਦੇ ਦੋਸ਼ ’ਚ ਇਕ ਨੌਜਵਾਨ ਨੂੰ ਫੜਿਆ। ਪੁਲਸ ਨੇ ਮੁਲਜ਼ਮ ਤੋਂ ਚੋਰੀ ਹੋਏ 2 ਮੋਬਾਈਲ ਬਰਾਮਦ ਕੀਤੇ। ਪੁਲਸ ਨੇ ਮੁਲਜ਼ਮ ਵਿਰੁੱਧ ਕੇਸ ਦਰਜ ਕੀਤਾ। ਪੁਲਸ ਨੇ ਮੁਲਜ਼ਮ ਦੀ ਪਛਾਣ ਕਰਨਬੀਰ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਤਰਨਤਾਰਨ ਵਜੋਂ ਕੀਤੀ ਹੈ। ਪੁਲਸ ਨੇ ਬਿਹਾਰ ਦੇ ਰਹਿਣ ਵਾਲੇ ਸਾਧੂ ਸ਼ਰਨ ਦੀ ਸ਼ਿਕਾਇਤ ’ਤੇ ਮੁਲਜ਼ਮਾਂ ਵਿਰੁੱਧ ਕੇਸ ਦਰਜ ਕੀਤਾ ਹੈ।
ਇਹ ਵੀ ਪੜ੍ਹੋ : SBI ਦਾ ਵੱਡਾ ਫੈਸਲਾ: ਨਿਯਮਾਂ 'ਚ ਕੀਤਾ ਵੱਡਾ ਬਦਲਾਅ, ਗਾਹਕਾਂ 'ਤੇ ਪਵੇਗਾ ਅਸਰ
ਇੰਸਪੈਕਟਰ ਪਲਵਿੰਦਰ ਸਿੰਘ ਨੇ ਦੱਸਿਆ ਕਿ ਬਿਹਾਰ ਦਾ ਰਹਿਣ ਵਾਲਾ ਸਾਧੂ ਸ਼ਰਨ ਬਿਹਾਰ ਤੋਂ ਸ਼੍ਰੀ ਮਾਤਾ ਵੈਸ਼ਨੋ ਦੇਵੀ ਕਟੜਾ ਜਾ ਰਿਹਾ ਸੀ। ਰਸਤੇ ’ਚ ਉਸ ਦਾ ਮੋਬਾਈਲ ਚੋਰੀ ਹੋ ਗਿਆ ਅਤੇ ਉਸ ਨੇ ਪੁਲਸ ਨੂੰ ਸ਼ਿਕਾਇਤ ਕੀਤੀ, ਜਿਸ ’ਤੇ ਪੁਲਸ ਨੇ ਮਾਮਲਾ ਦਰਜ ਕਰ ਕੇ ਸ਼ਿਕਾਇਤਕਰਤਾ ਦੇ ਮੋਬਾਈਲ ਨੂੰ ਟਰੇਸਿੰਗ ’ਤੇ ਲਾ ਦਿੱਤਾ। ਜਦੋਂ ਪੁਲਸ ਮੁਲਜ਼ਮ ਦੀ ਭਾਲ ਕਰ ਰਹੀ ਸੀ ਤਾਂ ਮੁਲਜ਼ਮ ਨੂੰ ਰੇਲਵੇ ਸਟੇਸ਼ਨ ਨੇੜੇ ਲੱਕੜ ਪੁਲ ਨੇੜੇ ਉਸ ਸਮੇਂ ਫੜ ਲਿਆ ਗਿਆ, ਜਦੋਂ ਮੁਲਜ਼ਮ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਿਹਾ ਸੀ। ਪੁੱਛਗਿੱਛ ਦੌਰਾਨ ਮੁਲਜ਼ਮਾਂ ਤੋਂ ਚੋਰੀ ਹੋਏ 2 ਮੋਬਾਈਲ ਬਰਾਮਦ ਕੀਤੇ ਗਏ। ਮੁਲਜ਼ਮ ਨੂੰ ਅਦਾਲਤ ’ਚ ਪੇਸ਼ ਕਰ ਕੇ ਪੁਲਸ ਰਿਮਾਂਡ ’ਤੇ ਲੈ ਲਿਆ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਟ੍ਰੈਫਿਕ ਪੁਲਸ ਨੇ ਵਿਖਾਈ ਸਖ਼ਤੀ, ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ 61 ਡਰਾਈਵਰਾਂ ਦੇ ਕੱਟੇ ਚਲਾਨ
NEXT STORY