ਚੰਡੀਗੜ੍ਹ : ਦੇਸ਼ 'ਚ ਇਕ ਜੁਲਾਈ ਤੋਂ ਲਾਗੂ ਹੋਏ ਜੀ. ਐੱਸ. ਟੀ. 'ਤੇ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਪ੍ਰਤੀਕਰਮ ਦਿੱਤਾ ਹੈ। ਜਾਖੜ ਦਾ ਕਹਿਣਾ ਹੈ ਕਿ ਜੀ. ਐੱਸ. ਟੀ. ਦੁਲਣ ਦਾ ਨਾਂ ਤਾਂ ਉਹੀ ਹੈ ਪਰ ਦੁਲਹਣ ਨੂੰ ਬਦਲ ਦਿੱਤਾ ਗਿਆ ਹੈ। ਦੋਵੇਂ ਆਗੂਆਂ ਨੇ ਕਿਹਾ ਕਿ ਕਾਂਗਰਸ ਵਪਾਰੀਆਂ 'ਚ ਜਾ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਹੱਲ ਕਰੇਗੀ। ਅਗਾਮੀ ਨਗਰ-ਨਿਗਮ ਚੋਣਾਂ ਨੂੰ ਲੈ ਕੇ ਵਿਧਾਇਕ ਅਤੇ ਸਾਬਕਾ ਵਿਧਾਇਕਾਂ ਨਾਲ ਮੀਟਿੰਗ ਕਰਨ ਤੋਂ ਬਾਅਦ ਦੋਵੇਂ ਆਗੂ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।
ਦੋਵੇਂ ਆਗੂਆਂ ਦਾ ਕਹਿਣਾ ਹੈ ਕਿ ਵਿਕਾਸ ਦੇ ਮੁੱਦੇ ਨੂੰ ਲੈ ਕੇ ਨਗਰ-ਨਿਗਮ ਚੋਣਾਂ ਲੜੀਆਂ ਜਾਣਗੀਆਂ ਅਤੇ ਜੇਕਰ ਚੋਣਾਂ ਵਿਚ ਦੇਰੀ ਵੀ ਕਰਨੀ ਪਈ ਤਾਂ ਉਨ੍ਹਾਂ ਨੂੰ ਕੋਈ ਇਤਰਾਜ਼ ਨਹੀਂ ਹੋਵੇਗਾ।
ਬਰਸਾਤਾਂ 'ਚ ਡੁੱਬ ਜਾਂਦੇ ਹਨ ਇਹ ਪੁਲਸ ਥਾਣੇ, ਮੁਲਾਜ਼ਮਾਂ ਨੂੰ ਹੱਥਾਂ 'ਚ ਜੁੱਤੀਆਂ ਫੜ ਕੇ ਜਾਣਾ ਪੈਂਦਾ ਹੈ ਅੰਦਰ (ਤਸਵੀਰਾਂ)
NEXT STORY