ਲੁਧਿਆਣਾ (ਸੇਠੀ) - ਰਾਜ ਜੀ.ਐੱਸ.ਟੀ. ਵਿਭਾਗ ਦੇ ਮੋਬਾਈਲ ਵਿੰਗ ਨੇ ਮੰਡੀ ਗੋਬਿੰਦਗੜ੍ਹ ਦੀਆਂ ਦੋ ਫਰਮਾਂ ਭਵਾਨੀ ਇੰਡਸਟਰੀਜ਼ ਪ੍ਰਾਈਵੇਟ ਲਿਮਟਿਡ ਅਤੇ ਭਵਾਨੀ ਕਾਸਟਿੰਗ ਪ੍ਰਾਈਵੇਟ ਲਿਮਟਿਡ ''ਤੇ ਛਾਪੇਮਾਰੀ ਕੀਤੀ। ਇਹ ਕਾਰਵਾਈ ਡਾਇਰੈਕਟਰ ਇਨਫੋਰਸਮੈਂਟ ਪੰਜਾਬ, ਜਸਕਰਨ ਸਿੰਘ ਬਰਾੜ ਦੇ ਨਿਰਦੇਸ਼ਾਂ ਹੇਠ ਕੀਤੀ ਗਈ।
ਇਹ ਖ਼ਬਰ ਵੀ ਪੜ੍ਹੋ - Punjab: ਇਨ੍ਹਾਂ ਥਾਵਾਂ 'ਤੇ ਪੈਟਰੋਲ-ਡੀਜ਼ਲ ਵੇਚਣ 'ਤੇ ਰੋਕ! ਸਖ਼ਤ ਹੁਕਮ ਜਾਰੀ
ਇਸ ਕਾਰਵਾਈ ਵਿਚ ਪੰਜਾਬ ਰਾਜ ਟੈਕਸ ਅਧਿਕਾਰੀ ਅਤੇ ਇੰਸਪੈਕਟਰ ਪੱਧਰ ਦੇ ਅਧਿਕਾਰੀ ਵੀ ਮੌਜੂਦ ਸਨ। ਛਾਪੇਮਾਰੀ ਦੌਰਾਨ ਅਧਿਕਾਰੀਆਂ ਨੇ ਇਮਾਰਤ ਤੋਂ ਢਿੱਲੀਆਂ ਸਲਿੱਪਾਂ, ਵਿਕਰੀ ਖਰੀਦ ਕਿਤਾਬਾਂ, ਖਾਤਾ ਕਿਤਾਬਾਂ ਅਤੇ ਵੱਡੀ ਗਿਣਤੀ ਵਿੱਚ ਦਸਤਾਵੇਜ਼ ਜ਼ਬਤ ਕੀਤੇ। ਇਸ ਤੋਂ ਬਾਅਦ ਅਧਿਕਾਰੀ ਟੈਕਸ ਡੇਟਾ ਦੀ ਜਾਂਚ ਕਰਨਗੇ। ਪ੍ਰਾਪਤ ਜਾਣਕਾਰੀ ਅਨੁਸਾਰ, ਟੈਕਸ ਚੋਰੀ ਦੇ ਸ਼ੱਕ ਕਾਰਨ ਜਾਂਚ ਸ਼ੁਰੂ ਕੀਤੀ ਗਈ ਸੀ। ਅਧਿਕਾਰੀਆਂ ਨੇ ਦੱਸਿਆ ਕਿ ਟੈਕਸ ਚੋਰੀ ਦੇ ਮਾਮਲੇ ਵਿੱਚ ਟੈਕਸ ਤੋਂ ਇਲਾਵਾ ਜੁਰਮਾਨਾ ਲਗਾਇਆ ਜਾਵੇਗਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਤਲੁਜ ਦਰਿਆ ਦਾ ਬੰਨ੍ਹ ਟੁੱਟਣ ਕਾਰਨ ਲੋਕ ਚਿੰਤਾ ’ਚ, ਪ੍ਰਸ਼ਾਸਨ ਤੇ ਲੋਕਾਂ ਨੇ ਮਿਲ ਕੇ ਸੰਭਾਲਿਆ ਮੋਰਚਾ
NEXT STORY