ਐੱਸ. ਏ. ਐੱਸ. ਨਗਰ (ਪ੍ਰਦੀਪ) : ਜ਼ਿਲ੍ਹਾ ਮੈਜਿਸਟਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ 'ਚ ਵਿਆਹ ਸਮਾਗਮਾਂ ਲਈ ਖ਼ਾਸ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਸ੍ਰੀ ਗਿਰੀਸ਼ ਦਿਆਲਨ ਆਈ. ਏ. ਐੱਸ. ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦਿਆ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ 'ਚ ਸਥਿਤ ਮੈਰਿਜ ਪੈਲੇਸਾਂ 'ਚ ਵਿਆਹ ਜਾਂ ਹੋਰ ਸਮਾਗਮਾਂ 'ਚ ਆਮ ਲੋਕਾਂ ਦੇ ਅਸਲਾ ਲੈ ਕੇ ਆਉਣ 'ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਗਏ ਹਨ।
ਇਹ ਵੀ ਪੜ੍ਹੋ : ਖੇਤੀ ਬਿੱਲਾਂ ਨੂੰ ਲੈ ਕੇ ਕੇਂਦਰ ਸਰਕਾਰ ਖ਼ਿਲਾਫ ਹਜ਼ਾਰਾਂ ਦੇ ਇਕੱਠ 'ਚ ਗਰਜ਼ੇ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ
ਇਹ ਵੀ ਹੁਕਮ ਜਾਰੀ ਕੀਤੇ ਗਏ ਹਨ ਕਿ ਜੇਕਰ ਕੋਈ ਵਿਅਕਤੀ ਮੈਰਿਜ ਪੈਲੇਸ 'ਚ ਵਿਆਹ ਸਮੇਂ ਅਸਲਾ ਲੈ ਕੇ ਆਉਂਦਾ ਹੈ ਤਾਂ ਪੈਲੇਸ ਦੇ ਮਾਲਕ ਮੁਕਾਮੀ ਪੁਲਸ ਨੂੰ ਤੁਰੰਤ ਸੂਚਿਤ ਕਰੇਗਾ। ਇਹ ਹੁਕਮ 21 ਨਵੰਬਰ 2020 ਤੱਕ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਲਾਗੂ ਰਹਿਣਗੇ।
ਇਹ ਵੀ ਪੜ੍ਹੋ : ਸੈਰ ਕਰਦੇ ਪਤੀ-ਪਤਨੀ 'ਤੇ ਅੱਧੀ ਦਰਜਨ ਤੋਂ ਵਧ ਹਮਲਾਵਰਾਂ ਨੇ ਕੀਤਾ ਹਮਲਾ, ਪਤੀ ਜ਼ਖ਼ਮੀ
ਪਿੰਡਾਂ 'ਚ ਪੰਜਾਬ ਬੰਦ ਨੂੰ ਜ਼ਬਰਦਸਤ ਸਮਰਥਨ
NEXT STORY