ਮੋਗਾ, (ਅਾਜ਼ਾਦ)- ਥਾਣਾ ਧਰਮਕੋਟ ਦੇ ਅਧੀਨ ਪੈਂਦੇ ਪਿੰਡ ਚੱਕ ਕੰਨੀਆਂ ਕਲਾਂ ਨਿਵਾਸੀ ਕੁਲਵੰਤ ਸਿੰਘ ਨੇ ਕੁਝ ਹਥਿਆਰਬੰਦ ਵਿਅਕਤੀਆਂ ’ਤੇ ਉਸ ਦੀ ਜ਼ਮੀਨ ’ਤੇ ਜ਼ਬਰਦਸਤੀ ਕਬਜ਼ਾ ਕਰਨ ਦਾ ਯਤਨ ਕੀਤੇ ਜਾਣ ਦਾ ਦੋਸ਼ ਲਾਇਆ ਹੈ, ਜਿਸ ’ਤੇ ਧਰਮਕੋਟ ਪੁਲਸ ਵੱਲੋਂ ਗੁਰਦੀਪ ਸਿੰਘ, ਜਰਨੈਲ ਸਿੰਘ, ਹਰਦੀਪ ਸਿੰਘ, ਪਰਮਜੀਤ ਕੌਰ, ਰਮੇਸ਼ ਕੌਰ, ਛਿੰਦਰ ਕੌਰ ਸਾਰੇ ਨਿਵਾਸੀ ਪਿੰਡ ਚੱਕ ਕੰਨੀਆਂ ਕਲਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਸ ਨੂੰ ਦਿੱਤੇ ਸ਼ਿਕਾਇਤ ਪੱਤਰ ਵਿਚ ਕੁਲਵੰਤ ਕੌਰ ਨੇ ਕਿਹਾ ਕਿ ਕਥਿਤ ਦੋਸ਼ੀਆਂ ਨੇ ਮਿਲੀਭੁਗਤ ਕਰ ਕੇ ਉਸ ਦੀ 26 ਕਨਾਲਾਂ 7 ਮਰਲੇ ਜ਼ਮੀਨ ’ਤੇ ਜ਼ਬਰਦਸਤੀ ਕਬਜ਼ੇ ਦਾ ਯਤਨ ਕੀਤਾ ਅਤੇ ਜਦ ਉਹ ਉਨ੍ਹਾਂ ਨੂੰ ਰੋਕਣ ਲੱਗੀ ਤਾਂ ਉਨ੍ਹਾਂ ਵੱਲੋਂ ਉਸ ਨੂੰ ਜਾਨ ਤੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਇਲਾਵਾ ਗਾਲੀ-ਗਲੋਚ ਕੀਤਾ ਗਿਆ, ਜਿਸ ’ਤੇ ਮੈਂ ਪੁਲਸ ਨੂੰ ਸੂਚਿਤ ਕੀਤਾ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਹ ਮਾਮਲੇ ਨੂੰ ਗੰਭੀਰਤਾ ਨਾਲ ਲੈ ਰਹੇ ਹਨ ਅਤੇ ਆਸ-ਪਾਸ ਦੇ ਲੋਕਾਂ ਤੋਂ ਪੁੱਛਗਿੱਛ ਕਰ ਕੇ ਸੱਚਾਈ ਜਾਨਣ ਦਾ ਯਤਨ ਕਰ ਰਹੇ ਹਨ। ਕਥਿਤ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਲਈ ਛਾਪਾਮਾਰੀ ਕੀਤੀ ਜਾ ਰਹੀ ਹੈ, ਜਿਨ੍ਹਾਂ ਦੇ ਜਲਦੀ ਕਾਬੂ ਆ ਜਾਣ ਦੀ ਸੰਭਾਵਨਾ ਹੈ।
ਪਹਿਲੀ ਵਾਰ ‘ਮੰਗਵੇਂ’ ਅਫਸਰ ਦੇ ਸਹਾਰੇ ਹਲਕੇ ’ਚ ਮਨਾਇਆ ਜਾਵੇਗਾ ਅਾਜ਼ਾਦੀ ਦਾ ਜਸ਼ਨ
NEXT STORY