ਟਾਹਲੀ ਸਾਹਿਬ (ਬਲਜੀਤ) - ਨਜ਼ਦੀਕੀ ਪਿੰਡ ਬੱਗਾ ਵਿਖੇ ਗੁੱਜਰਾਂ ਦੀਆਂ ਦੋ ਧਿਰਾਂ ਵਿਚਾਰੇ ਜ਼ਬਰਦਸਤ ਖੂਨੀ ਝੜਪ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਲੋਕਾਂ ਨੇ ਇੱਟਾਂ-ਪੱਥਰ ਵੀ ਚਲਾਏ। ਇਸ ਲੜਾਈ ’ਚ ਇਕ ਗੁੱਜਰ ਦੀ ਮੌਤ ਹੋ ਗਈ, ਜਦਕਿ ਇਕ ਜਨਾਨੀ ਸਮੇਤ 7 ਵਿਅਕਤੀ ਗੰਭੀਰ ਤੌਰ ’ਤੇ ਜ਼ਖ਼ਮੀ ਹੋ ਗਏ ਹਨ।
ਪੜ੍ਹੋ ਇਹ ਵੀ ਖ਼ਬਰ - ਗੜ੍ਹਦੀਵਾਲਾ: ਡੈਮ ’ਚ ਨਹਾਉਣ ਗਏ 4 ਨੌਜਵਾਨਾਂ ’ਚੋਂ 1 ਡੁੱਬਿਆ, ਪੁੱਤ ਦੀ ਲਾਸ਼ ਵੇਖ ਧਾਹਾਂ ਮਾਰ ਰੋਇਆ ਪਰਿਵਾਰ

ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. ਮਨਮੋਹਨ ਸਿੰਘ ਮਜੀਠਾ ਨੇ ਦੱਸਿਆ ਕਿ ਲੜਾਈ ਦੌਰਾਨ ਲਾਲ ਹੁਸੈਨ ਨਾਮਕ ਵਿਅਕਤੀ ਦੀ ਮੌਤ ਹੋ ਚੁੱਕੀ ਹੈ। ਲੜਾਈ ’ਚ ਜ਼ਖ਼ਮੀ ਹੋਏ ਲੋਕਾਂ ਨੂੰ ਗੁਰੂ ਨਾਨਕ ਹਸਪਤਾਲ ਵਿਖੇ ਇਲਾਜ ਲਈ ਭੇਜ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਗੁੱਜਰਾਂ ਨੇ ਲੜਾਈ ਦੌਰਾਨ ਦੋ ਟਰੈਕਟਰ, ਇਕ ਮਰੂਤੀ ਕਾਰ ਅਤੇ ਕੁੱਲ ਨੂੰ ਅੱਗ ਲਗਾ ਦਿੱਤੀ ਹੈ।
ਪੜ੍ਹੋ ਇਹ ਵੀ ਖ਼ਬਰ - ਅਧਿਆਪਕ ਦੀ ਸ਼ਰਮਸਾਰ ਕਰਤੂਤ: ਵਿਆਹ ਦਾ ਝਾਂਸਾ ਦੇ 12ਵੀਂ ਜਮਾਤ ਦੀ ਵਿਦਿਆਰਥਣ ਨਾਲ ਬਣਾਏ ਸਰੀਰਕ ਸਬੰਧ

ਘਟਨਾ ਦੀ ਸੂਚਨਾ ਮਿਲਣ ’ਤੇ ਪਹੁੰਚੇ ਥਾਣਾ ਮੱਤੇਵਾਲ ਦੇ ਐੱਸ. ਐੱਚ. ਓ. ਨੇ ਦੱਸਿਆ ਕਿ ਦੋਸ਼ੀਆਂ ਨੂੰ ਕਾਬੂ ਕਰਨ ਲਈ ਨਾਕਾਬੰਦੀ ਕੀਤੀ ਗਈ ਹੈ। ਇਸ ਮਾਮਲੇ ਦੇ ਅਸਲ ਮੁਲਜ਼ਮਾਂ ਨੂੰ ਜਲਦ ਪੁਲਸ ਗ੍ਰਿਫ਼ਤਾਰ ਕਰ ਲਵੇਗੀ।
ਪੜ੍ਹੋ ਇਹ ਵੀ ਖ਼ਬਰ - ਸ਼ਰਮਨਾਕ: ਗਰਭਵਤੀ ਦੇ ਢਿੱਡ ’ਚ ਨੌਜਵਾਨਾਂ ਨੇ ਮਾਰੀਆਂ ਲੱਤਾਂ, 20 ਘੰਟੇ ਸਿਵਲ ਹਸਪਤਾਲ ’ਚ ਤੜਫਦੀ ਰਹੀ

ਕਰਜ਼ੇ ਤੋਂ ਪ੍ਰੇਸ਼ਾਨ ਇਕ ਹੋਰ ਕਿਸਾਨ ਨੇ ਜ਼ਹਿਰੀਲੀ ਦਵਾਈ ਪੀ ਕੀਤੀ ਖ਼ੁਦਕੁਸ਼ੀ
NEXT STORY