ਮਾਨਸਾ (ਅਮਰਜੀਤ) - ਗਲਵਾਨ ਘਾਟੀ ਵਿਚ ਚੀਨ ਫ਼ੌਜ ਨਾਲ ਲੋਹਾ ਲੈਂਦੇ ਸ਼ਹੀਦ ਹੋਏ ਮਾਨਸਾ ਜ਼ਿਲ੍ਹੇ ਦੇ ਪਿੰਡ ਬੀਰੇਵਾਲ ਡੋਗਰਾ ਦੇ ਰਹਿਣ ਵਾਲੇ ਸ਼ਹੀਦ ਗੁਰਤੇਜ ਸਿੰਘ ਨੂੰ ਕੇਂਦਰ ਸਰਕਾਰ ਵੱਲੋਂ 26 ਜਨਵਰੀ ਮੌਕੇ ਵੀਰ ਚੱਕਰ ਦੇਣ ਦਾ ਐਲਾਨ ਕੀਤਾ ਗਿਆ ਹੈ। ਵੀਰ ਚੱਕਰ ਦੇ ਐਲਾਨ ਤੋਂ ਬਾਅਦ ਸ਼ਹੀਦ ਜਵਾਨ ਗੁਰਤੇਜ ਦੇ ਪਰਿਵਾਰ ਨੇ ਆਪਣੇ ਪੁੱਤਰ ਦੀ ਸ਼ਹਾਦਤ ’ਤੇ ਫਖ਼ਰ ਮਹਿਸੂਸ ਕੀਤਾ ਹੈ। ਪੱਤਰਕਾਰ ਨੂੰ ਜਾਣਕਾਰੀ ਦਿੰਦੇ ਹੋਏ ਸ਼ਹੀਦ ਗੁਰਤੇਜ ਸਿੰਘ ਦੇ ਪਿਤਾ ਵਿਰਸਾ ਸਿੰਘ ਨੇ ਕਿਹਾ ਕਿ ਮਾਨਸਾ ਜ਼ਿਲ੍ਹੇ ਦੇ ਪਿੰਡ ਬੀਰੇਵਾਲ ਡੋਗਰਾ ਦਾ ਗੁਰਤੇਜ ਸਿੰਘ ਗਲਵਾਨ ਘਾਟੀ ਵਿਚ ਚੀਨ ਫ਼ੌਜ ਨਾਲ ਲੋਹਾ ਲੈਂਦੇ ਹੋਏ 12 ਚੀਨੀਆਂ ਨੂੰ ਮੌਤ ਦੇ ਘਾਟ ਉਤਾਰ ਜ਼ਖ਼ਮੀ ਹੋ ਗਿਆ ਸੀ। ਗੁਰਤੇਜ 16 ਜੂਨ 2020 ਨੂੰ ਜ਼ਖਮਾਂ ਦੀ ਤਾਬਿਆ ਨਾ ਸਹਾਰਦੇ ਹੋਏ ਸ਼ਹੀਦੀ ਦਾ ਜਾਮ ਪੀ ਗਿਆ ਸੀ, ਇਸੇ ਲਈ ਕੇਂਦਰ ਸਰਕਾਰ ਨੇ ਗੁਰਤੇਜ ਸਿੰਘ ਨੂੰ ਵੀਰ ਚੱਕਰ ਦੇਣ ਦਾ ਐਲਾਨ ਕੀਤਾ ਹੈ।
ਪੜ੍ਹੋ ਇਹ ਵੀ ਖ਼ਬਰ - ਸਾਵਧਾਨ ! ਜੇਕਰ ਤੁਸੀਂ ਵੀ ਕਰਦੇ ਹੋ ਮੋਬਾਇਲ ਫੋਨ ਦੀ ਜ਼ਿਆਦਾ ਵਰਤੋਂ ਤਾਂ ਹੋ ਸਕਦੀ ਹੈ ਇਹ ਬੀਮਾਰੀ
ਦੱਸ ਦੇਈਏ ਕਿ ਵੀਰ ਚੱਕਰ ਦੇਣ ’ਤੇ ਗੁਰਤੇਜ ਸਿੰਘ ਦੇ ਪਰਿਵਾਰ ਨੂੰ ਆਪਣੇ ਪੁੱਤਰ ਦੀ ਸ਼ਹਾਦਤ ’ਤੇ ਮਾਣ ਮਹਿਸੂਸ ਹੋ ਰਿਹਾ ਹੈ। 12 ਚੀਨੀਆਂ ਫੌਜ਼ੀਆਂ ਨੂੰ ਮੌਤ ਦੇ ਘਾਟ ਉਤਾਰਦੇ ਹੋਏ ਉਹ ਦੇਸ਼ ਦੀ ਸਰਹੱਦ ਦੀ ਰਾਖੀ ਕਰਦਾ ਹੋਇਆ ਸ਼ਹੀਦੀ ਦਾ ਜਾਮ ਪੀ ਗਿਆ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਵਿੱਤ ਮੰਤਰੀ ਵੱਲੋਂ ਸ਼ਹੀਦ ਗੁਰਤੇਜ ਸਿੰਘ ਦੀ ਯਾਦ ਵਿੱਚ ਪਿੰਡ ਵਿੱਚ ਗੇਟ ਅਤੇ ਸਟੇਡੀਅਮ ਬਣਾਉਣ ਦੇ ਵਾਅਦੇ ਨੂੰ ਅਜੇ ਤੱਕ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਗੁਰਤੇਜ ਸਿੰਘ ਦੀ ਬਰਸੀ ਨੂੰ ਕੁਝ ਸਮਾਂ ਬਾਕੀ ਹੈ, ਇਸੇ ਲਈ ਸਰਕਾਰ ਆਪਣਾ ਕੀਤਾ ਹੋਇਆ ਵਾਅਦਾ ਅਜੇ ਵੀ ਪੂਰਾ ਕਰ ਸਕਦੀ ਹੈ।
ਪੜ੍ਹੋ ਇਹ ਵੀ ਖ਼ਬਰ - Health Tips : ਲੱਕ ’ਚ ਦਰਦ ਹੋਣ ’ਤੇ ਕਦੇ ਨਾ ਖਾਓ ਦਰਦ ਦੂਰ ਕਰਨ ਦੀ ਦਵਾਈ, ਇੰਝ ਪਾਓ ਰਾਹਤ
ਦੂਜੇ ਪਾਸੇ ਗੁਰਤੇਜ ਸਿੰਘ ਨੂੰ ਵੀਰ ਚੱਕਰ ਦੇਣ ’ਤੇ ਕੈਬਨਿਟ ਮੰਤਰੀ ਪੰਜਾਬ ਵਜਿੰਦਰ ਸਿੰਗਲਾ ਨੇ ਕਿਹਾ ਕਿ ਪੰਜਾਬ ਸਰਕਾਰ ਸ਼ਹੀਦਾਂ ਨੂੰ ਬਣਦਾ ਮਾਣ ਸਤਿਕਾਰ ਦੇ ਰਹੀ ਹੈ। ਵਿੱਤ ਮੰਤਰੀ ਵੱਲੋਂ ਕੀਤਾ ਗਿਆ ਵਾਅਦਾ ਵੀ ਉਹ ਜਲਦ ਹੀ ਪੂਰਾ ਕਰਵਾਉਣਗੇ।
ਪੜ੍ਹੋ ਇਹ ਵੀ ਖ਼ਬਰ - Health Alert : ਹਾਰਟ ਅਟੈਕ ਹੋਣ ਤੋਂ ਪਹਿਲਾਂ ਦਿਖਾਈ ਦਿੰਦੇ ਨੇ ਇਹ ਲੱਛਣ, ਤਾਂ ਹੋ ਜਾਵੋ ਸਾਵਧਾਨ
ਕੇਂਦਰ ਸਰਕਾਰ ਜਲਦ ਖੇਤੀ ਕਾਨੂੰਨ ਰੱਦ ਕਰਕੇ ਕਿਸਾਨਾਂ ਨੂੰ ਦੇਵੇ ਰਾਹਤ: ਮੰਤਰੀ ਓ.ਪੀ. ਸੋਨੀ
NEXT STORY