ਫਤਿਹਗੜ੍ਹ ਸਾਹਿਬ : ਪੰਜਾਬ ਦੇ ਪਸ਼ੂ ਪਾਲਣ ਤੇ ਐਸ. ਸੀ.\ਬੀ. ਸੀ. ਭਲਾਈ ਮੰਤਰੀ ਸ. ਗੁਲਜਾਰ ਸਿੰਘ ਰਣੀਕੇ ਨੇ ਗੁਰਦੁਆਰਾ ਫਤਿਹਗੜ੍ਹ ਸਾਹਿਬ ਵਿਖੇ ਐਸ. ਸੀ. ਵਿੰਗ ਦੇ ਵਰਕਰਾਂ ਦੀ ਭਰਵੀਂ ਮੀਟਿੰਗ ਕੀਤੀ। ਅਕਾਲੀ ਆਗੂ ਗੁਲਜਾਰ ਸਿੰਘ ਰਣੀਕੇ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਐਸ. ਸੀ.\ਬੀ. ਸੀ. ਵਰਗ ਦੇ ਲੋਕਾਂ ਦੇ ਜੀਵਨ ਮਿਆਰ ਨੂੰ ਉੱਚਾ ਚੁੱਕਣ ਲਈ ਬਹੁਤ ਸਾਰੀਆਂ ਸਕੀਮਾਂ ਲਾਗੂ ਕੀਤੀਆਂ, ਜਿਨ੍ਹਾਂ ਦਾ ਫਾਇਦਾ ਲੋਕ ਲੈ ਰਹੇ ਹਨ।
ਦੱਸਣਯੋਗ ਹੈ ਕਿ ਇਸ ਮੀਟਿੰਗ ਵਿਚ ਐਸ. ਸੀ. ਵਿੰਗ ਦੇ ਵਰਕਰਾਂ ਦੇ ਨਾਲ-ਨਾਲ ਕਈ ਅਕਾਲੀ ਆਗੂਆਂ ਨੇ ਵੀ ਹਿੱਸਾ ਲਿਆ। ਇਸ ਦੌਰਾਨ ਰਣੀਕੇ ਨੇ ਕਿਹਾ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਲਈ ਸਰਕਾਰ ਵਲੋਂ 106 ਕਰੋੜ ਰੁਪਏ ਜਾਰੀ ਕੀਤੇ ਗਏ ਹਨ।
ਪੰਜਾਬ 'ਚ ਇਸ ਸਾਲ 13 ਨਵੇਂ ਸਰਕਾਰੀ ਕਾਲਜ ਖੁੱਲ੍ਹਣਗੇ : ਰੱਖੜਾ
NEXT STORY