ਫਰੀਦਕੋਟ (ਜਗਤਾਰ) - ਲੋਕ ਸਭਾ ਦੀਆਂ ਚੋਣਾਂ ਆਪਣੇ ਆਖਰੀ ਪੜਾਅ 'ਤੇ ਪਹੁੰਚ ਗਈਆਂ ਹਨ ਅਤੇ ਸਾਰੀਆਂ ਪਾਰਟੀਆਂ ਦੇ ਉਮੀਦਵਾਰ ਵਲੋਂ ਕਈ ਪਿੰਡਾਂ, ਸ਼ਹਿਰਾਂ, ਕਸਬਿਆਂ 'ਚ ਜਾ ਕੇ ਲੋਕਾਂ ਨਾਲ ਮੀਟਿੰਗਾਂ ਕੀਤੀ ਜਾ ਰਹੀਆਂ ਹਨ। ਜੇਕਰ ਗੱਲ ਕੀਤੀ ਜਾਵੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਦੀ ਤਾਂ ਇਸ ਨੂੰ ਲੈ ਕੇ ਕਈ ਜਥੇਬੰਦੀਆਂ ਵਲੋਂ ਅਕਾਲੀ ਦਲ ਦੇ ਲੋਕਾਂ ਖਿਲਾਫ ਕਾਲੀਆਂ ਝੰਡੀਆਂ ਨਾਲ ਉਮੀਦਵਾਰਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਮਾਮਲੇ ਨੇ ਉਸ ਸਮੇਂ ਨਵਾਂ ਮੋੜ ਲੈ ਲਿਆ, ਜਦੋਂ ਫਰੀਦਕੋਟ ਲੋਕ ਸਭਾ ਹਲਕੇ ਦੇ ਪਿੰਡ ਵਾਂਦਰ 'ਚ ਅਕਾਲੀ ਦਲ ਦੇ ਉਮੀਦਵਾਰ ਰਣੀਕੇ ਆਪਣੇ ਚੋਣ ਪ੍ਰਚਾਰ ਲਈ ਪੁੱਜੇ ਤਾਂ ਇਹ ਲੋਕ ਪਹਿਲਾਂ ਤੋਂ ਹੀ ਕਾਲੀਆਂ ਝੰਡੀਆਂ ਲੈ ਕੇ ਬੈਠੇ ਹੋਏ ਸਨ।
ਜਾਣਕਾਰੀ ਅਨੁਸਾਰ ਚੋਣ ਪ੍ਰਚਾਰ ਦੌਰਾਨ ਉਮੀਦਵਾਰ ਦੇ ਵਰਕਰਾਂ ਅਤੇ ਜਥੇਬੰਦੀਆਂ ਦੇ ਲੋਕਾਂ 'ਚ ਹੋਈ ਬਹਿਸਬਾਜ਼ੀ ਇਨ੍ਹੀ ਜ਼ਿਆਦਾ ਵਧ ਗਈ ਕਿ ਇਸ ਬਹਿਸ ਨੇ ਖੂਨੀ ਜੰਗ ਦਾ ਰੂਪ ਧਾਰਨ ਕਰ ਲਿਆ। ਨੰਗੀਆਂ ਤਲਵਾਰਾਂ ਨਾਲ ਇਕ ਦੂਜੇ 'ਤੇ ਕੀਤੇ ਹਮਲੇ ਦੀ ਇਹ ਵੀਡੀਓ ਤੇਜੀ ਨਾਲ ਵਾਈਰਲ ਹੋ ਰਹੀ ਹੈ। ਦੱਸ ਦੇਈਏ ਕਿ ਇਸ ਝੜਪ ਕਾਰਨ ਕਈ ਲੋਕ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਬਾਘਾਪੁਰਾਣਾ ਦੇ ਸਿਵਲ ਹਸਪਤਾਲ 'ਚ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ।
ਪੰਜਾਬ 'ਚ ਅੱਜ ਸ਼ਾਮ ਤੋਂ ਚੋਣ ਪ੍ਰਚਾਰ ਬੰਦ (ਵੀਡੀਓ)
NEXT STORY