ਮੈਲਬੌਰਨ (ਮਨਦੀਪ ਸਿੰਘ ਸੈਣੀ)- ਬੀਤੇ ਦਿਨੀਂ ਪੰਜਾਬੀ ਸੱਭਿਆਚਾਰਕ ਕੇਂਦਰ ਮੈਲਬੌਰਨ ਵੱਲੋਂ ਸ਼ਹਿਰ ਦੇ 'ਵੈਜੀ ਡ੍ਰਾਈਵ' ਰੈਸਤਰਾਂ ਵਿੱਚ ਇਕ ਸੰਖੇਪ ਤੇ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ। ਜਿਸ ਵਿੱਚ 'ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ' ਦੇ ਗਲੋਬਲ ਕਨਵੀਨਰ ਅਤੇ ਅੰਮ੍ਰਿਤਸਰ ਵਿਕਾਸ ਮੰਚ ਦੇ ਵਿਦੇਸ਼ ਸਕੱਤਰ ਸ. ਸਮੀਪ ਸਿੰਘ ਗੁਮਟਾਲਾ ਅਤੇ ਪ੍ਰਸਿੱਧ ਫਿਲਮੀ ਅਦਾਕਾਰ ਹਰਿੰਦਰ ਭੁੱਲਰ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ। ਸ੍ਰੀ ਗੁਰੂ ਰਾਮਦਾਸ ਹਵਾਈ ਅੱਡਾ ਅੰਮ੍ਰਿਤਸਰ ਤੋਂ ਅੰਤਰਰਾਸ਼ਟਰੀ ਉਡਾਣਾਂ ਦੀ ਮੁਹਿੰਮ ਚਲਾ ਰਹੇ ਸਰਦਾਰ ਸਮੀਪ ਸਿੰਘ ਗੁਮਟਾਲਾ ਨੇ ਆਪਣੇ ਸੰਖੇਪ ਭਾਸ਼ਣ ਵਿੱਚ ਕਿਹਾ ਕਿ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਹਵਾਈ ਅੱਡੇ ਤੋਂ ਉਡਾਣਾਂ ਤਦ ਹੀ ਵਧ ਸਕਦੀਆਂ ਹਨ ਜੇਕਰ ਪਰਵਾਸੀ ਇਸ ਹਵਾਈ ਅੱਡੇ ਨੂੰ ਪਹਿਲ ਦੇਣ।
ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਹਵਾਈ ਅੱਡੇ ਤੋਂ ਆਸਟ੍ਰੇਲੀਆ ਨਿਊਜ਼ੀਲੈਂਡ ਵਾਸੀਆਂ ਲਈ ਸਕੂਟ ਵਰਗੀਆਂ ਘੱਟ ਕਿਰਾਏ ਵਾਲੀਆਂ ਏਅਰਲਾਈਨਾਂ ਉਪਲੱਬਧ ਹਨ।ਕੋਰੋਨਾ ਮਹਾਮਾਰੀ ਕਰਕੇ ਮੁਲਤਵੀ ਹੋਈਆਂ ਏਅਰ ਏਸ਼ੀਆ ਅਤੇ ਏਅਰ ਮਲਿੰਡੋ ਫਲਾਈਟਾਂ ਜਲਦੀ ਬਹਾਲ ਹੋ ਰਹੀਆਂ ਹਨ, ਜਿਸ ਨਾਲ ਪੰਜਾਬੀਆਂ ਨੂੰ ਜ਼ਿਆਦਾ ਸਹੂਲਤ ਮਿਲੇਗੀ ।ਜੇਕਰ ਪਰਵਾਸੀ ਅੰਮ੍ਰਿਤਸਰ ਹਵਾਈ ਅੱਡੇ ਨੂੰ ਤਰਜੀਹ ਦਿੰਦੇ ਹਨ ਤਾਂ ਭਵਿੱਖ ਵਿੱਚ ਇਨ੍ਹਾਂ ਦੀ ਗਿਣਤੀ ਹੋਰ ਵਧਾਈ ਜਾ ਸਕਦੀ ਹੈ।ਇਸ ਨਾਲ ਪੰਜਾਬ ਦੀ ਆਰਥਿਕਤਾ ਨੂੰ ਵਧੇਰੇ ਹੁਲਾਰਾ ਮਿਲੇਗਾ ਅਤੇ ਰੁਜ਼ਗਾਰ ਦੇ ਵਧੇਰੇ ਮੌਕੇ ਪੈਦਾ ਹੋਣਗੇ।ਉਨ੍ਹਾਂ ਕਿਹਾ ਕਿ ਕੈਨੇਡਾ ਤੋਂ ਅੰਮ੍ਰਿਤਸਰ ਲਈ ਸਿੱਧੀ ਫਲਾਈਟ ਚਲਾਉਣ ਦਾ ਮੁੱਦਾ ਕੈਨੇਡੀਅਨ ਪਾਰਲੀਮੈਂਟ ਵਿਚ ਚੁੱਕਿਆ ਗਿਆ ਹੈ ਅਤੇ ਇਸ ਤਰ੍ਹਾਂ ਦੀ ਕੋਸ਼ਿਸ਼ ਆਸਟ੍ਰੇਲੀਆ ਨਿਊਜ਼ੀਲੈਂਡ ਵੱਸਦੇ ਪੰਜਾਬੀਆਂ ਨੂੰ ਵੀ ਕਰਨੀ ਚਾਹੀਦੀ ਹੈ।
ਪੜ੍ਹੋ ਇਹ ਅਹਿਮ ਖ਼ਬਰ- ਵੱਡਾ ਖੁਲਾਸਾ, ਪ੍ਰਿੰਸ ਚਾਰਲਸ ਨੇ ਕਤਰ ਦੇ ਸ਼ੇਖ ਤੋਂ 'ਨੋਟਾਂ' ਨਾਲ ਭਰੇ ਬੈਗ ਕੀਤੇ ਸੀ ਸਵੀਕਾਰ
ਇਸ ਮੌਕੇ ਹਾਜ਼ਰ ਪ੍ਰਸਿੱਧ ਪੰਜਾਬੀ ਅਦਾਕਾਰ ਹਰਿੰਦਰ ਭੁੱਲਰ ਨੇ ਵੀ ਆਪਣੇ ਤਜਰਬੇ ਸਾਂਝੇ ਕੀਤੇ ।ਉਨ੍ਹਾਂ ਕਿਹਾ ਕਿ ਕੈਨੇਡਾ, ਅਮਰੀਕਾ, ਇੰਗਲੈਂਡ, ਨਿਊਜ਼ੀਲੈਂਡ ਅਤੇ ਆਸਟ੍ਰੇਲੀਆ ਵਿਚ ਵੱਡੀ ਗਿਣਤੀ ਵਿੱਚ ਪੰਜਾਬੀ ਵੱਸਦੇ ਹਨ।ਜੇਕਰ ਉਹ ਦਿੱਲੀ ਦੀ ਬਜਾਏ ਸ੍ਰੀ ਅੰਮ੍ਰਿਤਸਰ ਸਾਹਿਬ ਨੂੰ ਤਰਜੀਹ ਦਿੰਦੇ ਹਨ ਤਾਂ ਇਸ ਦਾ ਵੱਡਾ ਫ਼ਾਇਦਾ ਪੰਜਾਬ ਨੂੰ ਹੋਵੇਗਾ। ਉਨ੍ਹਾਂ ਕਿਹਾ ਕਿ ਕੁਝ ਲੋਕਾਂ ਦਾ ਮੰਨਣਾ ਹੈ ਕਿ ਘੱਟ ਖ਼ਰਚੇ ਦੀਆਂ ਏਅਰਲਾਈਨਾਂ ਵਿੱਚ ਵੱਡੀਆਂ ਏਅਰਲਾਈਨਾਂ ਦੇ ਮੁਕਾਬਲੇ ਸਹੂਲਤ ਘੱਟ ਮਿਲਦੀ ਹੈ ਪਰ ਇਸ ਦਾ ਦੂਜਾ ਪਹਿਲੂ ਇਹ ਵੀ ਹੈ ਕਿ ਘੱਟ ਕਿਰਾਇਆ, ਸਮੇਂ ਦੀ ਬੱਚਤ ਅਤੇ ਪੰਜਾਬ ਤੋਂ ਦਿੱਲੀ ਆਉਣ ਜਾਣ ਵੇਲੇ ਹੁੰਦੀ ਖੱਜਲ ਖੁਆਰੀ ਤੋਂ ਬਚਿਆ ਜਾ ਸਕਦਾ ਹੈ।ਪੰਜਾਬੀ ਸੱਭਿਆਚਾਰਕ ਕੇਂਦਰ ਮੈਲਬੌਰਨ ਵੱਲੋਂ ਆਏ ਹੋਏ ਮਹਿਮਾਨਾਂ ਨੂੰ ਯਾਦਗਾਰੀ ਚਿੰਨ੍ਹ ਭੇਂਟ ਕੀਤੇ ਗਏ। ਇਸ ਮੌਕੇ ਡਾ. ਪ੍ਰੀਤਇੰਦਰ ਗਰੇਵਾਲ, ਸੁਖਦੀਪ ਸਿੰਘ ,ਅਮਰਦੀਪ ਕੌਰ ,ਗੁਰਵਿੰਦਰ ਸਿੰਘ ,ਗੁਰਿੰਦਰ ਕੌਰ, ਖੁਸ਼ਪ੍ਰੀਤ ਸਿੰਘ ਸੁਨਾਮ, ਹਰਮਨ ਬੋਪਾਰਾਏ ਸੰਦੀਪ ਸਿੰਘ ਕਾਹਲੋਂ ਆਦਿ ਸ਼ਖ਼ਸੀਅਤਾਂ ਹਾਜ਼ਰ ਸਨ।
ਸੰਗਰੂਰ ਜ਼ਿਮਨੀ ਚੋਣ : ਦਲਬੀਰ ਗੋਲਡੀ ਤੇ ਬੀਬੀ ਕਮਲਦੀਪ ਕੌਰ ਸਣੇ 14 ਉਮੀਦਵਾਰਾਂ ਦੀਆਂ ਜ਼ਮਾਨਤਾਂ ਜ਼ਬਤ
NEXT STORY