ਚੰਡੀਗੜ੍ਹ (ਰਮਨਜੀਤ) : ਪੰਜਾਬ 'ਚ ਹਥਿਆਰਾਂ ਨੂੰ ਲੈ ਕੇ ਮਾਨ ਸਰਕਾਰ ਵੱਲੋਂ ਵੱਡਾ ਫ਼ੈਸਲਾ ਲਿਆ ਗਿਆ ਹੈ। ਗੰਨ ਕਲਚਰ ਨੂੰ ਲੈ ਕੇ ਸਖ਼ਤ ਮਾਨ ਸਰਕਾਰ ਵੱਲੋਂ ਸਖ਼ਤ ਕਦਮ ਚੁੱਕੇ ਗਏ ਹਨ। ਮੁੱਖ ਮੰਤਰੀ ਮਾਨ ਨੇ ਨਿਰਦੇਸ਼ ਜਾਰੀ ਕੀਤੇ ਹਨ ਕਿ ਹੁਣ ਤੱਕ ਜਾਰੀ ਸਾਰੇ ਹਥਿਆਰਾਂ ਦੇ ਲਾਇਸੈਂਸਾਂ ਦੀ ਅਗਲੇ 3 ਮਹੀਨਿਆਂ ਅੰਦਰ ਪੂਰੀ ਸਮੀਖਿਆ ਕੀਤੀ ਜਾਵੇਗੀ। ਇਸ ਦੇ ਨਾਲ ਹੀ ਕੋਈ ਨਵਾਂ ਹਥਿਆਰ ਉਦੋਂ ਤੱਕ ਨਹੀਂ ਦਿੱਤਾ ਜਾਵੇਗਾ, ਜਦੋਂ ਤੱਕ ਕਿ ਡੀ. ਸੀ. ਨਿੱਜੀ ਤੌਰ 'ਤੇ ਸੰਤੁਸ਼ਟ ਨਾ ਹੋਵੇ।
ਇਹ ਵੀ ਪੜ੍ਹੋ : ਵਿਆਹ ਤੋਂ ਆ ਰਹੇ ਪਰਿਵਾਰ ਨਾਲ ਵਾਪਰੀ ਅਣਹੋਣੀ, ਭਿਆਨਕ ਹਾਦਸੇ ਦੌਰਾਨ 4 ਜੀਆਂ ਦੀ ਮੌਤ
ਇਸ ਤੋਂ ਇਲਾਵਾ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ (ਸੋਸ਼ਲ ਮੀਡੀਆ 'ਤੇ ਪ੍ਰਦਰਸ਼ਨ ਸਮੇਤ) ਦੀ ਸਖ਼ਤ ਮਨਾਹੀ ਹੋਵੇਗੀ। ਮੁੱਖ ਮੰਤਰੀ ਮਾਨ ਨੇ ਹੁਕਮ ਜਾਰੀ ਕੀਤੇ ਕਿ ਆਉਣ ਵਾਲੇ ਦਿਨਾਂ 'ਚ ਵੱਖ-ਵੱਖ ਇਲਾਕਿਆਂ 'ਚ ਚੈਕਿੰਗ ਕੀਤੀ ਜਾਵੇਗੀ। ਇਸ ਦੇ ਨਾਲ ਹੀ ਹਥਿਆਰਾਂ ਜਾਂ ਹਿੰਸਾ 'ਤੇ ਬਣਨ ਵਾਲੇ ਗਾਣੇ ਵੀ ਬੈਨ ਹੋਣਗੇ। ਕਿਸੇ ਵੀ ਭਾਈਚਾਰੇ ਦੇ ਖ਼ਿਲਾਫ਼ ਗਲਤ ਭਾਸ਼ਾ ਬੋਲਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਅਹਿਮ ਖ਼ਬਰ : ਪੰਜਾਬ ਦੇ ਗਰੀਬ ਮਜ਼ਦੂਰਾਂ ਨੂੰ ਇਕ ਹੋਰ ਤੋਹਫ਼ਾ ਦੇਣ ਜਾ ਰਹੀ ਮਾਨ ਸਰਕਾਰ
ਮੁੱਖ ਮੰਤਰੀ ਨੇ ਹੁਕਮ ਦਿੱਤੇ ਹਨ ਕਿ ਹਥਿਆਰਾਂ ਦਾ ਜਲਦਬਾਜ਼ੀ ਜਾਂ ਲਾਪਰਵਾਹੀ ਨਾਲ ਇਸਤੇਮਾਲ ਜਾਂ ਜਸ਼ਨ ਦੀ ਫਾਇਰਿੰਗ 'ਚ ਜੇਕਰ ਮਨੁੱਖੀ ਜ਼ਿੰਦਗੀ ਜਾਂ ਦੂਜਿਆਂ ਦੀ ਨਿੱਜੀ ਸੁਰੱਖਿਆ ਖ਼ਤਰੇ 'ਚ ਪੈ ਜਾਵੇ, ਇਕ ਅਪਰਾਧ ਮੰਨਿਆ ਜਾਵੇਗਾ। ਇਸ ਦਾ ਉਲੰਘਣ ਕਰਨ ਵਾਲਿਆਂ ਦੇ ਖ਼ਿਲਾਫ਼ ਐੱਫ. ਆਈ. ਆਰ. ਦਰਜ ਕੀਤੀ ਜਾਵੇਗੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਪੈਸੇ ਲੈ ਕੇ ਕਿਸੇ ਹੋਰ ਨੂੰ ਵੇਚਿਆ ਪਲਾਟ, ਧੋਖਾਦੇਹੀ ਦਾ ਮਾਮਲਾ ਦਰਜ
NEXT STORY