ਜਲੰਧਰ(ਕੌਸ਼ਲ)— ਇਥੋਂ ਦੇ ਗੋਰਾਇਆ 'ਚ ਜ਼ਮੀਨੀ ਵਿਵਾਦ ਦੇ ਚਲਦਿਆਂ ਦੋ ਧਿਰਾਂ 'ਚ ਹੋਏ ਝਗੜੇ ਦੌਰਾਨ ਫਾਇਰਿੰਗ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਗੋਰਾਇਆ ਦੇ ਪਿੰਡ ਪੱਦੀ ਖਾਲਸਾ 'ਚ ਭੁਪਿੰਦਰ ਸਿੰਘ ਪੁੱਤਰ ਹਰਭਜਨ ਸਿੰਘ ਦਾ ਸੁਖਦੀਪ ਸਿੰਘ ਦੇ ਨਾਲ ਜ਼ਮੀਨੀ ਵਿਵਾਦ ਚੱਲ ਰਿਹਾ ਹੈ। ਭੁਪਿੰਦਰ ਸਿੰਘ ਜਦੋਂ ਅੱਜ ਆਪਣੇ ਖੇਤਾਂ ਵੱਲ ਜਾ ਰਿਹਾ ਸੀ ਤਾਂ ਇਸੇ ਦੌਰਾਨ ਸੁਖਦੀਪ ਸਿੰਘ ਅਤੇ ਉਸ ਦੇ ਸਾਥੀਆਂ ਨੇ ਉਸ 'ਤੇ ਫਾਇਰਿੰਗ ਕਰ ਦਿੱਤੀ, ਜਿਸ ਦੌਰਾਨ ਭੁਪਿੰਦਰ ਸਿੰਘ ਦੇ ਤਿੰਨ ਗੋਲੀਆਂ ਲੱਗਣ ਕਾਰਨ ਉਹ ਗੰਭੀਰ ਰੂਪ 'ਚ ਜ਼ਖਮੀ ਹੋ ਗਏ।

ਇਸ ਦੇ ਨਾਲ ਹੀ ਦੋ ਹੋਰ ਲੋਕ ਜ਼ਖਮੀ ਹੋਏ ਹਨ। ਜ਼ਖਮੀਆਂ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਮੌਕੇ 'ਤੇ ਪਹੁੰਚੀ ਪੁਲਸ ਨੂੰ ਤਿੰਨ ਖੋਲ ਬਰਾਮਦ ਹੋਏ ਹਨ। ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤਾ ਜਾ ਰਹੀ ਹੈ।
ਪਰਾਲੀ ਨੂੰ ਨਾ ਸਾੜਨ ਦੀਆਂ ਸਾਰੀਆਂ ਦਲੀਲਾਂ ਬੇਅਸਰ
NEXT STORY