ਜਲੰਧਰ (ਸੋਨੂੰ)- ਜਲੰਧਰ ਵਿਚ ਵੱਡੀ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਥੋਂ ਦੇ ਸੰਤੋਖਪੁਰਾ ਵਿਚ ਦੋ ਬਦਮਾਸ਼ਾਂ ਵੱਲੋਂ ਡਾਕਟਰ ਦੇ ਘਰ ਦੇ ਬਾਹਰ ਖੜ੍ਹੀ ਕਾਰ ਤੇ ਘਰ 'ਤੇ ਅੰਨ੍ਹੇਵਾਹ ਗੋਲ਼ੀਆਂ ਚਲਾਈਆਂ ਗਈਆਂ। ਮਿਲੀ ਜਾਣਕਾਰੀ ਮੁਤਾਬਕ ਦੋਵੇਂ ਬਦਮਾਸ਼ ਬਾਈਕ 'ਤੇ ਸਵਾਰ ਹੋ ਕੇ ਆਏ ਸਨ ਅਤੇ ਪਹਿਲਾਂ ਘਰ ਦੇ ਬਾਹਰ ਖੜ੍ਹੀ ਕਾਰ 'ਤੇ ਗੋਲ਼ੀਆਂ ਚਲਾਈਆਂ ਗਈਆਂ ਅਤੇ ਫਿਰ ਘਰ 'ਤੇ ਅੰਨ੍ਹੇਵਾਹ ਫਾਇਰਿੰਗ ਕੀਤੀ ਗਈ। ਬਦਮਾਸ਼ 10 ਰੌਂਦ ਗੋਲ਼ੀਆਂ ਚਲਾ ਕੇ ਮੌਕੇ ਤੋਂ ਫਰਾਰ ਹੋ ਗਏ। ਉਕਤ ਸਾਰੀ ਵਾਰਦਾਤ ਸੀ. ਸੀ. ਟੀ. ਵੀ. ਕੈਮਰੇ ਵਿਚ ਕੈਦ ਹੋ ਗਈ ਹੈ। ਵਾਰਦਾਤ ਮੌਕੇ ਘਰ ਵਿਚ ਡਾਕਟਰ ਯਸ਼ਪਾਲ ਆਪਣੇ ਪਰਿਵਾਰ ਦੇ ਨਾਲ ਮੌਜੂਦ ਸਨ। ਵਾਰਦਾਤ ਦੀ ਸੂਚਨਾ ਪਾ ਕੇ ਮੌਕੇ ਉਤੇ ਏ. ਸੀ. ਪੀ. ਐੱਸ., ਐੱਚ. ਓ. ਸਮੇਤ ਹੋਰ ਉੱਚ ਅਧਿਕਾਰੀ ਮੌਕੇ ਉਤੇ ਪਹੁੰਚੇ ਅਤੇ ਘਟਨਾ ਸਥਾਨ ਦੀ ਜਾਂਚ ਸ਼ੁਰੂ ਕੀਤੀ। ਸੀ. ਸੀ. ਟੀ. ਵੀ. ਦੇ ਆਧਾਰ 'ਤੇ ਪੁਲਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

ਡਾਕਟਰ ਨੇ ਮੀਡੀਆ ਨਾਲ ਗੱਲ ਕਰਦਿਆਂ ਖ਼ੁਲਾਸਾ ਕੀਤਾ ਕਿ ਇਹ ਘਟਨਾ ਦੇਰ ਰਾਤ ਕਰੀਬ ਪੌਨੇ 2 ਵਜੇ ਵਾਪਰੀ। ਉਹ ਆਪਣੀ ਪਤਨੀ ਅਤੇ ਧੀ ਨਾਲ ਘਰ ਵਿੱਚ ਮੌਜੂਦ ਸਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਧੀ ਪੜ੍ਹਾਈ ਕਰ ਰਹੀ ਸੀ ਕਿ ਅਚਾਨਕ ਉਸ ਨੇ ਘਰ ਦੇ ਬਾਹਰ ਪਟਾਕੇ ਚੱਲਣ ਵਰਗੀ ਆਵਾਜ਼ ਸੁਣੀ। ਡਾਕਟਰ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਸੋਚਿਆ ਸੀ ਕਿ ਇਹ ਪਟਾਕੇ ਹੋ ਸਕਦੇ ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਦੋ ਦਿਨ ਪਹਿਲਾਂ ਇਕ ਨਵੀਂ ਕਾਰ ਖਰੀਦੀ ਸੀ ਅਤੇ ਫਿਰ ਸੀ. ਸੀ. ਟੀ. ਵੀ. ਕੈਮਰੇ 'ਚ ਕਿਸੇ ਨੂੰ ਕਾਰ ਨਾਲ ਛੇੜਛਾੜ ਕਰਦੇ ਵੇਖਿਆ ਗਿਆ। ਇਕ ਨੌਜਵਾਨ ਨੂੰ ਕਾਰ 'ਤੇ ਫਾਇਰਿੰਗ ਕਰਦੇ ਵੇਖਿਆ। ਨੌਜਵਾਨ ਨੇ ਪਿਛਲੀ ਖਿੜਕੀ 'ਤੇ ਤਿੰਨ ਗੋਲ਼ੀਆਂ ਚਲਾਈਆਂ। ਫਿਰ ਉਸ ਨੇ ਕੈਮਰੇ ਵੱਲ ਫਾਇਰਿੰਗ ਕੀਤੀ। ਘਟਨਾ ਸਮੇਂ ਦੋ ਲੋਕ ਮੌਜੂਦ ਸਨ ਅਤੇ ਗੋਲ਼ੀਬਾਰੀ ਤੋਂ ਬਾਅਦ ਮੋਟਰਸਾਈਕਲ 'ਤੇ ਭੱਜ ਗਏ। ਡਾਕਟਰ ਨੇ ਕਿਹਾ ਕਿ ਉਨ੍ਹਾਂ ਦੀ ਕਿਸੇ ਨਾਲ ਕੋਈ ਰੰਜਿਸ਼ ਨਹੀਂ ਸੀ ਅਤੇ ਨਾ ਹੀ ਉਨ੍ਹਾਂ ਨੂੰ ਕੋਈ ਫਿਰੌਤੀ ਦਾ ਫੋਨ ਨਹੀਂ ਆਇਆ। ਡਾਕਟਰ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਸਬੰਧੀ ਕਿਸੇ 'ਤੇ ਕੋਈ ਸ਼ੱਕ ਨਹੀਂ ਹੈ।
ਦੂਜੇ ਪਾਸੇ ਡੀ. ਸੀ. ਪੀ. ਮਨਪ੍ਰੀਤ ਢਿੱਲੋਂ ਨੇ ਕਿਹਾ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਮੋਗਾ ਵਿੱਚ ਪ੍ਰੈਕਟਿਸ ਕਰ ਰਹੇ ਇਕ ਡਾਕਟਰ ਦੇ ਘਰ 'ਤੇ ਗੋਲ਼ੀਆਂ ਚਲਾਈਆਂ ਗਈਆਂ ਹਨ। ਉਨ੍ਹਾਂ ਦੀ ਟੀਮ ਮੌਕੇ 'ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਇਸ ਮਾਮਲੇ ਵਿੱਚ ਕੋਈ ਦੁਸ਼ਮਣੀ ਸਾਹਮਣੇ ਨਹੀਂ ਆਈ ਹੈ, ਨਾ ਹੀ ਕੋਈ ਫਿਰੌਤੀ ਮੰਗੀ ਗਈ ਹੈ। ਡੀ. ਸੀ. ਪੀ. ਨੇ ਕਿਹਾ ਕਿ ਉਨ੍ਹਾਂ ਨੂੰ ਕੁਝ ਮਹੱਤਵਪੂਰਨ ਸੁਰਾਗ ਮਿਲੇ ਹਨ ਅਤੇ ਦੋਸ਼ੀਆਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਦੂਜੇ ਪਾਸੇ ਘਰ ਦੇ ਬਾਹਰ ਲੱਗੇ ਸੀ. ਸੀ. ਟੀ. ਵੀ. ਫੁਟੇਜ 'ਚ ਇਕ ਵਿਅਕਤੀ ਸੜਕ ਦੇ ਵਿਚਕਾਰ ਆਪਣੀ ਸਾਈਕਲ ਪਾਰਕ ਕਰਦਾ ਵਿਖਾਈ ਦਿੰਦਾ ਹੈ। ਇਸ ਦੌਰਾਨ ਇਕ ਹੋਰ ਨੌਜਵਾਨ ਇਕ ਕਾਰ 'ਤੇ ਅੰਨ੍ਹੇਵਾਹ ਗੋਲ਼ੀਬਾਰੀ ਕਰਦਾ ਹੈ, ਫਿਰ ਘਰ 'ਤੇ ਗੋਲ਼ੀਬਾਰੀ ਸ਼ੁਰੂ ਕਰ ਦਿੰਦਾ ਹੈ। ਅਪਰਾਧ ਕਰਨ ਤੋਂ ਬਾਅਦ, ਦੋਵੇਂ ਵਿਅਕਤੀ ਮੌਕੇ ਤੋਂ ਭੱਜ ਜਾਂਦੇ ਹਨ। ਇਕ ਹੋਰ ਸੀ. ਸੀ. ਟੀ. ਵੀ. ਫੁਟੇਜ ਵਿਚ ਇਕ ਸਿੱਖ ਵਿਅਕਤੀ ਨੂੰ ਖੁੱਲ੍ਹੇਆਮ ਇਕ ਕਾਰ 'ਤੇ ਗੋਲ਼ੀਬਾਰੀ ਕਰਦੇ ਦਿਖਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਕ ਤੀਜਾ ਨੌਜਵਾਨ ਕੁਝ ਦੂਰੀ 'ਤੇ ਖੜ੍ਹਾ ਸੀ ਅਤੇ ਕੈਮਰੇ ਵਿੱਚ ਕੈਦ ਨਹੀਂ ਹੋਇਆ। ਘਟਨਾ ਦੀ ਜਾਣਕਾਰੀ ਮਿਲਣ 'ਤੇ ਏ. ਸੀ. ਪੀ ਜਯੰਤਪੁਰੀ ਮੌਕੇ 'ਤੇ ਪਹੁੰਚੇ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।
ਕੌਂਸਲਰ ਰਾਜੇਸ਼ ਠਾਕੁਰ ਨੇ ਦੱਸਿਆ ਕਿ ਇਹ ਘਟਨਾ 1:40 ਵਜੇ ਵਾਪਰੀ। ਉਨ੍ਹਾਂ ਨੂੰ ਡਾ. ਯਸ਼ਪਾਲ ਦਾ 2 ਵਜੇ ਫੋਨ ਆਇਆ, ਜਿਸ ਤੋਂ ਬਾਅਦ ਉਨ੍ਹਾਂ ਨੇ ਪੁਲਸ ਨੂੰ ਸੂਚਿਤ ਕੀਤਾ। ਕੌਂਸਲਰ ਨੇ ਦੱਸਿਆ ਕਿ ਇਹ ਮਾਮਲਾ ਪੁਲਸ ਕਮਿਸ਼ਨਰ ਧਨਪ੍ਰੀਤ ਕੌਰ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ, ਜਿਨ੍ਹਾਂ ਨੇ ਦੋਸ਼ੀਆਂ ਦੀ ਜਲਦੀ ਗ੍ਰਿਫ਼ਤਾਰੀ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਡਾਕਟਰ ਨੂੰ 20 ਸਾਲਾਂ ਤੋਂ ਜਾਣਦੇ ਹਨ ਅਤੇ ਉਹ ਮੋਗਾ 'ਚ ਇਕ ਹਸਪਤਾਲ ਚਲਾਉਂਦੇ ਹਨ। ਕੈਮਰੇ ਵਿੱਚ ਤਿੰਨ ਵਿਅਕਤੀ ਇਸ ਘਟਨਾ ਨੂੰ ਅੰਜਾਮ ਦਿੰਦੇ ਵਿਖਾਈ ਦੇ ਰਹੇ ਹਨ। ਡਾਕਟਰ ਦੀ ਕਿਸੇ ਨਾਲ ਪਹਿਲਾਂ ਕੋਈ ਦੁਸ਼ਮਣੀ ਨਹੀਂ ਹੈ।
ਇਹ ਵੀ ਪੜ੍ਹੋ: ਦਿਲ-ਦਹਿਲਾਉਣ ਵਾਲੀ ਘਟਨਾ! ਖੇਤਾਂ ਵੱਲ ਪਿਤਾ ਨੂੰ ਖਾਣਾ ਦੇਣ ਗਏ ਜਵਾਕ ਨੂੰ ਕੁੱਤਿਆਂ ਨੇ ਨੋਚਿਆ, ਹੋਈ ਦਰਦਨਾਕ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲਿਆ, ਜਾਣੋ ਹੁਣ ਕਿੰਨੇ ਵਜੇ ਖੁੱਲ੍ਹਣਗੇ
NEXT STORY