ਫਿਰੋਜ਼ਪੁਰ (ਸੰਨੀ) : ਫਿਰੋਜ਼ਪੁਰ 'ਚ ਜਿੱਥੇ ਬੀਤੇ ਦਿਨ ਆਰ. ਐੱਸ. ਐੱਸ. ਆਗੂ ਬਲਦੇਵ ਰਾਜ ਅਰੋੜਾ ਦੇ ਪੁੱਤਰ ਨਵੀਨ ਅਰੋੜਾ ਦਾ ਗੋਲੀਆਂ ਮਾਰ ਕੇ ਕਰ ਦਿੱਤਾ ਗਿਆ ਹੈ, ਉੱਥੇ ਹੀ ਅੱਜ ਦੂਜੇ ਦਿਨ ਵੀ ਜ਼ਿਲ੍ਹੇ 'ਚ ਗੋਲੀਆਂ ਚੱਲੀਆਂ, ਜਿਸ ਤੋਂ ਬਾਅਦ ਲੋਕ ਡਰ ਕਾਰਨ ਬੁਰੀ ਤਰ੍ਹਾਂ ਕੰਬ ਗਏ ਹਨ। ਹੁਣ ਬਗਦਾਦੀ ਗੇਟ ਨੇੜੇ ਗੋਲੀ ਚੱਲੀ ਹੈ, ਜਿਸ ਦੌਰਾਨ ਇਕ ਨੌਜਵਾਨ ਜ਼ਖਮੀ ਹੋ ਗਿਆ, ਉਸ ਨੂੰ ਹਸਪਤਾਲ 'ਚ ਇਲਾਜ ਲਈ ਦਾਖ਼ਲ ਕਰਾਇਆ ਗਿਆ ਹੈ।
ਇਹ ਵੀ ਪੜ੍ਹੋ : 18, 19 ਅਤੇ 20 ਨੂੰ ਹੋਣ ਵਾਲੀਆਂ ਪ੍ਰੀਖਿਆਵਾਂ ਮੁਲਤਵੀ, ਪੰਜਾਬ ਯੂਨੀਵਰਸਿਟੀ ਨੇ ਲਿਆ ਅਹਿਮ ਫ਼ੈਸਲਾ
ਜ਼ਖਮੀ ਨੌਜਵਾਨ ਕਪਿਲ ਨੇ ਦੱਸਿਆ ਕਿ ਉਹ ਮੋਟਰਸਾਈਕਲ ਦੀ ਸਰਵਿਸ ਕਰਾਉਣ ਜਾ ਰਿਹਾ ਸੀ ਕਿ ਰਾਹ 'ਚ ਐਕਟਿਵਾ 'ਤੇ 2 ਲੋਕ ਦਿਖੇ। ਉਹ ਉਸ ਨਾਲ ਲੜਨ ਲੱਗ ਪਏ ਅਤੇ ਉਨ੍ਹਾਂ 'ਚੋਂ ਇਕ ਨੇ ਕਪਿਲ ਦੇ ਗੋਲੀ ਮਾਰ ਦਿੱਤੀ। ਇਸ ਤੋਂ ਬਾਅਦ ਕਪਿਲ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ, ਜਿਸ ਨੂੰ ਹਸਪਤਾਲ 'ਚ ਇਲਾਜ ਲਈ ਦਾਖ਼ਲ ਕਰਾਇਆ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਹੋਸ਼ ਉਡਾਉਣ ਵਾਲਾ ਮਾਮਲਾ! ਝੌਂਪੜੀ 'ਚ ਰਹਿੰਦੇ ਮਜ਼ਦੂਰ ਨੂੰ 36 ਕਰੋੜ ਦਾ ਟੈਕਸ ਨੋਟਿਸ
ਇਸ ਬਾਰੇ ਡੀ. ਐੱਸ. ਪੀ. ਸੁਖਵਿੰਦਰ ਸਿੰਘ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜੋ ਵੀ ਤੱਥ ਸਾਹਮਣੇ ਆਉਣਗੇ, ਉਨ੍ਹਾਂ ਦੇ ਆਧਾਰ 'ਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹੁਣ ਘਰ ਬੈਠੇ ਬਣਵਾਓ ਰਜਿਸਟਰੀ ! ਮਾਨ ਸਰਕਾਰ ਦੀ Easy Registry ਸਕੀਮ ਰਾਹੀਂ ਲੋਕ ਲੈ ਰਹੇ ਵੱਡਾ ਲਾਭ
NEXT STORY