ਮੋਗਾ (ਵਿਪਨ) : ਮੋਗਾ ਦੇ ਪਿੰਡ ਜਲਾਲਾਬਾਦ ਨੇੜੇ ਸਥਿਤ ਇਕ ਢਾਬੇ 'ਤੇ ਗੋਲੀ ਵੱਜਣ ਕਾਰਨ 22 ਸਾਲਾ ਨੌਜਵਾਨ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਸੰਦੀਪ ਸਿੰਘ ਵਜੋਂ ਹੋਈ ਹੈ, ਜੋ ਕਿ ਢਾਬੇ 'ਤੇ ਕੰਮ ਕਰਦਾ ਸੀ। ਦੱਸਿਆ ਜਾ ਰਿਹਾ ਹੈ ਕਿ ਸੰਦੀਪ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਉਸ ਦੀਆਂ 2 ਵੱਡੀਆਂ ਭੈਣਾਂ ਹਨ। ਉਸ ਦੇ ਮਾਪੇ ਦਿਹਾੜੀ-ਮਜ਼ਦੂਰੀ ਕਰਕੇ ਘਰ ਦਾ ਗੁਜ਼ਾਰਾ ਚਲਾਉਂਦੇ ਸਨ। ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਸ ਮੌਕੇ 'ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ : ਪੰਜਾਬ ਸਕੂਲ ਸਿੱਖਿਆ ਬੋਰਡ ਨੇ ਐਲਾਨੇ 10ਵੀਂ-12ਵੀਂ ਦੇ ਨਤੀਜੇ, ਵਿਦਿਆਰਥੀ ਇੰਝ ਕਰਨ ਚੈੱਕ
ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ. ਐੱਸ. ਪੀ. ਧਰਮਕੋਟ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਢਾਬੇ 'ਤੇ ਗੋਲੀ ਚੱਲਣ ਦੀ ਸੂਚਨਾ ਮਿਲੀ ਸੀ, ਜਿਸ 'ਚ ਕਰੀਬ 22 ਸਾਲਾ ਨੌਜਵਾਨ ਸੰਦੀਪ ਦੀ ਮੌਤ ਹੋ ਗਈ। ਮੁੱਢਲੀ ਜਾਂਚ ਮੁਤਾਬਕ ਵਿਕਰਮ ਸਿੰਘ ਅਤੇ ਸੰਦੀਪ ਸਿੰਘ ਦੋਵੇਂ ਪਿਸਤੌਲ ਦੇਖ ਰਹੇ ਸਨ।
ਇਹ ਵੀ ਪੜ੍ਹੋ : ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ ਬਾਰੇ ਨਵੀਂ ਅਪਡੇਟ, ਘਰੋਂ ਨਿਕਲਣ ਤੋਂ ਪਹਿਲਾਂ ਹੋ ਜਾਓ ਅਲਰਟ
ਇਸ ਦੌਰਾਨ ਵਿਕਰਮ ਸਿੰਘ ਤੋਂ ਅਚਾਨਕ ਗੋਲੀ ਚੱਲ ਗਈ, ਜੋ ਸੰਦੀਪ ਸਿੰਘ ਦੀ ਛਾਤੀ 'ਚ ਲੱਗੀ। ਉਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਜਾ ਰਿਹਾ ਸੀ ਪਰ ਰਾਹ 'ਚ ਹੀ ਉਸ ਦੀ ਮੌਤ ਹੋ ਗਈ। ਡੀ. ਐੱਸ. ਪੀ. ਨੇ ਦੱਸਿਆ ਕਿ ਵਿਕਰਮ ਸਿੰਘ ਖ਼ਿਲਾਫ਼ ਮਾਮਲਾ ਦਰਜ ਕੀਤਾ ਜਾ ਰਿਹਾ ਹੈ ਅਤੇ ਉਸ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਪੰਜਾਬ ਸਕੂਲ ਸਿੱਖਿਆ ਬੋਰਡ ਨੇ ਐਲਾਨੇ 10ਵੀਂ-12ਵੀਂ ਦੇ ਨਤੀਜੇ, ਵਿਦਿਆਰਥੀ ਇੰਝ ਕਰਨ ਚੈੱਕ
NEXT STORY