ਰਾਹੋਂ (ਪ੍ਰਭਾਕਰ)- ਰਾਹੋਂ ਤੋਂ 5 ਕਿਲੋਮੀਟਰ ਦੂਰ ਪਿੰਡ ਕੰਗ ਵਿੱਚ ਹਵਾਈ ਫਾਇਰਿੰਗ ਹੋਣ ਦੀ ਖ਼ਬਰ ਮਿਲੀ ਹੈ। ਭਰੋਸੇਯੋਗ ਸੂਤਰਾਂ ਨੇ ਦੱਸਿਆ ਕਿ ਅੱਜ ਦੁਪਹਿਰ ਵੇਲੇ ਰਾਹੋਂ ਅਧੀਨ ਆਉਂਦੇ ਪਿੰਡ ਕੰਗ ਵਿੱਚ ਗੋਲ਼ੀਬਾਰੀ ਹੋ ਗਈ। ਸੂਚਨਾ ਮਿਲਣ 'ਤੇ ਥਾਣਾ ਰਾਹੋਂ ਦੇ ਸਬ ਇੰਸਪੈਕਟਰ ਕੇਵਲ ਕ੍ਰਿਸ਼ਨ ਅਤੇ ਮੁੱਖ ਮੁਨਸ਼ੀ ਰਾਜਿੰਦਰ ਸਿੰਘ ਪੁਲਸ ਪਾਰਟੀ ਨਾਲ ਪਹੁੰਚੇ। ਉਨ੍ਹਾਂ ਨੂੰ ਇਸ ਘਟਨਾ ਦੀ ਜਾਣਕਾਰੀ ਮਿਲੀ। ਉਨ੍ਹਾਂ ਇਹ ਵੀ ਦੱਸਿਆ ਕਿ ਪਿੰਡ ਕੰਗ ਵਿੱਚ ਜੀਜਾ ਅਤੇ ਸਾਲੇ ਵਿਚ ਲੜਾਈ ਹੋਈ ਸੀ। ਜਿਸ ਵਿੱਚ ਸਾਲੇ ਨੇ ਹਵਾ ਵਿੱਚ ਫਾਇਰਿੰਗ ਕੀਤੀ। ਲੜਾਈ ਵਿੱਚ ਇੱਕ ਵਿਅਕਤੀ ਜ਼ਖ਼ਮੀ ਹੋ ਗਿਆ।
ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ ਦੀ ਵੱਡੀ ਭਵਿੱਖਬਾਣੀ! ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ, 8 ਜ਼ਿਲ੍ਹੇ ਰਹਿਣ ਸਾਵਧਾਨ

ਮਿਲੀ ਜਾਣਕਾਰੀ ਮੁਤਾਬਕ ਪਿੰਡ ਸਿੰਬਲੀ ਮਜ਼ਾਰਾ ਵਿੱਚ ਰਹਿਣ ਵਾਲਾ ਇਕ ਵਿਅਕਤੀ ਪਿੰਡ ਕੰਗ ਵਿੱਚ ਗਿਆ ਅਤੇ ਆਪਣੇ ਜੀਜੇ ਨਾਲ ਲੜਾਈ ਕੀਤੀ ਕਿਉਂਕਿ ਉਸ ਦਾ ਜੀਜਾ ਉਸ ਦੀ ਭੈਣ ਨੂੰ ਤੰਗ-ਪ੍ਰੇਸ਼ਾਨ ਕਰ ਰਿਹਾ ਸੀ ਪਰ ਉਨ੍ਹਾਂ ਦਾ 8 ਦਿਨ ਪਹਿਲਾਂ ਹੀ ਤਲਾਕ ਹੋ ਚੁੱਕਾ ਸੀ ਫਿਰ ਵੀ ਉਹ ਉਸ ਦੀ ਭੈਣ ਨੂੰ ਤੰਗ ਕਰ ਰਿਹਾ ਸੀ, ਜਿਸ ਦੇ ਦੇ ਬਦਲੇ ਸਾਲੇ ਨੇ ਜੀਜੇ ਦੀ ਕੁੱਟਮਾਰ ਕੀਤੀ। ਜਿਸ ਵਿੱਚ ਇਕ ਵਿਅਕਤੀ ਦੇ ਜ਼ਖਮੀ ਹੋ ਗਿਆ ਅਤੇ ਉਸ ਨੂੰ ਨਵਾਂਸ਼ਹਿਰ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਅਤੇ ਪਿੰਡ ਦੇ ਕਿਸੇ ਵੀ ਵਿਆਕਤੀ ਨੇ ਕੁਝ ਵੀ ਨਹੀਂ ਦੱਸਿਆ।
ਇਹ ਵੀ ਪੜ੍ਹੋ: ਵੱਡੀ ਪਰੇਸ਼ਾਨੀ 'ਚ ਘਿਰੇ ਪੰਜਾਬ ਦੇ ਕਿਸਾਨ! ਅਚਾਨਕ ਆ ਖੜ੍ਹੀ ਹੋਈ ਨਵੀਂ ਮੁਸੀਬਤ
ਇਸ ਸਬੰਧੀ ਜਦੋਂ ਥਾਣਾ ਰਾਹੋਂ ਦੇ ਇੰਸਪੈਕਟਰ ਨੀਰਜ ਚੌਧਰੀ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਉਹ ਅੱਜ ਛੁੱਟੀ 'ਤੇ ਚਲੇ ਗਏ ਹਨ ਪਰ ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਵੀ ਇਸ ਬਾਰੇ ਜਾਣਕਾਰੀ ਮਿਲੀ ਸੀ। ਸਬ ਇੰਸਪੈਕਟਰ ਕੇਵਲ ਕਿਸ਼ਨ ਅਤੇ ਮੁੱਖ ਮੁਨਸ਼ੀ ਰਾਜਿੰਦਰ ਸਿੰਘ ਪੁਲਸ ਪਾਰਟੀ ਨਾਲ ਸਥਿਤੀ ਦਾ ਜਾਇਜ਼ਾ ਲੈਣ ਗਏ ਸਨ। ਜਿਨ੍ਹਾਂ ਨੇ ਇਸ ਦੀ ਡੂੰਘਾਈ ਨਾਲ ਜਾਂਚ ਕੀਤੀ ਅਤੇ ਅਧਿਕਾਰੀਆਂ ਨੂੰ ਇਸ ਬਾਰੇ ਜਾਣਕਾਰੀ ਦਿੱਤੀ। ਪਰ ਖ਼ਬਰ ਲਿਖੇ ਜਾਣ ਤੱਕ ਪੁਲਸ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ। ਇਸ ਦੀ ਜਾਂਚ ਜਾਰੀ ਹੈ। ਜਾਂਚ ਤੋਂ ਬਾਅਦ ਮਾਮਲਾ ਦਰਜ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਗੋਲ਼ੀਆਂ ਦੀ ਠਾਹ-ਠਾਹ ਨਾਲ ਕੰਬਿਆ ਪੰਜਾਬ ਦਾ ਇਹ ਇਲਾਕਾ! ਸਹਿਮੇ ਲੋਕ, ਪਈਆਂ ਭਾਜੜਾਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਮੀਂਹ ਕਾਰਣ ਪੰਜਾਬ ਦੇ ਇਸ ਜ਼ਿਲ੍ਹੇ ਵਿਚ ਵਿਗੜੇ ਹਾਲਾਤ, ਸਕੂਲਾਂ ਵਿਚ ਛੁੱਟੀ ਦਾ ਐਲਾਨ
NEXT STORY