ਪਟਿਆਲਾ (ਬਲਜਿੰਦਰ)- ਪੰਜਾਬ ਵਿਚ ਐਨਕਾਊਂਟਰ ਹੋਣ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਪਟਿਆਲਾ-ਸਰਹਿੰਦ ਰੋਡ 'ਤੇ ਪਿੰਡ ਫੱਗਣਮਾਜਰਾ ਨੇੜੇ ਪੁਲਸ ਵੱਲੋਂ ਐਨਕਾਊਂਟਰ ਕਰ ਦਿੱਤਾ ਗਿਆ। ਇਸ ਦੌਰਾਨ ਬਦਮਾਸ਼ਾਂ ਅਤੇ ਪੁਲਸ ਵਿਚਾਲੇ ਗੋਲ਼ੀਬਾਰੀ ਹੋਈ ਹੈ। ਮੌਕੇ ਉਤੇ ਪਹੁੰਚੇ ਐੱਸ. ਐੱਸ. ਪੀ. ਵਰੁਣ ਸ਼ਰਮਾ ਨੇ ਦੱਸਿਆ ਕਿ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਕੋਈ ਸ਼ੱਕੀ ਅਨਸਰ ਪੰਜਾਬ ਵਿਚ ਵੱਡੀ ਵਾਰਦਾਤ ਨੂੰ ਅੰਜਾਮ ਦੇ ਸਕਦੇ ਹਨ।
ਮਿਲੀ ਸੂਚਨਾ ਦੇ ਆਧਾਰ 'ਤੇ ਪੁਲਸ ਪਾਰਟੀ ਨੇ ਗੁਰਚਰਨ ਸਿੰਘ ਨਾਂ ਗੈਂਗਸਟਰ ਨੂੰ ਰਾਊਂਡਅੱਪ ਕੀਤਾ। ਉਕਤ ਗੈਂਗਸਟਰ ਮੋਹਾਲੀ ਦਾ ਰਹਿਣ ਵਾਲਾ ਹੈ। ਪਿੰਡ ਫੱਗਣਮਾਜਰਾ ਨੇੜੇ ਇਸ ਦੌਰਾਨ ਗੁਰਚਰਨ ਸਿੰਘ ਨੇ ਪੁਲਸ 'ਤੇ 32 ਬੋਰ ਦੀ ਪਿਸਤੌਲ ਤੋਂ ਤਕਰੀਬਨ 4 ਫਾਇਰ ਕੀਤੇ। ਜਵਾਬੀ ਕਾਰਵਾਈ ਵਿਚ ਪੁਲਸ ਨੇ ਵੀ ਬਦਮਾਸ਼ ਗੁਰਚਰਨ ਸਿੰਘ 'ਤੇ ਗੋਲ਼ੀਆਂ ਚਲਾਈਆਂ।

ਇਹ ਵੀ ਪੜ੍ਹੋ: ਪੰਜਾਬ 'ਚ ਫਿਰ ਬਦਲੇਗਾ ਮੌਸਮ, ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ, Alert ਰਹਿਣ ਇਹ ਜ਼ਿਲ੍ਹੇ
ਪੁਲਸ ਮੁਤਾਬਕ ਉਕਤ ਮੁਲਜ਼ਮ 'ਤੇ 8 ਤੋਂ ਵਧੇਰੇ ਮਾਮਲੇ ਦਰਜ ਹਨ। ਐੱਸ. ਐੱਸ. ਪੀ. ਵਰੁਣ ਸ਼ਰਮਾ ਨੇ ਕਿਹਾ ਕਿ ਜੇਕਰ ਪੁਲਸ 'ਤੇ ਕੋਈ ਗੈਂਗਸਟਰ, ਬਦਮਾਸ਼ ਹਮਲਾ ਕਰੇਗਾ ਤਾਂ ਪੁਲਸ ਉਸ ਦਾ ਪੁਖ਼ਤਾ ਜਵਾਬ ਦੇਵੇਗੀ। ਲਾਅ ਐਂਡ ਆਰਡਰ ਨੂੰ ਅਸੀਂ ਕਦੇ ਵੀ ਖ਼ਰਾਬ ਨਹੀਂ ਹੋਣ ਦੇਵਾਂਗੇ। ਉਕਤ ਬਦਮਾਸ਼ ਫਿਲਹਾਲ ਜ਼ਮਾਨਤ 'ਤੇ ਚੱਲ ਰਿਹਾ ਸੀ ਅਤੇ ਕੁਝ ਦਿਨ ਪਹਿਲਾਂ ਹੀ ਇਸ ਨੇ ਸਕਾਰਪੀਓ ਗੱਡੀ ਵੀ ਲੁੱਟੀ ਸੀ। ਉਕਤ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਨਾਜਾਇਜ਼ ਅਸਲਾ ਵੀ ਬਰਾਮਦ ਕਰ ਲਿਆ ਹੈ।
ਇਹ ਵੀ ਪੜ੍ਹੋ: ਜਲੰਧਰ 'ਚ ਅਚਾਨਕ ਹੋਣ ਲੱਗੀ Announcement, ਲੋਕਾਂ ਨੂੰ ਪਈਆਂ ਭਾਜੜਾਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੀਆਂ ਛੁੱਟੀਆਂ ਨੂੰ ਲੈ ਕੇ ਨਵੇਂ ਹੁਕਮ ਜਾਰੀ
NEXT STORY