ਸੁਲਤਾਨਪੁਰ ਲੋਧੀ (ਗੁਰਪ੍ਰੀਤ ਸਿੰਘ)- ਹਲਕਾ ਸੁਲਤਾਨਪੁਰ ਲੋਧੀ ਦੇ ਜ਼ੋਨ ਫੱਤੂਢੀਂਗਾ ਵਿੱਚ ਬਲਾਕ ਸੰਮਤੀ ਦੀ ਚੇਅਰਮੈਨੀ ਨੂੰ ਲੈ ਕੇ ਅੱਜ ਮਾਹੌਲ ਅਚਾਨਕ ਤਣਾਅਪੂਰਨ ਬਣ ਗਿਆ। ਬਲਾਕ ਸੰਮਤੀ ਦਫ਼ਤਰ ਢਿੱਲਵਾਂ ਵਿਖੇ ਹੋਣ ਵਾਲੀ ਚੋਣ ਤੋਂ ਪਹਿਲਾਂ ਹੀ ਬਾਹਰ ਸਿਆਸੀ ਟਕਰਾਅ ਨੇ ਹਿੰਸਕ ਰੂਪ ਧਾਰ ਲਿਆ। ਮਿਲੀ ਜਾਣਕਾਰੀ ਮੁਤਾਬਕ ਆਮ ਆਦਮੀ ਪਾਰਟੀ ਅਤੇ ਰਾਣਾ ਇੰਦਰ ਪ੍ਰਤਾਪ ਸਿੰਘ ਦੇ ਧੜੇ ਵਿਚਾਲੇ ਤਿੱਖੀ ਝੜਪ ਹੋ ਗਈ, ਜਿਸ ਦੌਰਾਨ ਗੋਲ਼ੀ ਚੱਲਣ ਦੀ ਵੀ ਖ਼ਬਰ ਸਾਹਮਣੇ ਆਈ ਹੈ। ਇਸ ਘਟਨਾ ਨਾਲ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ ਅਤੇ ਚੋਣ ਪ੍ਰਕਿਰਿਆ 'ਤੇ ਵੀ ਸਵਾਲ ਖੜੇ ਹੋ ਗਏ ਹਨ।

ਰਾਣਾ ਇੰਦਰ ਪ੍ਰਤਾਪ ਸਿੰਘ ਵੱਲੋਂ ਗੰਭੀਰ ਦੋਸ਼ ਲਗਾਏ ਗਏ ਹਨ ਕਿ ਪੁਲਸ ਪ੍ਰਸ਼ਾਸਨ ਨੇ ਬਣਦੀ ਕਾਰਵਾਈ ਨਹੀਂ ਕੀਤੀ ਅਤੇ ਉਨ੍ਹਾਂ ਦੇ ਇਕ ਕੈਂਡੀਡੇਟ ਨੂੰ ਕਿਡਨੈਪ ਕਰ ਲਿਆ ਗਿਆ। ਇਸ ਦੇ ਨਾਲ ਹੀ ਇਹ ਵੀ ਦੋਸ਼ ਲਾਇਆ ਗਿਆ ਕਿ ਇਕ ਹੋਰ ਉਮੀਦਵਾਰ ਨੂੰ ਦਫ਼ਤਰ ਦੇ ਅੰਦਰ ਜਾਣ ਤੋਂ ਰੋਕਿਆ ਗਿਆ, ਜਿਸ ਨਾਲ ਲੋਕਤੰਤਰਕ ਪ੍ਰਕਿਰਿਆ ਨੂੰ ਝਟਕਾ ਲੱਗਿਆ ਹੈ।

ਇਹ ਵੀ ਪੜ੍ਹੋ: ਜਲੰਧਰ 'ਚ ਵੱਡੀ ਵਾਰਦਾਤ! ਜੀਜੇ ਨੇ ਟਰਾਲੀ 'ਚ ਸੌਂ ਰਹੇ ਸਾਲੇ ਦਾ ਬੇਰਹਿਮੀ ਨਾਲ ਕੀਤਾ ਕਤਲ
ਦੂਜੇ ਪਾਸੇ ਹਾਲਾਤ ਨੂੰ ਕਾਬੂ ਕਰਨ ਲਈ ਮੌਕੇ 'ਤੇ ਭਾਰੀ ਪੁਲਸ ਬਲ ਤਾਇਨਾਤ ਕੀਤਾ ਗਿਆ ਹੈ ਅਤੇ ਇਲਾਕੇ ਨੂੰ ਪੂਰੀ ਤਰ੍ਹਾਂ ਸੁਰੱਖਿਆ ਘੇਰੇ 'ਚ ਲਿਆ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਹਾਲਾਤ ਨੂੰ ਆਮ ਕਰਨ ਦੀ ਕੋਸ਼ਿਸ਼ ਜਾਰੀ ਹੈ। ਇਸ ਘਟਨਾ ਨੇ ਸੁਲਤਾਨਪੁਰ ਲੋਧੀ ਦੇ ਸਿਆਸੀ ਮਾਹੌਲ ਨੂੰ ਹੋਰ ਵੀ ਗਰਮਾ ਦਿੱਤਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਇਸ ਦੇ ਵੱਡੇ ਸਿਆਸੀ ਪ੍ਰਭਾਵ ਵੇਖਣ ਨੂੰ ਮਿਲ ਸਕਦੇ ਹਨ।


ਇਹ ਵੀ ਪੜ੍ਹੋ: ਵੱਡਾ ਪ੍ਰਸ਼ਾਸਨਿਕ ਫੇਰਬਦਲ! ਪੰਜਾਬ ਦੇ IAS ਤੇਜਵੀਰ ਸਿੰਘ ਸਣੇ 14 ਅਫ਼ਸਰਾਂ ਦੀ ਕੇਂਦਰ ’ਚ ਵੱਡੇ ਪੱਧਰ 'ਤੇ ਨਿਯੁਕਤੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਗੈਸ ਦੀ KYC ਕਰਵਾਉਣ ਨੂੰ 4 ਮਹੀਨੇ ਲਈ ਮੁਲਤਵੀ ਕੀਤਾ ਜਾਵੇ : ਬੰਟੀ
NEXT STORY