ਅੰਮ੍ਰਿਤਸਰ (ਬਿਊਰੋ)- ਅੰਮ੍ਰਿਤਸਰ ਦੇ ਮਾਲ ਰੋਡ ’ਤੇ ਸਥਿਤ ਯੈੱਸ ਬੈਂਕ 'ਚ ਫਾਇਰਿੰਗ ਹੋਣ ਦੀ ਵਾਰਦਾਤ ਸਾਹਮਣੇ ਆਈ ਹੈ। ਇਸ ਘਟਨਾ ਦੌਰਾਨ ਬੈਂਕ ਦੇ ਲੋਨ ਵਿਭਾਗ 'ਚ ਕੰਮ ਕਰਨ ਵਾਲੇ ਗੌਰਵ ਦੀਵਾਨ ਦੀ ਲੱਤ 'ਚ ਗੋਲੀ ਲੱਗ ਗਈ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਏ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਅਧਿਕਾਰੀ ਮੌਕੇ ’ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕਰ ਦਿੱਤੀ। ਸ਼ੁਰੂਆਤੀ ਜਾਣਕਾਰੀ ਮੁਤਾਬਕ, ਬੈਂਕ ਮੁਲਾਜ਼ਮ ਅਤੇ ਕੁਝ ਬਾਹਰੋਂ ਆਏ ਵਿਅਕਤੀਆਂ ਵਿਚਾਲੇ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਵਿਵਾਦ ਹੋਇਆ ਸੀ।
ਇਹ ਵੀ ਪੜ੍ਹੋ-ਪੰਜਾਬ:ਖ਼ਤਰਨਾਕ ਹਥਿਆਰਾਂ ਤੇ ਨਸ਼ੀਲੇ ਪਦਾਰਥ ਸਣੇ ਫੜੇ ਗਏ 10 ਮੁਲਜ਼ਮ, ਇਕੋ ਵਾਰ 'ਚ 5 ਮਾਡਿਊਲਾਂ ਦਾ ਪਰਦਾਫਾਸ਼
ਪੁਲਸ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ, ਬੈਂਕ ਵਿੱਚ ਕੰਮ ਕਰਨ ਵਾਲੇ ਇੱਕ ਮੁਲਾਜ਼ਮ ਨਾਲ ਕੁਝ ਵਿਅਕਤੀਆਂ ਦੀ ਤਕਰਾਰ ਹੋਈ ਸੀ। ਇਸ ਤੋਂ ਬਾਅਦ ਝਗੜੇ ਅਤੇ ਹੱਥੋਪਾਈ ਦੌਰਾਨ ਗੋਲੀ ਚੱਲ ਗਈ, ਜਿਸ ਦੀ ਲਪੇਟ ਵਿੱਚ ਆਉਣ ਕਾਰਨ ਲੋਨ ਅਧਿਕਾਰੀ ਗੌਰਵ ਦੀਵਾਨ ਜ਼ਖ਼ਮੀ ਹੋ ਗਏ। ਪੁਲਸ ਅਨੁਸਾਰ, ਮੁਲਾਜ਼ਮ ਦੇ ਬਿਆਨ ਮੁਤਾਬਕ ਫਾਇਰਿੰਗ ਉਸ ਦੇ ਪਿਸਤੌਲ ਵਿੱਚੋਂ ਹੋਈ ਸੀ। ਹਾਲਾਂਕਿ, ਘਟਨਾ ਦੇ ਪੂਰੇ ਹਾਲਾਤ ਅਤੇ ਗੋਲੀ ਚੱਲਣ ਦੇ ਸਹੀ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਜ਼ਿਲ੍ਹੇ ਦੀ ਅੰਤਿਮ ਵੋਟਰ ਸੂਚੀ-2026 ਜਾਰੀ, ਦੇਖੋ ਆਪਣੇ ਹਲਕੇ ਦੇ ਵੋਟਰਾਂ ਦਾ ਅੰਕੜਾ
ਮੌਕੇ ’ਤੇ ਪਹੁੰਚੇ ਏਸੀਪੀ ਗਗਨਦੀਪ ਸਿੰਘ ਨੇ ਦੱਸਿਆ ਕਿ ਫਾਇਰਿੰਗ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੁੱਢਲੀ ਜਾਣਕਾਰੀ ਮੁਤਾਬਕ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਆਪਸੀ ਤਕਰਾਰ ਹੋਈ ਸੀ ਅਤੇ ਇਸੇ ਦੌਰਾਨ ਝਗੜਾ ਹੋਇਆ। ਉਨ੍ਹਾਂ ਦੱਸਿਆ ਕਿ ਬਿਆਨਾਂ ਅਨੁਸਾਰ ਤਿੰਨ ਵਿਅਕਤੀ ਮੌਕੇ ’ਤੇ ਆਏ ਸਨ, ਜਿਨ੍ਹਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੁਲਸ ਵੱਲੋਂ ਬੈਂਕ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਚੈੱਕ ਕੀਤੀ ਜਾ ਰਹੀ ਹੈ, ਤਾਂ ਜੋ ਘਟਨਾ ਦੀ ਅਸਲ ਸਥਿਤੀ ਸਪੱਸ਼ਟ ਹੋ ਸਕੇ ਅਤੇ ਸ਼ੱਕੀ ਵਿਅਕਤੀਆਂ ਦੀ ਪਛਾਣ ਕੀਤੀ ਜਾ ਸਕੇ। ਏਸੀਪੀ ਨੇ ਕਿਹਾ ਕਿ ਮਾਮਲੇ ਵਿੱਚ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਫਿਲਹਾਲ ਪੁਲਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ। ਗੋਲੀ ਚੱਲਣ ਦੀ ਘਟਨਾ ਨਾਲ ਬੈਂਕ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਪੁਲਸ ਜਾਂਚ ਤੋਂ ਬਾਅਦ ਹੀ ਘਟਨਾ ਦੇ ਪੂਰੇ ਤੱਥ ਸਾਹਮਣੇ ਆ ਸਕਣਗੇ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ ਦਿੱਤੀ ਚਿਤਾਵਨੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
CM ਮਾਨ ਦੇ ਸਾਬਕਾ ਓ. ਐੱਸ. ਡੀ. ਅਤੇ ਨਜ਼ਦੀਕੀ ਮਨਜੀਤ ਸਿੱਧੂ ਕਾਂਗਰਸ ’ਚ ਸ਼ਾਮਲ
NEXT STORY