ਫਰੀਦਕੋਟ (ਜਗਤਾਰ) : ਦੇਰ ਰਾਤ ਫਰੀਦਕੋਟ ਦੇ ਥਾਣਾ ਸਦਰ ਦੇ ਨਜ਼ਦੀਕ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਸੰਬੰਧ ਮਿਲੀ ਜਾਣਕਾਰੀ ਅਨੁਸਾਰ ਕਾਰ ਕ੍ਰੋਸਿੰਗ ਕਰਨ ਨੂੰ ਲੈ ਕੇ ਨੌਜਵਾਨਾਂ ਵਿਚ ਝੜਪ ਹੋ ਗਈ। ਗੱਲ ਇਸ ਕਦਰ ਵੱਧ ਗਈ ਕਿ ਨੌਜਵਾਨਾਂ ਵਿਚਾਲੇ ਗੋਲੀਆਂ ਚੱਲ ਗਈਆਂ। ਇਸ ਮਾਮਲੇ ਵਿਚ ਫਰੀਦਕੋਟ ਪੁਲਸ ਵੱਲੋਂ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਪਰ ਅਜੇ ਤੱਕ ਦੋਵਾਂ ਪਾਸਿਓਂ ਕੋਈ ਵੀ ਸ਼ਿਕਾਇਤ ਸਾਹਮਣੇ ਨਹੀਂ ਆਈ ਹੈ।
ਇਹ ਵੀ ਪੜ੍ਹੋ : ਦਿਨ ਚੜ੍ਹਦੇ ਪੰਜਾਬ ਦੇ ਇਸ ਪਿੰਡ ਵਿਚ ਪੈ ਗਿਆ ਰੌਲਾ, ਘਟਨਾ ਦੇਖ ਹਰ ਕੰਬ ਗਿਆ ਹਰ ਕੋਈ
ਇਸ ਸਬੰਧ ਵਿਚ ਗੱਲਬਾਤ ਕਰਦਿਆਂ ਹੋਇਆਂ ਡੀਐੱਸਪੀ ਜਗਤਾਰ ਸਿੰਘ ਨੇ ਦੱਸਿਆ ਕਰੀਬਨ 9.30 ਵਜੇ ਮੁਹੱਲਾ ਮਈਖਾਨਾ ਦਾ ਰਹਿਣ ਵਾਲਾ ਨੌਜਵਾਨ ਰੋਟੀ ਖਾ ਕੇ ਆ ਰਿਹਾ ਸੀ ਤਾਂ ਕਾਰ ਕਰਾਸ ਨੂੰ ਲੈ ਕੇ ਉਨ੍ਹਾਂ ਦਾ ਦੂਜੇ ਕਾਰ ਸਵਾਰ ਨਾਲ ਝਗੜਾ ਹੋ ਗਿਆ ਅਤੇ ਉਸ ਵੱਲੋਂ ਆਪਣੇ ਲਾਇਸੈਂਸੀ ਰਵਾਲਵਰ ਨਾਲ ਫਾਇਰ ਕੀਤਾ ਗਿਆ। ਫਿਲਹਾਲ ਇਸ ਮਾਮਲੇ ਵਿਚ ਉਨ੍ਹਾਂ ਕੋਲ ਕੋਈ ਵੀ ਸ਼ਿਕਾਇਤ ਨਹੀਂ ਆਈ ਪਰ ਉਨ੍ਹਾਂ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਛੁੱਟੀਆਂ ਵਿਚਾਲੇ ਪੰਜਾਬ ਦੇ ਸਕੂਲਾਂ ਲਈ ਜਾਰੀ ਹੋਏ ਨਵੇਂ ਹੁਕਮ, ਲਿਆ ਗਿਆ ਇਹ ਵੱਡਾ ਫ਼ੈਸਲਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
Verka ਨੂੰ ਨਕਲੀ ਦੁੱਧ ਤਿਆਰ ਕਰ ਕੇ ਵੇਚਣ ਵਾਲੇ ਪਤੀ-ਪਤਨੀ ਸਾਮਾਨ ਸਮੇਤ ਕਾਬੂ
NEXT STORY