ਜਲੰਧਰ/ਗੜ੍ਹਦੀਵਾਲਾ (ਸੋਨੂੰ, ਮਹੇਸ਼, ਭੱਟੀ)- ਜਲੰਧਰ ਦੇ ਪਿੰਡ ਢੱਡਾ 'ਚ ਜਨਮ ਦਿਨ ਦੀ ਪਾਰਟੀ ਦੌਰਾਨ ਗੋਲ਼ੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਗੋਲ਼ੀ ਲੱਗਣ ਕਾਰਨ ਮਹਿਲਾ ਦੀ ਮੌਤ ਹੋ ਗਈ ਜਦਕਿ ਇਕ ਬੱਚਾ ਅਤੇ ਫੋਟੋਗ੍ਰਾਫ਼ਰ ਜ਼ਖ਼ਮੀ ਹੋ ਗਏ। ਮ੍ਰਿਤਕਾ ਦੀ ਪਛਾਣ ਅਮਨਦੀਪ ਕੌਰ ਵਾਸੀ ਹੁਸ਼ਿਆਰਪੁਰ ਵਜੋਂ ਹੋਈ ਹੈ। ਘਟਨਾ ਤੋਂ ਬਾਅਦ ਪਾਰਟੀ 'ਚ ਹਫ਼ੜਾ-ਦਫ਼ੜੀ ਮਚ ਗਈ। ਗੋਲ਼ੀਬਾਰੀ ਦੀ ਸੂਚਨਾ ਮਿਲਦੇ ਹੀ ਪਤਾਰਾ ਥਾਣੇ ਦੀ ਪੁਲਸ ਮੌਕੇ 'ਤੇ ਪਹੁੰਚੀ, ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਮੌਕੇ 'ਤੇ ਪਹੁੰਚੇ ਐੱਸ. ਐੱਚ. ਓ. ਨਰਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਕੰਟਰੋਲ ਰੂਮ ਰਾਹੀਂ ਸੂਚਨਾ ਮਿਲੀ ਸੀ ਕਿ ਮੁੰਡੇ ਦੇ ਜਨਮ ਦਿਨ ਪਾਰਟੀ ਦੌਰਾਨ ਗੋਲ਼ੀ ਲੱਗਣ ਨਾਲ ਇਕ ਔਰਤ ਦੀ ਮੌਤ ਹੋ ਗਈ ਹੈ।
ਇਹ ਵੀ ਪੜ੍ਹੋ: ਪੰਜਾਬ: ਖ਼ਾਲੀ ਪਲਾਟਾਂ ਦੇ ਮਾਲਕਾਂ ਲਈ ਖ਼ਤਰੇ ਦੀ ਘੰਟੀ! ਜਾਰੀ ਹੋਏ ਨਵੇਂ ਹੁਕਮ, 2 ਦਸਬੰਰ ਤੱਕ ਕਰੋ ਇਹ ਕੰਮ

ਉਨ੍ਹਾਂ ਨੇ ਕਤਲ ਦਾ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਜਿਸ ਮੁੰਡੇ ਦੇ ਜਨਮ ਦਿਨ ਦੀ ਖ਼ੁਸ਼ੀ ਵਿਚ ਪਾਰਟੀ ਮਨਾਈ ਜਾ ਰਹੀ ਸੀ, ਉਹ ਮੁੰਡਾ ਜਰਮਨ ਤੋਂ ਪਹਿਲਾਂ ਵਾਰ ਪਿੰਡ ਆਇਆ ਸੀ। ਇਸੇ ਦੌਰਾਨ ਪਾਰਟੀ ਵਿਚ ਕਿਸੇ ਵੱਲੋਂ 4 ਗੋਲ਼ੀਆਂ ਚਲਾ ਗਈਆਂ। ਇਸ ਦੌਰਾਨ ਇਕ ਗੋਲ਼ੀ ਫੋਟੋਗ੍ਰਾਫਰ ਅਤੇ ਇਕ ਗੋਲ਼ੀ ਡੀਜੇ ਕੋਲ ਖੜ੍ਹੇ ਬੱਚੇ ਦੇ ਹੱਥ ਵਿਚ ਜਾ ਲੱਗੀ। ਇਸ ਦੇ ਨਾਲ ਹੀ ਇਕ ਗੋਲ਼ੀ ਔਰਤ ਨੂੰ ਲੱਗੀ, ਜਿਸ ਦੀ ਮੌਤ ਹੋ ਗਈ। ਇਹ ਹਾਦਸਾ ਪਿੰਡ ਢੱਡਾ ਦੇ ਮੋਤਾ ਸਿੰਘ ਨਾਮਕ ਵਿਅਕਤੀ ਦੇ ਘਰ ਉਸ ਦੇ ਦੋਹਤੇ ਦੀ ਜਨਮਦਿਨ ਦੀ ਪਾਰਟੀ ਦੌਰਾਨ ਡੀ. ਜੇ. ’ਤੇ ਚੱਲ ਰਹੇ ਜਸ਼ਨ ਵੇਲੇ ਵਾਪਰਿਆ।
ਜਾਣਕਾਰੀ ਅਨੁਸਾਰ ਪਿੰਡ ਢੱਡਾ ਦੇ ਰਹਿਣ ਵਾਲੇ ਮੋਤਾ ਸਿੰਘ ਦੀ ਧੀ ਜਰਮਨੀ ਵਿਚ ਰਹਿੰਦੀ ਹੈ। ਉਸ ਦੇ ਘਰ ਪੁੱਤਰ ਨੇ ਜਨਮ ਲਿਆ ਸੀ ਅਤੇ ਉਹ ਵਿਦੇਸ਼ ਤੋਂ ਪਿੰਡ ਢੱਡਾ ’ਚ ਬੱਚੇ ਦੇ ਨਾਲ ਪਿੰਡ ਆਈ ਹੋਈ ਸੀ। ਮੋਤਾ ਸਿੰਘ ਨੇ ਬੱਚੇ ਦੇ ਜਨਮਦਿਨ ਦੀ ਖ਼ੁਸ਼ੀ ’ਚ ਪਿੰਡ ਢੱਡਾ ਵਿਖੇ ਇਕ ਪਾਰਟੀ ਰੱਖੀ ਹੋਈ ਸੀ ਅਤੇ ਪਾਰਟੀ ’ਚ ਪਰਿਵਾਰਕ ਮੈਂਬਰਾਂ ਤੇ ਰਿਸ਼ਤੇਦਾਰਾਂ ਨੂੰ ਬੁਲਾਇਆ ਗਿਆ ਸੀ ਅਤੇ ਮੋਤਾ ਸਿੰਘ ਦੇ ਜਵਾਈ ਦਾ ਮਾਮਾ ਵੀ ਪਾਰਟੀ ’ਚ ਆਇਆ ਹੋਇਆ ਸੀ, ਜਿਸ ਨੇ ਪਾਰਟੀ ਦੌਰਾਨ ਨਸ਼ੇ ਦੀ ਹਾਲਤ ’ਚ ਡਾਂਸ ਕਰਦੇ ਹੋਏ ਗੋਲ਼ੀਆਂ ਚਲਾ ਦਿੱਤੀਆਂ।
ਇਹ ਵੀ ਪੜ੍ਹੋ: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ Red Alert! ਭਾਰੀ ਮੀਂਹ ਤੇ ਆਵੇਗਾ ਹਨ੍ਹੇਰੀ-ਤੂਫ਼ਾਨ, ਹੋ ਗਈ ਵੱਡੀ ਭਵਿੱਖਬਾਣੀ

ਇਸ ਫਾਇਰਿੰਗ ਦੌਰਾਨ ਗੋਲ਼ੀ ਲੱਗਣ ਕਾਰਨ ਫੋਟੋਗ੍ਰਾਫਰ ਮਨੀਸ਼, ਇਕ ਬੱਚਾ ਕੇਸਰੀ ਲਾਲ ਅਤੇ ਹੁਸ਼ਿਆਰਪੁਰ ਤੋਂ ਪਰਿਵਾਰ ਦੀ ਰਿਸ਼ਤੇਦਾਰ ਅਮਨਦੀਪ ਕੌਰ ਨਾਮਕ ਮਹਿਲਾ ਗੰਭੀਰ ਜ਼ਖ਼ਮੀ ਹੋ ਗਏ। ਹਸਪਤਾਲ ਲਿਜਾਂਦੇ ਸਮੇਂ ਅਮਨਦੀਪ ਕੌਰ ਦੀ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ 42 ਸਾਲਾ ਅਮਨਦੀਪ ਕੌਰ ਨਿਵਾਸੀ ਹੁਸ਼ਿਆਰਪੁਰ ਵਜੋਂ ਹੋਈ ਹੈ ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਪਤਾਰਾ ਦੇ ਐੱਸ. ਐੱਚ. ਓ. ਨਰਿੰਦਰ ਸਿੰਘ ਪੁਲਸ ਟੀਮ ਸਮੇਤ ਮੌਕੇ ’ਤੇ ਪਹੁੰਚੇ। ਉਨ੍ਹਾਂ ਦੱਸਿਆ ਕਿ ਦੇਰ ਰਾਤ ਕਰੀਬ 9.30 ਵਜੇ ਪਾਰਟੀ ਦੌਰਾਨ ਨਸ਼ੇ ਦੀ ਹਾਲਤ ’ਚ ਰਜਿੰਦਰ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਪਿੰਡ ਪਲਾਹੀ ਥਾਣਾ ਰਾਵਲਪਿੰਡੀ ਵੱਲੋਂ ਚਾਰ ਹਵਾਈ ਫਾਇਰ ਕੀਤੇ ਗਏ ਸਨ। ਇਸ ਹਾਦਸੇ ਤੋਂ ਬਾਅਦ ਪਾਰਟੀ ’ਚ ਹਫ਼ੜਾ-ਦਫ਼ੜੀ ਮਚ ਗਈ ਅਤੇ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਿਆ। ਐੱਸ. ਐੱਚ. ਓ. ਨਰਿੰਦਰ ਸਿੰਘ ਮੁਤਾਬਕ ਪੀੜਤ ਪਰਿਵਾਰ ਦੇ ਬਿਆਨਾਂ ਦੇ ਆਧਾਰ ’ਤੇ ਉਕਤ ਮੁਲਜ਼ਮ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਫ਼ਰਾਰ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਸ ਦਾ ਦਾਅਵਾ ਹੈ ਕਿ ਮੁਲਜ਼ਮ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਪੁਲਸ ਨੇ ਮ੍ਰਿਤਕ ਔਰਤ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ।
ਇਹ ਵੀ ਪੜ੍ਹੋ: LPU ਹਿੰਸਾ ਮਾਮਲੇ 'ਚ ਵੱਡੀ ਅਪਡੇਟ! ਇਨ੍ਹਾਂ ਵਿਦਿਆਰਥੀਆਂ 'ਤੇ ਸਖ਼ਤ ਐਕਸ਼ਨ, ਯੂਨੀਵਰਸਿਟੀ ਵੱਲੋਂ ਨੋਟਿਸ ਜਾਰੀ





ਇਹ ਵੀ ਪੜ੍ਹੋ: ਤਾਜਪੋਸ਼ੀ ਸਮਾਗਮ ਦੌਰਾਨ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦਾ ਵੱਡਾ ਬਿਆਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਗੁਰਦਾਸਪੁਰ 'ਚ ਕਿਤੇ ਬਾਰਿਸ਼ ਤੇ ਕਿਤੇ ਪਏ ਗੜ੍ਹੇ, 6 ਡਿਗਰੀ ਤੱਕ ਡਿੱਗਿਆ ਪਾਰਾ
NEXT STORY