ਅੰਮ੍ਰਿਤਸਰ/ਜੰਡਿਆਲਾ ਗੁਰੂ (ਰਮਨ): ਅੰਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਅਧੀਨ ਪੈਂਦੇ ਵੈਰੋਵਾਲ ਰੋਡ 'ਤੇ ਇੱਕ ਵਾਰ ਫਿਰ ਗੋਲੀਆਂ ਚੱਲਣ ਦੀ ਘਟਨਾ ਸਾਹਮਣੇ ਆਈ ਹੈ। ਦੇਰ ਰਾਤ ਅਣਪਛਾਤੇ ਨੌਜਵਾਨਾਂ ਵੱਲੋਂ ਇੱਕ ਘਰ ਨੂੰ ਨਿਸ਼ਾਨਾ ਬਣਾਉਂਦਿਆਂ ਤਾਬੜਤੋੜ ਫਾਇਰਿੰਗ ਕੀਤੀ ਗਈ, ਜਿਸ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ। ਹਾਲਾਂਕਿ ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਪਰ ਘਰ ਦੇ ਦਰਵਾਜ਼ੇ 'ਤੇ ਗੋਲੀਆਂ ਲੱਗਣ ਕਾਰਨ ਪਰਿਵਾਰ ਸਹਿਮਿਆ ਹੋਇਆ ਹੈ।
ਇਹ ਵੀ ਪੜ੍ਹੋ-ਪੰਜਾਬ ਦੇ 8 ਜ਼ਿਲ੍ਹਿਆਂ 'ਚ ਮੌਸਮ ਦੀ ਵੱਡੀ ਚਿਤਾਵਨੀ, 18 ਜੂਨ ਤੱਕ ਮੀਂਹ...
ਜਾਣਕਾਰੀ ਅਨੁਸਾਰ ਬੀਤੀ ਰਾਤ ਕੁਲਵੰਤ ਸਿੰਘ ਪੁੱਤਰ ਗੋਪਾਲ ਸਿੰਘ ਵਾਸੀ ਜੰਡਿਆਲਾ ਗੁਰੂ ਦੇ ਘਰ ਦੇ ਬਾਹਰ ਅਣਪਛਾਤੇ ਹਮਲਾਵਰਾਂ ਨੇ ਤਿੰਨ ਦੇ ਕਰੀਬ ਗੋਲੀਆਂ ਚਲਾਈਆਂ ਅਤੇ ਮੌਕੇ ਤੋਂ ਫਰਾਰ ਹੋ ਗਏ। ਗੋਲੀਆਂ ਦੀ ਆਵਾਜ਼ ਸੁਣ ਕੇ ਆਸ-ਪਾਸ ਦੇ ਲੋਕ ਵੀ ਘਰਾਂ ਤੋਂ ਬਾਹਰ ਨਿਕਲ ਆਏ ਅਤੇ ਤੁਰੰਤ ਪੁਲਸ ਨੂੰ ਸੂਚਨਾ ਦਿੱਤੀ ਗਈ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਪੁਲਸ ਟੀਮ ਮੌਕੇ 'ਤੇ ਪਹੁੰਚੀ ਅਤੇ ਸਬੂਤ ਇਕੱਠੇ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ। ਪੁਲਸ ਵੱਲੋਂ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਤਾਂ ਜੋ ਹਮਲਾਵਰਾਂ ਦੀ ਪਛਾਣ ਕੀਤੀ ਜਾ ਸਕੇ।
ਇਹ ਵੀ ਪੜ੍ਹੋ- ਪੰਜਾਬ : ਗੁਰਦੁਆਰਾ ਸਾਹਿਬ 'ਚ ਔਰਤ ਵੱਲੋਂ ਬੇਅਦਬੀ ਦੀ ਕੋਸ਼ਿਸ਼, ਸੇਵਾਦਾਰਾਂ ਨੇ ਫੜ ਕੇ ਕੀਤਾ ਪੁਲਸ ਹਵਾਲੇ
ਇਸ ਮੌਕੇ ਪੀੜਤ ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਦੀ ਕਿਸੇ ਨਾਲ ਕੋਈ ਪੁਰਾਣੀ ਰੰਜਿਸ਼ ਨਹੀਂ ਹੈ, ਪਰ ਕੁਝ ਸਮਾਂ ਪਹਿਲਾਂ ਉਨ੍ਹਾਂ ਨੂੰ ਫਿਰੌਤੀ ਦੀ ਕਾਲ ਜ਼ਰੂਰ ਆਈ ਸੀ। ਇਸ ਕਾਰਨ ਪੁਲਸ ਇਸ ਐਂਗਲ ਨੂੰ ਵੀ ਗੰਭੀਰਤਾ ਨਾਲ ਲੈ ਕੇ ਜਾਂਚ ਕਰ ਰਹੀ ਹੈ। ਪੁਲਸ ਚੌਂਕੀ ਇੰਚਾਰਜ ਗੁਰਪਾਲ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਇੱਕ ਘਰ 'ਤੇ ਗੋਲੀਆਂ ਚਲਾਈਆਂ ਗਈਆਂ ਹਨ। ਮੌਕੇ ਦੀ ਜਾਂਚ ਦੌਰਾਨ ਤਿੰਨ ਗੋਲੀਆਂ ਚਲਾਉਣ ਦੀ ਪੁਸ਼ਟੀ ਹੋਈ ਹੈ। ਉਨ੍ਹਾਂ ਕਿਹਾ ਕਿ ਪੁਲਸ ਵੱਲੋਂ ਵੱਖ-ਵੱਖ ਟੀਮਾਂ ਦਾ ਗਠਨ ਕਰ ਦਿੱਤਾ ਗਿਆ ਹੈ ਅਤੇ ਸੀਸੀਟੀਵੀ ਫੁਟੇਜ ਦੀ ਮਦਦ ਨਾਲ ਦੋਸ਼ੀਆਂ ਦੀ ਪਛਾਣ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਹਾਦਸਾ: ਬੁਝ ਗਏ 2 ਘਰਾਂ ਦੇ ਚਿਰਾਗ, ਤੜਫ਼-ਤੜਫ਼ ਕੇ ਨਿਕਲੀ ਜਾਨ
ਉਨ੍ਹਾਂ ਭਰੋਸਾ ਦਿੱਤਾ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਦੋਸ਼ੀਆਂ ਨੂੰ ਕਾਬੂ ਕਰਕੇ ਸੱਚਾਈ ਲੋਕਾਂ ਦੇ ਸਾਹਮਣੇ ਲਿਆਂਦੀ ਜਾਵੇਗੀ। ਇਸ ਘਟਨਾ ਤੋਂ ਬਾਅਦ ਇਲਾਕੇ ਦੇ ਲੋਕਾਂ ਵਿੱਚ ਡਰ ਅਤੇ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਲੋਕਾਂ ਨੇ ਪੁਲਿਸ ਤੋਂ ਸੁਰੱਖਿਆ ਵਧਾਉਣ ਦੀ ਮੰਗ ਕੀਤੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਪੰਜਾਬ ਵਾਸੀਆਂ 'ਤੇ ਫਿਰ ਮੰਡਰਾਇਆ ਵੱਡਾ ਖ਼ਤਰਾ, ਲੋਕਾਂ ’ਚ ਬਣਿਆ ਡਰ ਦਾ ਮਾਹੌਲ
NEXT STORY