ਕਪੂਰਥਲਾ (ਮਹਾਜਨ/ਭੂਸ਼ਣ/ਮਲਹੋਤਰਾ)- ਕਪੂਰਥਲਾ ਵਿਖੇ ਗੋਲ਼ੀਆਂ ਚੱਲਣ ਦੀ ਖ਼ਬਰ ਸਾਹਮਣੇ ਆਈ ਹੈ। ਕਪੂਰਥਲਾ ਸ਼ਹਿਰ ਦੇ ਮੁਹੱਲਾ ਪਰਮਜੀਤ ਗੰਜ ’ਚ ਬੀਤੀ ਦੇਰ ਰਾਤ ਇਕ ਚਾਵਲ ਵਪਾਰੀ ਦੇ ਘਰ ਦੇ ਬਾਹਰ ਪੰਜ ਗੋਲ਼ੀਆਂ ਚਲਾਈਆਂ ਗਈਆਂ। ਜਿਸ ਦੌਰਾਨ ਇਕ ਗੋਲ਼ੀ ਚਾਵਲ ਵਪਾਰੀ ਦੇ ਘਰ ਦੇ ਮੁੱਖ ਗੇਟ ’ਤੇ ਲੱਗੀ। ਥਾਣਾ ਸਿਟੀ ਪੁਲਸ ਨੇ ਮਾਮਲੇ ਦੀ ਜਾਂਚ ਤੇਜ਼ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਹੁਸ਼ਿਆਰਪੁਰ 'ਚੋਂ ਮਿਲੇ ਮਿਜ਼ਾਈਲ ਦੇ ਟੁਕੜੇ, ਦਹਿਸ਼ਤ 'ਚ ਲੋਕ

ਜਾਣਕਾਰੀ ਅਨੁਸਾਰ ਕੁਝ ਮੁਲਜ਼ਮਾਂ ਨੇ ਰਾਤ ਪੌਨੇ 12 ਦੇ ਕਰੀਬ ਮੁਹੱਲਾ ਪਰਮਜੀਤ ਗੰਜ ਵਾਸੀ ਇਕ ਚਾਵਲ ਵਪਾਰੀ ਦੇ ਘਰ ਦੇ ਬਾਹਰ ਫਾਇਰਿੰਗ ਕਰ ਦਿੱਤੀ। ਘਟਨਾ ਦੀ ਸੂਚਨਾ ਮਿਲਦੇ ਹੀ ਡੀ. ਐੱਸ. ਪੀ. (ਸਬ ਡਿਵੀਜ਼ਨ) ਦੀਪਕਰਨ ਸਿੰਘ ਅਤੇ ਐੱਸ. ਐੱਚ. ਓ. ਸਿਟੀ ਇੰਸਪੈਕਟਰ ਬਿਕਰਮਜੀਤ ਸਿੰਘ ਚੌਹਾਨ ਨੇ ਮੌਕੇ ’ਤੇ ਪਹੁੰਚ ਕੇ ਘਟਨਾ ਵਾਲੀ ਥਾਂ ਦਾ ਮੁਆਇਨਾ ਕੀਤਾ ਅਤੇ ਆਲੇ-ਦੁਆਲੇ ਦੇ ਇਲਾਕੇ ਦੀ ਜਾਂਚ ਕੀਤੀ। ਉੱਥੇ ਹੀ ਪੁਲਸ ਟੀਮ ਨੇ ਇਲਾਕੇ ’ਚ ਲੱਗੇ ਸੀ. ਸੀ. ਟੀ. ਵੀ. ਦੀ ਵੀ ਜਾਂਚ ਕੀਤੀ। ਕੈਮਰਿਆਂ ਨੂੰ ਸਕੈਨ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ ਤਾਂ ਜੋ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਮੁਲਜ਼ਮਾਂ ਦੀ ਪਛਾਣ ਕੀਤੀ ਜਾ ਸਕੇ। ਇਸ ਸਬੰਧੀ ਡੀ. ਐੱਸ. ਪੀ. ਦੀਪਕਰਨ ਸਿੰਘ ਨੇ ਕਿਹਾ ਕਿ ਮਾਮਲੇ ਦੀ ਜਾਂਚ ਜਾਰੀ ਹੈ। ਜਿਸ ਲਈ ਪੁਲਸ ਟੀਮਾਂ ਸਖ਼ਤ ਮਿਹਨਤ ਕਰ ਰਹੀਆਂ ਹਨ।
ਇਹ ਵੀ ਪੜ੍ਹੋ: ਸ਼ਰਮਸਾਰ ਪੰਜਾਬ! ਮੁੰਡੇ ਨੇ ਟੱਪੀਆਂ ਕੁੜੀ ਨਾਲ ਹੱਦਾਂ, ਡਾਕਟਰ ਦੀ ਗੱਲ ਸੁਣ ਹੈਰਾਨ ਰਹਿ ਗਈ ਮਾਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਮੋਹਾਲੀ 'ਚ ਰਾਤ 8 ਵਜੇ ਤੋਂ ਬਾਅਦ ਬਜ਼ਾਰ ਬੰਦ ਕਰਨ ਦੇ ਹੁਕਮ, ਪੁਲਸ ਕਰ ਰਹੀ ANNOUNCEMENT
NEXT STORY