ਤਰਨਤਾਰਨ (ਸੰਦੀਪ)– ਤਰਨਤਾਰਨ ਜ਼ਿਲ੍ਹੇ ਦੇ ਪਿੰਡ ਫਤਿਹਾਬਾਦ ਦੇ ਮੇਨ ਬਾਜ਼ਾਰ ਵਿੱਚ ਉਸ ਸਮੇਂ ਦਹਿਸ਼ਤ ਫੈਲ ਗਈ, ਜਦੋਂ ਭਾਪਾ ਜੀ ਦੀ ਹੱਟੀ (ਕੱਪੜਿਆਂ ਦੀ ਦੁਕਾਨ) ’ਤੇ ਅਣਪਛਾਤੇ ਮੋਟਰਸਾਈਕਲ ਸਵਾਰਾਂ ਵੱਲੋਂ ਗੋਲੀਆਂ ਚਲਾਈਆਂ ਗਈਆਂ। ਗੋਲੀਬਾਰੀ ਦੀ ਆਵਾਜ਼ ਸੁਣਦੇ ਹੀ ਭਰੇ ਬਾਜ਼ਾਰ 'ਚ ਹਫੜਾ-ਦਫੜੀ ਮਚ ਗਈ ਅਤੇ ਸੁਰੱਖਿਆ ਦੇ ਮੱਦੇਨਜ਼ਰ ਦੁਕਾਨਦਾਰਾਂ ਨੇ ਆਪਣੀਆਂ ਦੁਕਾਨਾਂ ਤੁਰੰਤ ਬੰਦ ਕਰ ਦਿੱਤੀਆਂ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ ’ਤੇ ਪਹੁੰਚੀ ਅਤੇ ਇਲਾਕੇ ਦੀ ਘੇਰਾਬੰਦੀ ਕਰਕੇ ਜਾਂਚ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ-ਪੰਜਾਬ ਦੇ ਨੈਸ਼ਨਲ ਹਾਈਵੇਅ ’ਤੇ ਵੱਡਾ ਹਾਦਸਾ, 4 ਲੋਕਾਂ ਦੀ ਮੌਤ, ਸੜਕ 'ਤੇ ਵਿਛੀਆਂ ਲਾਸ਼ਾਂ
ਪੁਲਸ ਵੱਲੋਂ ਘਟਨਾ ਸਥਾਨ ਤੋਂ ਸਬੂਤ ਇਕੱਠੇ ਕੀਤੇ ਜਾ ਰਹੇ ਹਨ ਅਤੇ ਨੇੜੇ-ਤੇੜੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਕਿਸੇ ਵੀ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਪੁਸ਼ਟੀ ਨਹੀਂ ਹੋਈ ਹੈ। ਪੁਲਸ ਅਧਿਕਾਰੀਆਂ ਨੇ ਦੱਸਿਆ ਹੈ ਕਿ ਮੁਲਜ਼ਮਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਘਟਨਾ ਤੋਂ ਬਾਅਦ ਇਲਾਕੇ ਵਿੱਚ ਪੁਲਸ ਗਸ਼ਤ ਵਧਾ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਕੱਢ ਦਿਓ ਪਿੰਡੋਂ ਬਾਹਰ, ਪਿੰਡ 'ਚ ਹੀ ਵਿਆਹ ਕਰਵਾਉਣ ਵਾਲੇ ਮੁੰਡਾ-ਕੁੜੀ ਖਿਲਾਫ ਪੰਚਾਇਤ ਨੇ ਪਾਇਆ ਮਤਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਡੇਰਾ ਬਿਆਸ ਮੁਖੀ ਦੀ ਸੁਰੱਖਿਆ ’ਚ ਲੱਗੀ ਸੰਨ੍ਹ: ਤਰੁਣ ਭੰਡਾਰੀ
NEXT STORY