ਕੁਰੂਕਸ਼ੇਤਰ/ਚੰਡੀਗੜ੍ਹ (ਬਿਊਰੋ)- ਸਜ਼ਾ ਪੂਰੀ ਕਰਨ ਦੇ ਬਾਵਜੂਦ ਜੇਲਾਂ ਵਿਚ ਬੰਦ ਕੈਦੀ ਸਿੱਖਾਂ ਦੀ ਰਿਹਾਈ ਲਈ ਮੋਹਾਲੀ ਵਿਚ ਭੁੱਖ ਹੜਤਾਲ ਉੱਤੇ ਬੈਠੇ ਗੁਰਬਖਸ਼ ਸਿੰਘ ਖਾਲਸਾ ਵਲੋਂ ਕੁਰੂਕਸ਼ੇਤਰ ਦੇ ਠਸਕਾਅਲੀ ਇਲਾਕੇ ਵਿਚ ਟੈਂਕੀ ਤੋਂ ਛਾਲ ਮਾਰ ਦਿੱਤੀ, ਦੀ ਹਸਪਤਾਲ ਵਿਚ ਮੌਤ ਹੋ ਗਈ ਹੈ। ਸੂਤਰਾਂ ਦੀ ਮੰਨੀਏ ਤਾਂ ਮੋਹਾਲੀ ਵਿਚ ਸਜ਼ਾ ਪੂਰੀ ਕਰਨ ਦੇ ਬਾਵਜੂਦ ਜੇਲਾਂ ਵਿਚ ਬੰਦ ਸਿੱਖਾਂ ਦੀ ਰਿਹਾਈ ਲਈ ਲੰਮਾ ਸਮਾਂ ਭੁੱਖ ਹੜਤਾਲ ਕਰਨ ਵਾਲੇ ਖਾਲਸਾ ਅੱਜ ਠਸਕਾਅਲੀ ਇਲਾਕੇ ਦੀ ਇਕ ਪਾਣੀ ਵਾਲੀ ਟੈਂਕੀ 'ਤੇ ਚੜ੍ਹ ਕੇ ਪ੍ਰਦਰਸ਼ਨ ਕਰ ਰਹੇ ਸਨ।
ਇਸ ਦੌਰਾਨ ਉਨ੍ਹਾਂ ਨੇ ਅਚਾਨਕ ਟੈਂਕੀ ਤੋਂ ਛਾਲ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ ਸਨ ਅਤੇ ਉਨ੍ਹਾਂ ਨੂੰ ਉਥੋਂ ਦੇ ਇਕ ਹਸਪਤਾਲ ਵਿਚ ਇਲਾਜ ਲਈ ਦਾਖਲ ਕਰਵਾਇਆ ਗਿਆ ਸੀ, ਜਿੱਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਜ਼ਿਕਰਯੋਗ ਹੈ ਕਿ ਇਨ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਲਈ ਭਾਈ ਖਾਲਸਾ ਨੇ 13 ਨਵੰਬਰ 2013 ਨੂੰ ਗੁਰਦੁਆਰਾ ਅੰਬ ਸਾਹਿਬ ਮੋਹਾਲੀ ਤੋਂ ਭੁੱਖ ਹੜਤਾਲ ਸ਼ੁਰੂ ਕੀਤੀ ਸੀ। 44 ਦਿਨ ਬਾਅਦ ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਗੁਰਬਚਨ ਸਿੰਘ ਵਲੋਂ ਜਲਦੀ ਰਿਹਾਈ ਦਾ ਭਰੋਸਾ ਦੇਣ ਤੋਂ ਬਾਅਦ ਭੁੱਖ ਹੜਤਾਲ ਖਤਮ ਕੀਤੀ ਸੀ। ਤਕਰੀਬਨ ਇਕ ਸਾਲ ਉਡੀਕ ਤੋਂ ਬਾਅਦ ਵੀ ਸਜ਼ਾ ਭੁਗਤ ਚੁਕੇ ਕਿਸੇ ਵੀ ਬੰਦੀ ਸਿੰਘਾਂ ਨੂੰ ਜਦੋਂ ਬਰੀ ਨਹੀਂ ਕੀਤਾ ਗਿਆ ਤਾਂ ਦੁਬਾਰਾ ਉਨ੍ਹਾਂ ਨੇ 13 ਨਵੰਬਰ 2014 ਨੂੰ ਗੁਰਦੁਆਰਾ ਸਾਹਿਬ ਪਾਤਸ਼ਾਹੀ 10ਵੀਂ ਸ੍ਰੀ ਲਖਨੌਰ ਸਾਹਿਬ ਅੰਬਾਲਾ 'ਚ ਭੁੱਖ ਹੜਤਾਲ ਸ਼ੁਰੂ ਕੀਤੀ ਸੀ।
ਕਰੀਬ 65 ਦਿਨ ਤਕ ਲਗਾਤਾਰ ਭੁੱਖ ਹੜਤਾਲ ਕਰਨ ਦੌਰਾਨ ਉਨ੍ਹਾਂ 'ਤੇ ਹਰ ਪਾਸੇ ਤੋਂ ਸਰਕਾਰ ਅਤੇ ਪ੍ਰਸ਼ਾਸਨ ਵਲੋਂ ਦਬਾਅ ਬਣਾਇਆ ਗਿਆ ਅਤੇ ਵਾਰ-ਵਾਰ ਭਰੋਸਾ ਦਿੱਤਾ ਗਿਆ ਕਿ ਬੰਦੀ ਸਿੰਘਾਂ ਨੂੰ ਰਿਹਾਅ ਕੀਤਾ ਜਾ ਰਿਹਾ ਹੈ। ਇਸ ਭਰੋਸੇ ਮਗਰੋਂ ਉਨ੍ਹਾਂ ਨੇ ਭੁੱਖ ਹੜਤਾਲ ਬੰਦ ਕਰ ਦਿੱਤੀ ਸੀ। ਕਰੀਬ 3 ਸਾਲ ਬੀਤ ਜਾਣ ਮਗਰੋਂ ਵੀ ਜਦੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਕੋਈ ਠੋਸ ਪ੍ਰਬੰਧ ਨਹੀਂ ਹੋਇਆ ਤਾਂ ਅੱਜ ਤੋਂ ਉਹ ਫਿਰ ਤੋਂ ਭੁੱਖ ਹੜਤਾਲ 'ਤੇ ਬੈਠ ਗਏ।
ਆਖਿਰ ਵਿਦੇਸ਼ ਮੰਤਰਾਲੇ ਦਾ ਜੁਮਲਾ ਸਾਬਤ ਹੋਈ 39 ਭਾਰਤੀਆਂ ਦੇ ਜ਼ਿੰਦਾ ਹੋਣ ਦੀ ਖਬਰ
NEXT STORY