Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 10, 2026

    1:27:01 PM

  • punjab 4 accused running 2 networks arrested

    ਪੰਜਾਬ: 2 ਨੈੱਟਵਰਕ ਚਲਾਉਣ ਵਾਲੇ 4 ਮੁਲਜ਼ਮ ਕਾਬੂ,...

  • over 1 000 applications received for firecracker stalls

    ਅੰਮ੍ਰਿਤਸਰ 'ਚ ਪਟਾਕਿਆਂ ਦੇ ਲਾਇਸੈਂਸ ਲਈ ਲੱਗੀਆਂ...

  • gold prices jump  silver rises by rs 4 500

    ਸੋਨੇ ਦੀਆਂ ਕੀਮਤਾਂ ਨੇ ਮਾਰੀ ਲੰਮੀ ਛਾਲ ਤੇ ਚਾਂਦੀ...

  • sukhbir badal appointed bhupinder singh neelu of dasuya national vice president

    ਅਕਾਲੀ ਦਲ ਨੇ 27 ਦੀਆਂ ਚੋਣਾਂ ਲਈ ਖਿੱਚੀ ਤਿਆਰੀ! ਇਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਸਿੱਖ ਸਮਾਜ ਗੁਰਬਾਣੀ ਦਾ ਨਿਗਰਾਨ ਹੈ ਪਰ ਮਾਲਕ ਨਹੀਂ, ਜਥੇਦਾਰ ਕਰੇ ਕਾਰਵਾਈ : ਬਾਜਵਾ

PUNJAB News Punjabi(ਪੰਜਾਬ)

ਸਿੱਖ ਸਮਾਜ ਗੁਰਬਾਣੀ ਦਾ ਨਿਗਰਾਨ ਹੈ ਪਰ ਮਾਲਕ ਨਹੀਂ, ਜਥੇਦਾਰ ਕਰੇ ਕਾਰਵਾਈ : ਬਾਜਵਾ

  • Edited By Gurminder Singh,
  • Updated: 14 Jan, 2020 06:43 PM
Chandigarh
gurbani  tripit rajinder singh bajwa
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਭੁੱਲਰ) : ਪੰਜਾਬ ਦੇ ਪੇਂਡੂ ਵਿਕਾਸ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਹੈ ਕਿ ਸ੍ਰੀ ਦਰਬਾਰ ਸਾਹਿਬ ਦੇ ਹੁਕਮਨਾਮੇ ਅਤੇ ਗੁਰਬਾਣੀ ਕੀਰਤਨ ਉੱਤੇ ਆਪਣੀ ਮਾਲਕੀ ਦਾ ਦਾਅਵਾ ਕਰਨਾ ਗੁਰਬਾਣੀ ਦੀ ਘੋਰ ਨਿਰਾਦਰੀ ਹੈ ਅਤੇ ਇਹ ਨਿਰਾਦਰੀ ਕਰਨ ਦੇ ਦੋਸ਼ੀਆਂ ਵਿਰੁੱਧ ਸਿੱਖ ਪਰੰਪਰਾਵਾਂ ਅਤੇ ਮਰਿਯਾਦਾ ਅਨੁਸਾਰ ਤੁਰੰਤ ਕਾਰਵਾਈ ਹੋਣੀ ਚਾਹੀਦੀ ਹੈ। ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਇਹ ਕਾਰਵਾਈ ਕਰਨ ਦੀ ਅਪੀਲ ਕਰਦਿਆਂ, ਬਾਜਵਾ ਨੇ ਕਿਹਾ ਕਿ ਸਿੱਖ ਗੁਰੂ ਸਾਹਿਬਾਨ ਵਲੋਂ ਉਚਾਰੀ ਪਾਵਨ ਬਾਣੀ ਪੂਰੇ ਸੰਸਾਰ ਵਿਚ ਵਸਦੇ ਪ੍ਰਾਣੀ ਮਾਤਰ ਦੇ ਭਲੇ ਲਈ ਹੈ ਅਤੇ ਪੂਰਾ ਸਿੱਖ ਸਮਾਜ ਗੁਰਬਾਣੀ ਦਾ ਨਿਗਰਾਨ ਹੈ ਪਰ ਮਾਲਕ ਨਹੀਂ। ਇਸ ਲਈ ਸ੍ਰੀ ਦਰਬਾਰ ਸਾਹਿਬ ਦਾ ਪਾਵਨ ਹੁਕਮਨਾਮਾ ਕਿਸੇ ਇਕ ਵਿਅਕਤੀ ਜਾਂ ਸੰਸਥਾ ਦੀ ਜਾਗੀਰ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਮਾਲਕੀ ਵਾਲੇ ਟੀ. ਵੀ. ਚੈਨਲ ਵਲੋਂ ਸ੍ਰੀ ਦਰਬਾਰ ਸਾਹਿਬ ਵਿਚ ਹਰ ਰੋਜ਼ ਸਵੇਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਤੋਂ ਲਏ ਜਾਂਦੇ ਪਵਿੱਤਰ ਹੁਕਮਨਾਮੇ 'ਤੇ ਨਿਰੋਲ ਆਪਣਾ ਹੱਕ ਹੋਣ ਦਾ ਕੀਤਾ ਗਿਆ ਦਾਅਵਾ ਗੁਰਬਾਣੀ ਦੇ ਸਰਬ ਸਾਂਝੇ ਸੰਦੇਸ਼ ਤੋਂ ਬਿਲਕੁਲ ਉਲਟ ਹੈ ਤੇ ਇਹ ਦਾਅਵਾ ਗੁਰਬਾਣੀ ਦੀ ਘੋਰ ਨਿਰਾਦਰੀ ਹੈ।

ਬਾਜਵਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਹੁਕਮਨਾਮਾ ਅਤੇ ਗੁਰਬਾਣੀ ਕੀਰਤਨ ਦੇ ਪ੍ਰਸਾਰਣ ਦੇ ਹੱਕ ਕਿਸੇ ਟੀ. ਵੀ. ਚੈਨਲ ਨੂੰ ਵੇਚਣ ਦੇ ਅਧਿਕਾਰ ਨੁੰ ਚੁਣੌਤੀ ਦਿੰਦਿਆਂ ਕਿਹਾ ਕਿ ਖ਼ੁਦ ਸ਼੍ਰੋਮਣੀ ਕਮੇਟੀ ਵੀ ਗੁਰਬਾਣੀ ਦੀ ਮਾਲਕ ਨਹੀਂ ਹੈ ਅਤੇ ਗੁਰਬਾਣੀ ਨੂੰ ਘਰ-ਘਰ ਪਹੁੰਚਾਉਣਾ ਹੀ ਇਸ ਦੀ ਜ਼ਿੰਮੇਵਾਰੀ ਹੈ। ਇਸ ਲਈ ਉਹ ਅੱਗੇ ਕਿਸੇ ਹੋਰ ਅਦਾਰੇ ਨੂੰ ਗੁਰਬਾਣੀ ਕੀਰਤਨ ਦੇ ਪ੍ਰਸਾਰਨ ਦੇ ਹੱਕ ਕਿਵੇਂ ਵੇਚ ਸਕਦੀ ਹੈ ਅਤੇ ਉਹ ਵੀ ਨਿਰੋਲ ਮੁਨਾਫ਼ਾ ਕਮਾਉਣ ਵਾਲੇ ਇਕ ਨਿੱਜੀ ਵਪਾਰਕ ਅਦਾਰੇ ਨੂੰ। ਉਨ੍ਹਾਂ ਦੋਸ਼ ਲਾਇਆ ਕਿ ਅਜਿਹਾ ਕਰ ਕੇ ਸ਼੍ਰੋਮਣੀ ਕਮੇਟੀ ਨੇ ਗੁਰਬਾਣੀ ਕੀਰਤਨ ਅਤੇ ਸ੍ਰੀ ਦਰਬਾਰ ਸਾਹਿਬ ਦੋਹਾਂ ਨੂੰ ਹੀ ਵਪਾਰ ਦੀ ਵਸਤੂ ਬਣਾ ਦਿੱਤਾ ਹੈ। ਬਾਜਵਾ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਅਪੀਲ ਕੀਤੀ ਹੈ ਕਿ ਉਹ ਸ਼੍ਰੋਮਣੀ ਕਮੇਟੀ ਨੂੰ ਹਿਦਾਇਤ ਕਰਨ ਕਿ ਉਹ ਗੁਰਬਾਣੀ ਕੀਰਤਨ ਦੇ ਸਿੱਧੇ ਪ੍ਰਸਾਰਨ ਲਈ ਟੀ. ਵੀ. ਚੈਨਲਾਂ ਅਤੇ ਡਿਜ਼ੀਟਲ ਮੀਡੀਆ ਅਦਾਰਿਆਂ ਨੂੰ ਸਹੂਲਤ ਪ੍ਰਦਾਨ ਕਰਨ ਦਾ ਬੰਦੋਬਸਤ ਕਰੇ। ਉਨ੍ਹਾਂ ਕਿਹਾ ਕਿ ਇਸ ਨਾਲ ਗੁਰਬਾਣੀ ਦੇ ਸਰਬ ਸਾਂਝੇ ਸੰਦੇਸ਼ ਨੂੰ ਘਰ-ਘਰ ਪਹੁੰਚਾਉਣ ਵਿਚ ਵੀ ਮੱਦਦ ਮਿਲੇਗੀ ਅਤੇ ਕਿਸੇ ਇਕ ਚੈਨਲ ਜਾਂ ਅਦਾਰੇ ਨੂੰ ਪ੍ਰਸਾਰਨ ਦੇ ਹੱਕ ਦੇਣ ਦਾ ਮਾਮਲਾ ਵੀ ਨਜਿੱਠਿਆ ਜਾਵੇਗਾ।

ਉਨ੍ਹਾਂ ਕਿਹਾ ਕਿ ਪੂਰੇ ਸਿੱਖ ਪੰਥ ਦੀ ਸੱਤਰਵਿਆਂ ਦੇ ਦਹਾਕੇ ਤੋਂ ਇਹ ਤੀਬਰ ਤਾਂਘ ਰਹੀ ਹੈ ਕਿ ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਕੀਰਤਨ ਦਾ ਸਿੱਧਾ ਪ੍ਰਸਾਰਨ ਕੀਤਾ ਜਾਵੇ ਅਤੇ ਕੀਰਤਨ ਦੇ ਸਿੱਧੇ ਪ੍ਰਸਾਰਨ ਨੂੰ ਵਪਾਰ ਬਣਾਉਣਾ ਸਿੱਖ ਪੰਥ ਦੀਆਂ ਭਾਵਨਾਵਾਂ ਦੇ ਬਿਲਕੁਲ ਉਲਟ ਹੈ। ਕੇਬਲ ਟੀ. ਵੀ. ਸ਼ੁਰੂ ਹੋਣ ਸਮੇਂ ਸ਼੍ਰੋਮਣੀ ਕਮੇਟੀ ਨੇ ਇਹ ਕਿਹਾ ਸੀ ਕਿ ਉਹ ਅਜਿਹਾ ਪ੍ਰਬੰਧ ਕਰੇਗੀ ਜਿਸ ਨਾਲ ਮਿੱਥੀ ਗਈ ਮਰਿਯਾਦਾ ਨੂੰ ਮੰਨਣ ਵਾਲੇ ਸਾਰੇ ਟੀ. ਵੀ. ਅਤੇ ਰੇਡੀਓ ਚੈਨਲਾਂ ਨੂੰ ਗੁਰਬਾਣੀ ਕੀਰਤਨ ਦੇ ਪ੍ਰਸਾਰਨ ਲਈ ਮੁਫ਼ਤ ਸਿਗਨਲ ਮੁਹੱਈਆ ਕਰਵਾਇਆ ਜਾਵੇਗਾ ਪਰ ਬਾਦਲ ਪਰਿਵਾਰ ਦੇ ਦਬਾਅ ਹੇਠ ਇਹ ਤਜਵੀਜ ਛੱਡ ਕੇ ਉਨ੍ਹਾਂ ਦੇ ਟੀ. ਵੀ. ਚੈਨਲ ਨੂੰ ਸਾਰੇ ਹੱਕ ਦੇ ਦਿੱਤੇ ਗਏ।

ਬਾਜਵਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਅਪੀਲ ਕੀਤੀ ਕਿ ਉਹ ਸ਼੍ਰੋਮਣੀ ਕਮੇਟੀ ਵਲੋਂ ਬਾਦਲ ਪਰਿਵਾਰ ਦੀ ਮਾਲਕੀ ਵਾਲੇ ਟੀ. ਵੀ. ਚੈਨਲ ਨਾਲ ਕੀਤੇ ਗਏ ਸਮਝੌਤੇ ਨੂੰ ਜਨਤਕ ਕਰਨ ਤਾਂ ਕਿ ਪੂਰੇ ਸਿੱਖ ਪੰਥ ਨੂੰ ਇਸ ਦੀ ਅਸਲੀਅਤ ਦਾ ਪਤਾ ਲੱਗ ਸਕੇ। ਉਨ੍ਹਾਂ ਜਥੇਦਾਰ ਸਾਹਿਬ ਨੂੰ ਯਾਦ ਕਰਾਉਂਦਿਆਂ ਕਿਹਾ ਕਿ ਗੁਰੂ ਦੇ ਨਾਮ ਉੱਤੇ ਜਿਊਣ ਵਾਲੇ ਪੰਜਾਬ ਦੀ ਵਿਧਾਨ ਸਭਾ ਵਲੋਂ ਵੀ 6 ਨਵੰਬਰ ਨੂੰ ਇਸ ਸਬੰਧੀ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਵੀ ਉਨ੍ਹਾਂ ਨੂੰ ਬੇਨਤੀ ਕੀਤੀ ਗਈ ਸੀ। ਇਸ ਸਬੰਧੀ ਉਨ੍ਹਾਂ ਖੁਦ ਇਕ ਚਿੱਠੀ ਲਿਖ ਕੇ ਵੀ ਜਥੇਦਾਰ ਸਾਹਿਬ ਨੂੰ ਬੇਨਤੀ ਕੀਤੀ ਸੀ।

  • Gurbani
  • Tripit Rajinder Singh Bajwa
  • ਗੁਰਬਾਣੀ
  • ਤ੍ਰਿਪਤ ਰਜਿੰਦਰ ਸਿੰਘ ਬਾਜਵਾ

IIFPT ਵੱਲੋਂ 8 ਸੰਸਥਾਨਾਂ ਨਾਲ ਕੀਤੇ ਸਮਝੌਤੇ ਖੇਤਰ 'ਚ ਫੂਡ ਪ੍ਰੋਸੈਸਿੰਗ ਨੂੰ ਵੱਡਾ ਹੁਲਾਰਾ ਦੇਣਗੇ : ਹਰਸਿਮਰਤ

NEXT STORY

Stories You May Like

  • rajasthan police action inside the gurdwara has sikh sentiments jathedar gargaj
    ਰਾਜਸਥਾਨ ਪੁਲਸ ਦੀ ਗੁਰੂ ਘਰ ਅੰਦਰ ਕਾਰਵਾਈ ਨੇ ਸਿੱਖ ਭਾਵਨਾ ਨੂੰ ਮਾਰੀ ਸੱਟ: ਜਥੇਦਾਰ ਗੜਗੱਜ
  • message of gurmat reached thousands of villages through
    ਮੀਰੀ ਪੀਰੀ ਖ਼ਾਲਸਾ ਮਾਰਚ ਰਾਹੀਂ ਹਜ਼ਾਰਾਂ ਪਿੰਡਾਂ ’ਚ ਪਹੁੰਚਿਆ ਗੁਰਮਤਿ ਦਾ ਸੁਨੇਹਾ : ਜਥੇਦਾਰ ਗੜਗੱਜ
  • farmers meeting
    ਕਿਸਾਨਾਂ ਦੀ ਫ਼ਸਲ ’ਤੇ ਕੱਟ ਲਗਾਉਣ ਵਾਲੇ ਸ਼ੈਲਰ ਮਾਲਕ ਤੇ ਆੜ੍ਹਤੀ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ: ਪ੍ਰਧਾਨ
  • delhi police takes major action in us visa fraud case
    ਅਮਰੀਕੀ ਵੀਜ਼ਾ ਧੋਖਾਧੜੀ ਮਾਮਲੇ 'ਚ ਦਿੱਲੀ ਪੁਲਸ ਦੀ ਵੱਡੀ ਕਾਰਵਾਈ, ਪੰਜਾਬ ਤੋਂ ਲੈਬ ਮਾਲਕ ਗ੍ਰਿਫ਼ਤਾਰ
  • warm welcome for avtar singh karimpuri
    ਬਹੁਜਨ ਸਮਾਜ ਪਾਰਟੀ ਇਕਾਈ ਪੰਜਾਬ ਦੇ ਪ੍ਰਧਾਨ ਅਵਤਾਰ ਸਿੰਘ ਕਰੀਮਪੁਰੀ ਦਾ ਯੂਰਪ ਪਹੁੰਚਣ ਤੇ ਨਿੱਘਾ ਸਵਾਗਤ
  • address by kailash bangar
    ਸਮਾਜ ਦੇ ਦੱਬੇ-ਕੁਚਲੇ ਵਰਗਾਂ ਨੂੰ ਰਾਜਨੀਤਿਕ ਤਾਕਤ ਦਿਵਾਉਣ ਲਈ ਸਮਰਪਿਤ ਰਿਹਾ ਸਾਹਿਬ ਸ੍ਰੀ ਕਾਂਸ਼ੀ ਰਾਮ ਦਾ ਜੀਵਨ
  • players did not shake hands
    ਖਿਡਾਰੀਆਂ ਨੇ ਨਹੀਂ ਮਿਲਾਇਆ ਹੱਥ ਪਰ ਫਾਈਨਲ ’ਚ ਨਹੀਂ ਹੋਇਆ ਕੋਈ ਵਿਵਾਦ
  • indian traditions  social security  mohan bhagwat
    ਭਾਰਤੀ ਪਰੰਪਰਾਵਾਂ ਦੁਨੀਆ ਭਰ ਦੇ ਸਮਾਜ ਦੀ ਸੁਰੱਖਿਆ ਤੇ ਭਲਾਈ ਲਈ ਮਹੱਤਵਪੂਰਨ: ਭਾਗਵਤ
  • domoria bridge remains closed for the second day
    ਦੋਮੋਰੀਆ ਪੁਲ ਦੂਜੇ ਦਿਨ ਵੀ ਬੰਦ ਹੋਣ ਕਾਰਨ ਲੋਕ ਪਰੇਸ਼ਾਨ
  • wariana dump  s biomining project
    ਸਹੀ ਢੰਗ ਨਾਲ ਨਹੀਂ ਚੱਲ ਰਿਹਾ ਵਰਿਆਣਾ ਡੰਪ ਦਾ ਬਾਇਓਮਾਈਨਿੰਗ ਪ੍ਰਾਜੈਕਟ, 10...
  • police raid fake lottery racket in phagwara gate
    ਫਗਵਾੜਾ ਗੇਟ ’ਚ ਫਰਜ਼ੀ ਲਾਟਰੀ ਦੇ ਧੰਦੇ ’ਤੇ ਪੁਲਸ ਦੀ ਰੇਡ, ਸਕੇ ਭਰਾਵਾਂ ਸਣੇ 5...
  • security agencies on alert at the city railway station
    ਤਿਉਹਾਰੀ ਸੀਜ਼ਨ ਨੂੰ ਲੈ ਕੇ ਸਿਟੀ ਰੇਲਵੇ ਸਟੇਸ਼ਨ ’ਤੇ ਸੁਰੱਖਿਆ ਏਜੰਸੀਆਂ ਅਲਰਟ,...
  • congress raises questions poor management jalandhar civil hospital
    'ਕਿੱਥੇ ਗਈ ਸਿਹਤ ਕ੍ਰਾਂਤੀ?', ਜਲੰਧਰ ਸਿਵਲ ਹਸਪਤਾਲ ਵਿੱਚ ਗੰਦਗੀ ਤੇ ਮਾੜੇ...
  • lpu protest revelation
    LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ ਪੋਸਟ ਦਾ ਸੱਚ ਆਇਆ ਸਾਹਮਣੇ,...
  • major forecast by meteorological department rain winds and storms in punjab
    ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ! ਪੰਜਾਬ 'ਚ 3 ਦਿਨ ਹਨ੍ਹੇਰੀ-ਤੂਫ਼ਾਨ ਨਾਲ...
  • long power cut in punjab on saturday
    ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...
Trending
Ek Nazar
sanjay dutt makes a major statement about his wife

'ਜਦੋਂ ਮੈਂ 20 ਸਾਲ ਦਾ ਸੀ ਤਾਂ ਉਹ ਝੂਲੇ 'ਚ ਖੇਡਦੀ ਸੀ..!' ਸੰਜੇ ਦੱਤ ਨੇ ਪਤਨੀ...

long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

harbhajan mann s heart touching statement

ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...

china s k visa

ਇਕ ਸਾਲ ਬਾਅਦ ਵੀ ਚੀਨ ਦਾ 'K ਵੀਜ਼ਾ' ਬਣਿਆ ਬੁਝਾਰਤ; ਬਿਨੈਕਾਰ ਹੋ ਰਹੇ ਖੁਆਰ

government job 27 lakh rupees excise officer police

ਸਰਕਾਰੀ ਨੌਕਰੀ ਲਈ ਦਿੱਤੇ 27 ਲੱਖ, ਆਬਕਾਰੀ ਅਧਿਕਾਰੀ ਦੀ ਕੁਰਸੀ 'ਤੇ ਬੈਠਦੇ ਹੀ ਹੋ...

assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

heavy rain expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • married lover hotel room illicit affair
      ਵਿਆਹੀ ਪ੍ਰੇਮਿਕਾ ਨੂੰ ਲੈ ਕੇ ਹੋਟਲ 'ਚ ਗਏ ਪ੍ਰੇਮੀ ਨੇ ਕਰ'ਤਾ ਵੱਡਾ ਕਾਂਡ, ਪੂਰੀ...
    • youth meets with accident while returning from goindwal sahib to amritsar
      ਗੋਇੰਦਵਾਲ ਸਾਹਿਬ ਤੋਂ ਅੰਮ੍ਰਿਤਸਰ ਪਰਤਦਿਆਂ ਨੌਜਵਾਨ ਨਾਲ ਵਾਪਰਿਆ ਹਾਦਸਾ, ਮੌਕੇ...
    • alert for travelers going to delhi
      ਅੱਜ ਦਿੱਲੀ ਜਾਣ ਵਾਲੇ ਯਾਤਰੀਆਂ ਲਈ ਅਲਰਟ, ਇਨ੍ਹਾਂ ਸਣੇ 29 ਟਰੇਨਾਂ ਰੱਦ, ਪੜ੍ਹੋ...
    • accident case
      ਰਾਤ ਨੂੰ ਸੈਰ ਕਰਦੇ ਵਿਅਕਤੀ ’ਚ ਮਾਰੀ ਗੱਡੀ, ਮੌਤ
    • amritsar has ranked number one in punjab
      ਲਓ ਜੀ ਪੰਜਾਬ ’ਚੋਂ  NO.1 'ਤੇ ਅੰਮ੍ਰਿਤਸਰ, ਪਰਾਲੀ ਸਾੜਨ ਦੇ ਅੰਕੜਿਆਂ ਨੇੇ ਤੋੜਿਆ...
    • licenses of 17 travel agents cancelled in bathinda district
      ਬਠਿੰਡਾ ਜ਼ਿਲ੍ਹੇ 'ਚ 17 ਟ੍ਰੈਵਲ ਏਜੰਟਾਂ ਦੇ ਲਾਇਸੈਂਸ ਰੱਦ, ਪੜ੍ਹੋ ਕੀ ਹੈ ਕਾਰਨ
    • risk of lightning and storms in punjab for 3 days
      ਪੰਜਾਬ 'ਚ 3 ਦਿਨ ਅਸਮਾਨੀ ਬਿਜਲੀ ਤੇ ਤੂਫ਼ਾਨ ਦਾ ਖ਼ਤਰਾ, ਇਨ੍ਹਾਂ 3 ਜ਼ਿਲ੍ਹਿਆਂ ਲਈ...
    • income tax team raids dorangla sub tehsil
      ਦੋਰਾਂਗਲਾ ਸਬ-ਤਹਿਸੀਲ 'ਚ ਇਨਕਮ ਟੈਕਸ ਟੀਮ ਦੀ ਛਾਪੇਮਾਰੀ, ਪੰਜ ਘੰਟੇ ਰਿਕਾਰਡ ਦੀ...
    • youth dies in a horrific accident in miani village
      ਪਿੰਡ ਮਿਆਣੀ 'ਚ ਭਿਆਨਕ ਹਾਦਸੇ ਦੌਰਾਨ ਨੌਜਵਾਨ ਦੀ ਮੌਤ, ਕਾਰ ਨੂੰ ਲੱਗੀ ਅੱਗ
    • wariana dump  s biomining project
      ਸਹੀ ਢੰਗ ਨਾਲ ਨਹੀਂ ਚੱਲ ਰਿਹਾ ਵਰਿਆਣਾ ਡੰਪ ਦਾ ਬਾਇਓਮਾਈਨਿੰਗ ਪ੍ਰਾਜੈਕਟ, 10...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +