ਚੰਡੀਗੜ੍ਹ : ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਪਿਤਾ ਗੁਰਦਾਸ ਬਾਦਲ ਦੀ ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ 'ਚ ਭਰਤੀ ਕਰਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਆਈ. ਸੀ. ਯੂ. 'ਚ ਰੱਖਿਆ ਗਿਆ ਹੈ। ਗੁਰਦਾਸ ਬਾਦਲ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਭਰਾ ਹਨ। ਕਰੀਬ ਡੇਢ ਮਹੀਨਾ ਪਹਿਲਾਂ ਹੀ ਗੁਰਦਾਸ ਬਾਦਲ ਦੀ ਪਤਨੀ ਹਰਮਿੰਦਰ ਕੌਰ ਦੀ ਬੀਮਾਰੀ ਕਾਰਨ ਮੌਤ ਹੋ ਗਈ ਸੀ, ਜਿਸ ਤੋਂ ਬਾਅਦ ਗੁਰਦਾਸ ਬਾਦਲ ਨੂੰ ਆਪਣੇ ਜੀਵਨ ਸਾਥੀ ਦੇ ਚਲੇ ਜਾਣ ਦਾ ਵੱਡਾ ਸਦਮਾ ਲੱਗਾ।

ਪਹਿਲਾਂ ਵੀ ਸਿਹਤ ਵਿਗੜਨ ਕਾਰਨ ਉਨ੍ਹਾਂ ਨੂੰ ਅਪ੍ਰੈਲ ਦੇ ਮਹੀਨੇ ਹਸਪਤਾਲ ਭਰਤੀ ਕਰਾਇਆ ਗਿਆ ਸੀ। ਹੁਣ ਫਿਰ ਉਨ੍ਹਾਂ ਹੀ ਹਾਲਤ ਵਿਗੜਨ 'ਤੇ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਾਇਆ ਗਿਆ ਹੈ, ਜਿੱਥੇ ਡਾਕਟਰ ਉਨ੍ਹਾਂ ਦੀ ਦੇਖ-ਰੇਖ 'ਚ ਲੱਗੇ ਹੋਏ ਹਨ।
ਐਮਰਜੈਂਸੀ ਸੇਵਾਵਾਂ ਠੱਪ ਦੇ ਦੌਰਾਨ ਨਾਰਾਜ਼ ਫਾਰਮਸਿਸਟਾਂ ਇੰਝ ਕੱਢਿਆ ਗੁੱਸਾ
NEXT STORY