ਚੰਡੀਗੜ੍ਹ : ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਪਿਤਾ ਗੁਰਦਾਸ ਸਿੰਘ ਬਾਦਲ ਦੇ ਦਿਹਾਂਤ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਨੇ ਆਖਿਆ ਕਿ ਗੁਰਦਾਸ ਸਿੰਘ ਬਾਦਲ ਦੇ ਦਿਹਾਂਤ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ। ਇਸ ਦੁੱਖ ਦੀ ਘੜੀ ਵਿਚ ਅਸੀਂ ਸਾਰੇ ਮਨਪ੍ਰੀਤ ਸਿੰਘ ਬਾਦਲ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਹਾਂ ਅਤੇ ਵਾਹਿਗੁਰੂ ਅੱਗੇ ਅਰਦਾਸ ਕਰਦੇ ਹਾਂ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਣਾਂ ਵਿਚ ਥਾਂ ਦੇਣ।
ਇਹ ਵੀ ਪੜ੍ਹੋ : ਵਿੱਤ ਮੰਤਰੀ ਮਨਪ੍ਰੀਤ ਦੇ ਪਿਤਾ ਗੁਰਦਾਸ ਬਾਦਲ ਦਾ ਦਿਹਾਂਤ
ਦੱਸਣਯੋਗ ਹੈ ਕਿ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਪਿਤਾ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਛੋਟੇ ਭਰਾ ਗੁਰਦਾਸ ਸਿੰਘ ਬਾਦਲ ਵੀਰਵਾਰ ਦੇਰ ਰਾਤ ਅਕਾਲ ਚਲਾਣਾ ਕਰ ਗਏ ਸਨ। ਉਹ ਪਿਛਲੇ ਲੰਬੇ ਸਮੇਂ ਤੋਂ ਸ਼ੂਗਰ ਦੀ ਬਿਮਾਰੀ ਨਾਲ ਪੀੜਤ ਸਨ। 88 ਸਾਲਾ ਗੁਰਦਾਸ ਬਾਦਲ ਨੇ ਵੀਰਵਾਰ ਦੇਰ ਰਾਤ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਚ ਆਖਰੀ ਸਾਹ ਲਏ। ਬੀਤੇ ਹਫਤੇ ਗੁਰਦਾਸ ਸਿੰਘ ਬਾਦਲ ਦੀ ਸਿਹਤ ਖਰਾਬ ਹੋਣ ਕਾਰਨ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਸੀ। ਪਿਛਲੇ ਮਹੀਨੇ ਹੀ ਗੁਰਦਾਸ ਸਿੰਘ ਬਾਦਲ ਦੀ ਧਰਮ ਪਤਨੀ ਮਹਿੰਦਰ ਕੌਰ ਦਾ ਵੀ ਲੰਬੀ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ ਸੀ। ਗੁਰਦਾਸ ਸਿੰਘ ਬਾਦਲ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਵਿਖੇ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਪਿਤਾ ਦੀ ਮੌਤ 'ਤੇ ਭਾਵੁਕ ਹੋਏ ਮਨਪ੍ਰੀਤ ਬਾਦਲ, ਲੋਕਾਂ ਨੂੰ ਕੀਤੀ ਇਹ ਅਪੀਲ
ਸੁਖਬੀਰ ਤੇ ਹਰਸਿਮਰਤ ਬਾਦਲ ਵੱਲੋਂ ਗੁਰਦਾਸ ਸਿੰਘ ਬਾਦਲ ਜੀ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ (ਵੀਡੀਓ)
NEXT STORY