ਗੁਰਦਾਸਪੁਰ (ਹਰਮਨ) : ਗੁਰਦਾਸਪੁਰ ਸ਼ਹਿਰ ਵਿਚ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਨਜਾਇਜ਼ ਕਬਜ਼ੇ ਹਟਾਉਣ ਲਈ ਪ੍ਰਸ਼ਾਸਨ ਅਤੇ ਨਗਰ ਕੌਂਸਲ ਨੇ ਅੱਜ ਤੜਕੇ 4 ਵਜੇ ਵੱਡੀ ਕਾਰਵਾਈ ਕੀਤੀ। ਇਸ ਦੌਰਾਨ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਹਰਜਿੰਦਰ ਸਿੰਘ ਵੀ ਮੌਕੇ 'ਤੇ ਮੌਜੂਦ ਸਨ, ਜਿਨ੍ਹਾਂ ਨੇ ਖੁਦ ਨਜਾਇਜ਼ ਕਬਜ਼ਿਆਂ ਨੂੰ ਤੋੜਨ ਦੀ ਸਾਰੀ ਕਾਰਵਾਈ ਦੀ ਨਿਗਰਾਨੀ ਕੀਤੀ। ਇਸ ਦੌਰਾਨ ਮੱਛੀ ਬਜ਼ਾਰ, ਮੇਨ ਬਜ਼ਾਰ, ਮੇਨ ਰੋਡ ਆਦਿ ਸਮੇਤ ਵੱਖ-ਵੱਖ ਸੜਕਾਂ ਤੇ ਜਿਨ੍ਹਾਂ ਦੁਕਾਨਦਾਰਾਂ ਨੇ ਸੜਕਾਂ ਦੀ ਥਾਂ 'ਤੇ ਸ਼ੈੱਡ ਅਤੇ ਪੌੜੀਆਂ ਬਣਾਈਆਂ ਸਨ, ਉਹ ਸਾਰੇ ਢਾਹ ਦਿੱਤੇ ਗਏ।
ਇਹ ਵੀ ਪੜ੍ਹੋ : ਸਰਕਾਰੀ ਮੁਲਾਜ਼ਮਾਂ ਨੂੰ ਲੱਗੇਗਾ 5000 ਜੁਰਮਾਨਾ, ਪੰਜਾਬ ਸਰਕਾਰ ਨੇ ਜਾਰੀ ਕੀਤਾ ਸਖ਼ਤ ਫ਼ਰਮਾਨ

ਇਸ ਮੌਕੇ ਏ.ਡੀ.ਸੀ ਹਰਜਿੰਦਰ ਸਿੰਘ ਨੇ ਗੁਰਦਾਸਪੁਰ ਦੇ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਉਹ ਖੁਦ ਨਜਾਇਜ਼ ਕਬਜ਼ਿਆਂ ਨੂੰ ਹਟਾ ਲੈਣ ਨਹੀਂ ਤਾਂ ਪ੍ਰਸ਼ਾਸਨ ਦੁਬਾਰਾ ਕਾਰਵਾਈ ਕਰੇਗਾ। ਉਨ੍ਹਾਂ ਕਿਹਾ ਕਿ ਅੱਜ ਵੱਖ-ਵੱਖ ਥਾਵਾਂ 'ਤੇ ਪਏ ਰੇਹੜੀਆਂ ਅਤੇ ਖੋਖਿਆਂ ਨੂੰ ਨਹੀਂ ਢਾਹਿਆ ਗਿਆ ਕਿਉਂਕਿ ਇਹ ਗਰੀਬ ਲੋਕਾਂ ਦਾ ਕਾਰੋਬਾਰ ਹੈ ਪਰ ਜੇਕਰ ਇਹ ਲੋਕ ਖੁਦ ਕਬਜ਼ੇ ਨਹੀਂ ਹਟਾਉਂਦੇ ਤਾਂ ਅਗਲੀ ਕਾਰਵਾਈ ਦੌਰਾਨ ਇਨ੍ਹਾਂ ਸਾਰਿਆਂ ਨੂੰ ਹਟਾ ਦਿੱਤਾ ਜਾਵੇਗਾ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਇਸ ਕਾਰਵਾਈ ਵਿਚ ਸਹਿਯੋਗ ਦੇਣ ਦੀ ਅਪੀਲ ਕੀਤੀ।
ਇਹ ਵੀ ਪੜ੍ਹੋ : ਪੰਜਾਬ ਵਿਚ ਈ-ਚਲਾਨ ਨੂੰ ਲੈ ਕੇ ਵੱਡੀ ਖ਼ਬਰ, ਆਨਲਾਈਨ ਲਾਕ ਹੋਵੇਗੀ RC, ਇਹ ਸਹੂਲਤਾਂ ਹੋਣਗੀਆਂ ਬੰਦ




ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਬੀਮਾ ਕੰਪਨੀ ਦੇ ਨਾਲ ਮਾਰੀ 75 ਲੱਖ ਦੀ ਠੱਗੀ
NEXT STORY