ਗੁਰਦਾਸਪੁਰ (ਗੁਰਪ੍ਰੀਤ ਚਾਵਲਾ) : ਮੰਤਰੀ ਸੁਖਜਿੰਦਰ ਰੰਧਾਵਾ ਦੀ ਵਾਇਰਲ ਵੀਡੀਓ ਦਾ ਮਾਮਲਾ ਗਰਮਾਉਂਦਾ ਜਾ ਰਿਹਾ ਹੈ। ਇਸ ਮਾਮਲੇ 'ਚ ਸਖਤ ਸਟੈਂਡ ਲੈਂਦਿਆਂ ਅਕਾਲੀ ਦਲ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਮੰਤਰੀ ਰੰਧਾਵਾ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਅਕਾਲੀ ਦੇ ਆਗੂਆਂ ਨੇ ਸੁਖਜਿੰਦਰ ਰੰਧਾਵਾ ਖਿਲਾਫ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਨੂੰ ਲੈ ਕੇ ਬਟਾਲਾ ਪੁਲਸ ਥਾਣੇ ਵਿਚ ਸ਼ਿਕਾਇਤ ਦਰਜ ਕਰਵਾਈ ਹੈ। ਉਨ੍ਹਾਂ ਨੇ ਮੰਤਰੀ ਰੰਧਾਵਾ ਖਿਲਾਫ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ। ਇਸ ਸਬੰਧੀ ਬੋਲਦਿਆਂ ਅਕਾਲੀ ਆਗੂ ਸੁਖਜਿੰਦਰ ਸਿੰਘ ਲੰਗਾਹ ਨੇ ਕਿਹਾ ਕਿ ਉਹ ਇਹ ਮਾਮਲਾ ਸਿੰਘ ਸਾਹਿਬ ਕੋਲ ਵੀ ਚੁੱਕਣਗੇ।
ਇਥੇ ਦੱਸ ਦੇਈਏ ਕਿ ਵਾਇਰਲ ਵੀਡੀਓ 'ਚ ਰੰਧਾਵਾ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਤਸਵੀਰ ਦੀ ਤੁਲਨਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਕਰਦੇ ਦਿਖਾਈ ਦੇ ਰਹੇ ਹਨ, ਜਿਸ ਤੋਂ ਬਾਅਦ ਸਿੱਖਾਂ ਵਿਚ ਰੋਸ ਪਾਇਆ ਜਾ ਰਿਹਾ ਹੈ।
ਸ਼ਮਸ਼ੇਰ ਸਿੰਘ ਦੂਲੋ ਦੇ ਕੈਪਟਨ ਸਰਕਾਰ 'ਤੇ ਵੱਡੇ ਵਾਰ
NEXT STORY