ਗੁਰਦਾਸਪੁਰ (ਹਰਮਨ, ਗੁਰਪ੍ਰੀਤ) : ਭਾਰਤ ਅਤੇ ਪਾਕਿਸਤਾਨ ਵਿਚਾਲੇ ਚੱਲ ਰਹੀ ਜੰਗ ਦੌਰਾਨ ਹਾਲਾਤ ਲਗਾਤਾਰ ਵਿਗੜਦੇ ਜਾ ਰਹੇ ਹਨ। ਪਾਕਿਸਤਾਨ ਵੱਲੋਂ ਅੱਜ ਦਿਨ ਚੜ੍ਹਦੇ ਹੀ ਪੰਜਾਬ ਦੇ ਕਈ ਵੱਡੇ ਸ਼ਹਿਰਾਂ ਵਿਚ ਹਮਲੇ ਕੀਤੇ ਗਏ। ਹਾਲਾਤ ਨੂੰ ਵੇਖਦੇ ਹੋਏ ਸਥਾਨਕ ਪ੍ਰਸ਼ਾਸਨ ਵੀ ਹਰਕਤ ਵਿਚ ਆ ਗਿਆ ਹੈ। ਗੁਰਦਾਸਪੁਰ ਸਿਟੀ ਦੇ ਥਾਣਾ ਮੁਖੀ ਦਵਿੰਦਰ ਪ੍ਰਕਾਸ਼ ਲੋਕਾਂ ਨੂੰ ਦੁਕਾਨਾਂ ਬੰਦ ਕਰਕੇ ਘਰ ਜਾਣ ਲਈ ਅਨਾਊਂਸਮੈਂਟ ਕੀਤੀ ਗਈ ਹੈ। ਪਾਕਿਸਤਾਨ ਦੇ ਸੰਭਾਵੀ ਹਮਲੇ ਨੂੰ ਦੇਖਦੇ ਹੋਏ ਗੁਰਦਾਸਪੁਰ ਵਿਚ ਲੋਕਾਂ ਨੂੰ ਬਾਜ਼ਾਰ ਬੰਦ ਕਰਨ ਦੀ ਅਪੀਲ ਕੀਤੀ ਗਈ ਹੈ। ਅੱਜ ਸਵੇਰੇ ਹੀ 10:30 ਵਜੇ ਦੇ ਕਰੀਬ ਗੁਰਦਾਸਪੁਰ ਸ਼ਹਿਰ ਅੰਦਰ ਲੰਬਾ ਸਮਾਂ ਸਾਇਰਨ ਵਜਾ ਕੇ ਲੋਕਾਂ ਨੂੰ ਸੁਚੇਤ ਕੀਤਾ ਗਿਆ। ਲੰਬਾ ਸਮਾਂ ਵੱਜੇ ਸਾਇਰਨ ਕਾਰਨ ਲੋਕ ਇਕਦਮ ਡਰ ਗਏ ਅਤੇ ਨਾਲ ਹੀ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਘਰਾਂ ਦੇ ਅੰਦਰ ਰਹਿਣ ਦੀ ਅਪੀਲ ਕੀਤੀ ਗਈ ਅਤੇ ਬਾਜ਼ਾਰ ਵੀ ਬੰਦ ਕਰਨ ਦੀ ਅਪੀਲ ਕੀਤੀ ਗਈ।
ਇਹ ਵੀ ਪੜ੍ਹੋ : ਪਾਕਿਸਤਾਨ ਵੱਲੋਂ ਜਲੰਧਰ, ਬਠਿੰਡਾ, ਗੁਰਦਾਸਪੁਰ ਸਣੇ ਕਈ ਸ਼ਹਿਰਾਂ 'ਤੇ ਹਮਲੇ, ਰੈੱਡ ਅਲਰਟ ਜਾਰੀ
ਪੁਲਸ ਪ੍ਰਸ਼ਾਸਨ ਨੇ ਲੋਕਾਂ ਨੂੰ ਘਰਾਂ ਵਿਚ ਰਹਿਣ ਲਈ ਆਖਿਆ ਹੈ। ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਜੇ ਬਹੁਤ ਜ਼ਰੂਰੀ ਕੰਮ ਹੋਵੇ ਤਾਂ ਹੀ ਘਰਾਂ ਤੋਂ ਬਾਹਰ ਨਿਕਲਿਆ ਜਾਵੇ। ਇਥੇ ਇਹ ਵੀ ਖਾਸ ਤੌਰ 'ਤੇ ਦੱਸਣਯੋਗ ਹੈ ਕਿ ਅੱਜ ਸਵੇਰੇ ਜਲੰਧਰ, ਬਠਿੰਡਾ, ਫਿਰੋਜ਼ਪੁਰ, ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ ਵਿਚ ਧਮਾਕਿਆਂ ਦੀਆਂ ਅਵਾਜ਼ਾਂ ਸੁਣਾਈ ਦਿੱਤੀਆਂ ਹਨ। ਪੰਜਾਬ ਦੇ ਵੱਡੀ ਗਿਣਤੀ ਸ਼ਹਿਰਾਂ ਵਿਚ ਸਾਰੀ ਰਾਤ ਧਮਾਕਿਆਂ ਦੀਆਂ ਆਵਾਜ਼ਾਂ ਆਉਂਦੀਆਂ ਰਹੀਆਂ, ਜਿਸ ਕਾਰਣ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਪਤਾ ਲੱਗਾ ਹੈ ਕਿ ਪਾਕਿਸਤਾਨ ਵੱਲੋਂ ਸਵੇਰੇ 5 ਵਜੇ ਤੋਂ ਮੁੜ ਹਮਲੇ ਸ਼ੁਰੂ ਕੀਤੇ ਗਏ ਹਨ। ਹਾਲਾਂਕਿ ਭਾਰਤੀ ਫੌਜ ਪਾਕਿਸਤਾਨ ਦੀਆਂ ਹਰ ਕੋਸ਼ਿਸ਼ ਨੂੰ ਨਾਕਾਮ ਕਰ ਰਹੀ ਹੈ।
ਇਹ ਵੀ ਪੜ੍ਹੋ : ਭਾਰਤ-ਪਾਕਿ ਜੰਗ ਵਿਚਾਲੇ ਪੰਜਾਬ 'ਚ ਘੁੰਮ ਰਹੇ ਦੋ ਭਿਖਾਰੀਆਂ ਦੀਆਂ ਤਸਵੀਰਾਂ ਜਾਰੀ, ਕੀਤਾ ਗਿਆ ਅਲਰਟ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪਠਾਨਕੋਟ ਏਅਰਬੇਸ ਨੇੜਿਓਂ ਮਿਲੀ 12 ਫੁੱਟ ਦੀ ਮਿਜ਼ਾਈਲ! ਬੰਦ ਕਰਾਈਆਂ ਜਾ ਰਹੀਆਂ ਦੁਕਾਨਾਂ (ਵੀਡੀਓ)
NEXT STORY