ਗੁਰਦਾਸਪੁਰ (ਵਿਨੋਦ) : ਗੁਰਦਾਸਪੁਰ ਦੇ ਤਿਬੜੀ ਰੋਡ 'ਤੇ ਅੱਜ ਉਸ ਸਮੇਂ ਅਫੜਾ-ਦਫੜੀ ਮੱਚ ਗਈ ਜਦੋਂ ਇਕ ਚਲਦੀ ਕਾਰ ਨੂੰ ਅੱਗ ਲੱਗ ਗਈ। ਮੌਕੇ 'ਤੇ ਪੁਲਸ ਨਾਕੇ 'ਤੇ ਖੜੇ ਪੁਲਸ ਕਰਮਚਾਰੀਆਂ ਨੇ ਸਥਾਨਕ ਲੋਕਾਂ ਦੀ ਮਦਦ ਨਾਲ ਪਾਣੀ ਦੀ ਪਾਈਪ ਲਗਾ ਕੇ ਅੱਗ ਉਤੇ ਕਾਬੂ ਪਾਇਆ। ਇਸ ਘਟਨਾ 'ਚ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ। ਜਾਣਕਾਰੀ ਮੁਤਾਬਕ ਕਾਰ ਦਾ ਮਾਲਕ ਗੁਰਪ੍ਰੀਤ ਸਿੰਘ ਵਾਸੀ ਆਲੀਵਾਲ ਬਟਾਲਾ ਦਾ ਰਹਿਣ ਵਾਲਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਐੱਚ.ਓ. ਕੁਲਵੰਤ ਸਿੰਘ ਨੇ ਦੱਸਿਆ ਕਿ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।
ਭੈਣ ਦਾ ਸੁਹਾਗ ਉਜਾੜਨ ਲੱਗਿਆਂ ਜ਼ਰਾ ਨਾ ਕੰਬੇ ਕਲਯੁਗੀ ਭਰਾ ਦੇ ਹੱਥ
NEXT STORY