ਗੁਰਦਾਸਪੁਰ/ਬਹਿਰਾਮਪੁਰ (ਵਿਨੋਦ, ਗੋਰਾਇਆ) : ਬੀਤੀ ਰਾਤ ਇਕ ਅਣਪਛਾਤੇ ਗੱਡੀ ਵਲੋਂ ਮੋਟਰਸਾਈਕਲ ਚਾਲਕ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਮੋਟਰਸਾਈਕਲ ਚਾਲਕ ਦੀ ਮੌਤ ਹੋ ਗਈ। ਇਸ ਸਬੰਧੀ ਮ੍ਰਿਤਕ ਦੇ ਲੜਕੇ ਇੰਦਰਜੀਤ ਸਿੰਘ ਲੱਕੀ ਵਾਸੀ ਰੰਗੜਪਿੰਡੀ (ਮਾਨ ਕਾਲੋਨੀ) ਨੇ ਪੁਲਸ ਨੂੰ ਦੱਸਿਆ ਕਿ ਮੇਰੇ ਪਿਤਾ ਪਰਮਜੀਤ ਸਿੰਘ ਪੁੱਤਰ ਜੋਗਿੰਦਰ ਸਿੰਘ ਆਪਣੇ ਮੋਟਰਸਾਈਕਲ ਨੰ- ਪੀ. ਬੀ. 06 ਏ. ਐੱਚ-1446 'ਤੇ ਸਵਾਰ ਹੋ ਕੇ ਆਪਣੇ ਪਿੰਡ ਤੋਂ ਕਰੀਬ 8 ਵਜੇ ਦੀਨਾਨਗਰ ਰੋਡ 'ਤੇ ਜਾ ਰਹੇ ਸੀ, ਜਦ ਉਹ ਸਰਵਨ ਡੇਅਰੀ ਕੋਲ ਪਹੁੰਚੇ ਤਾਂ ਪਿੱਛੇ ਤੋਂ ਅਣਪਛਾਤੀ ਤੇਜ਼ ਰਫਤਾਰ ਗੱਡੀ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਏ ਤੇ ਉਨ੍ਹਾਂ ਨੂੰ ਤੁਰੰਤ ਸੀ. ਐੱਚ. ਸੀ ਸਿੰਘੋਵਾਲ ਹਸਪਤਾਲ ਲਿਆਂਦਾ ਗਿਆ। ਹਾਲਤ ਗੰਭੀਰ ਹੋਣ 'ਤੇ ਸਿਵਲ ਹਸਪਤਾਲ ਗੁਰਦਾਸਪੁਰ ਰੈਫਰ ਕਰ ਦਿੱਤਾ, ਜਿਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਪੁਲਸ ਨੇ ਮ੍ਰਿਤਕ ਦੇ ਲੜਕੇ ਇੰਦਰਜੀਤ ਸਿੰਘ ਦੇ ਬਿਆਨਾਂ 'ਤੇ ਮਾਮਲਾ ਦਰਜ ਕਰ ਕੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ।
ਇਤਿਹਾਸਕ ਨਗਰ ਕੀਰਤਨ ਬੜੋਦਾ ਤੋਂ ਅਹਿਮਦਾਬਾਦ ਲਈ ਰਵਾਨਾ
NEXT STORY