ਚੰਡੀਗੜ੍ਹ/ਗੁਰਦਾਸਪੁਰ : ਕੇਂਦਰ ਸਰਕਾਰ ਦੇ ਪੰਚਾਇਤੀ ਰਾਜ ਮੰਤਰਾਲੇ ਨੇ ਹਰ ਪੱਖੋਂ ਬਿਹਤਰੀਨ ਕਾਰਗੁਜ਼ਾਰੀ ਵਿਖਾਉਣ ਬਦਲੇ ਜ਼ਿਲ੍ਹਾ ਪ੍ਰੀਸ਼ਦ ਗੁਰਦਾਸਪੁਰ ਨੂੰ ਇਸ ਵਰ੍ਹੇ ਦਾ ਦੀਨ ਦਇਆਲ ਉਪਾਧਿਆਇ ਪੰਚਾਇਤ ਸਸ਼ਕਤੀਕਰਨ ਕੌਮੀ ਪੁਰਸਕਾਰ ਦੇਣ ਦਾ ਐਲਾਨ ਕੀਤਾ ਹੈ। ਹਰ ਵਰ੍ਹੇ ਦਿੱਤੇ ਜਾਣ ਵਾਲੇ ਇਨ੍ਹਾਂ ਪੁਰਸਕਾਰਾਂ ਵਿਚ ਜ਼ਿਲ੍ਹਾ ਪ੍ਰੀਸ਼ਦ ਗੁਰਦਾਸਪੁਰ ਤੋਂ ਇਲਾਵਾ ਸੂਬੇ ਦੀਆਂ ਦੋ ਬਲਾਕ ਸਮਿਤੀਆਂ ਅਤੇ 9 ਗ੍ਰਾਂਮ ਪੰਚਾਇਤਾਂ ਨੂੰ ਵੀ ਵੱਖ-ਵੱਖ ਕੌਮੀ ਪੁਰਸਕਾਰਾਂ ਲਈ ਚੁਣਿਆ ਗਿਆ ਹੈ। ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਨੇ ਪੁਰਸਕਾਰਾਂ ਲਈ ਚੁਣੀਆਂ ਗਈਆਂ ਸਾਰੀਆਂ ਪੰਚਾਇਤੀ ਰਾਜ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਪੁਰਸਕਾਰ ਇਨ੍ਹਾਂ ਸੰਸਥਾਵਾਂ ਨੂੰ ਹੋਰ ਮਿਹਨਤ ਕਰਨ ਲਈ ਉਤਸ਼ਾਹਤ ਕਰਨਗੇ। ਉਨ੍ਹਾਂ ਕਿਹਾ ਕਿ ਹੋਰਨਾਂ ਪੰਚਾਇਤੀ ਰਾਜ ਸੰਸਥਾਵਾਂ ਨੂੰ ਵੀ ਇਨ੍ਹਾਂ ਤੋਂ ਪ੍ਰੇਰਨਾ ਲੈ ਕੇ ਬਿਹਤਰੀਨ ਕਾਰਗੁਜ਼ਾਰੀ ਲਈ ਹੰਭਲਾ ਮਾਰਨਾ ਚਾਹੀਦਾ ਹੈ। ਬਾਜਵਾ ਨੇ ਕਿਹਾ ਕਿ ਪੰਚਾਇਤੀ ਰਾਜ ਸੰਸਥਾਵਾਂ ਨੂੰ ਸ਼ਕਤੀਸ਼ਾਲੀ ਅਤੇ ਮਜ਼ਬੂਤ ਕਰਕੇ ਹੀ ਪਿੰਡਾਂ ਦਾ ਸਰਬਪੱਖੀ ਅਤੇ ਪਾਇਦਾਰ ਵਿਕਾਸ ਕੀਤਾ ਜਾ ਸਕਦਾ ਹੈ।
ਇਹ ਵੀ ਪੜ੍ਹੋ : ਪੰਜਾਬ ’ਚ ਕੋਰੋਨਾ ਦੇ ਲਗਾਤਾਰ ਵੱਧ ਰਹੇ ਮਾਮਲਿਆਂ ਤੋਂ ਬਾਅਦ ਸਰਕਾਰ ਦਾ ਇਕ ਹੋਰ ਵੱਡਾ ਫ਼ੈਸਲਾ
ਸੂਬੇ ਦੇ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਦੇ ਵਧੀਕ ਮੁੱਖ ਸਕੱਤਰ ਸੀਮਾ ਜੈਨ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਦੀ ਸਮਰਾਲਾ ਅਤੇ ਜ਼ਿਲ੍ਹਾ ਪਟਿਆਲਾ ਦੀ ਭੁਨਰਹੇੜੀ ਬਲਾਕ ਸੰਮਿਤੀਆਂ ਦੀ ਚੋਣ ਪੁਰਸਕਾਰਾਂ ਲਈ ਕੀਤੀ ਗਈ ਹੈ। ਇਸੇ ਤਰ੍ਹਾ ਹੀ ਬਠਿੰਡਾ ਜ਼ਿਲ੍ਹੇ ਦੇ ਮੌੜ ਬਲਾਕ ਦੀ ਗ੍ਰਾਂਮ ਪੰਚਾਇਤ ਮਾਣਕ ਖਾਨਾ, ਕਪੂਰਥਲਾ ਜ਼ਿਲ੍ਹੇ ਦੇ ਢਿੱਲਵਾਂ ਬਲਾਕ ਦੀ ਗ੍ਰਾਂਮ ਪੰਚਾਇਤ ਸੰਘੋਜਾਲਾ, ਅੰਮਿ੍ਰਤਸਰ ਜ਼ਿਲ੍ਹੇ ਦੇ ਰਈਆ ਬਲਾਕ ਦੀ ਗ੍ਰਾਂਮ ਪੰਚਾਇਤ ਮਹਿਤਾ, ਫ਼ਰੀਦਕੋਟ ਜ਼ਿਲ੍ਹੇ ਦੇ ਫ਼ਰੀਦਕੋਟ ਬਲਾਕ ਦੀ ਗ੍ਰਾਂਮ ਪੰਚਾਇਤ ਮਚਾਕੀ ਕਲਾਂ, ਲੁਧਿਆਣਾ ਜ਼ਿਲ੍ਹੇ ਦੇ ਮਾਛੀਵਾੜਾ ਬਲਾਕ ਦੀ ਗ੍ਰਾਂਮ ਪੰਚਾਇਤ ਗੁਰੂਗੜ, ਪਟਿਆਲਾ ਜ਼ਿਲ੍ਹੇ ਦੇ ਭੁਨਰਹੇੜੀ ਬਲਾਕ ਦੀ ਗ੍ਰਾਂਮ ਪੰਚਾਇਤ ਦੇਵੀਨਗਰ ਅਤੇ ਫ਼ਾਜ਼ਿਲਕਾ ਜ਼ਿਲ੍ਹੇ ਦੇ ਫ਼ਾਜ਼ਿਲਕਾ ਬਲਾਕ ਦੀ ਗ੍ਰਾਂਮ ਪੰਚਾਇਤ ਥੇਹ ਕਲੰਦਰ ਦੀ ਵੀ ਦੀਨ ਦਇਆਲ ਉਪਾਧਿਆਇ ਪੰਚਾਇਤ ਸਸ਼ਕਤੀਕਰਨ ਪੁਰਸਕਾਰ ਲਈ ਚੋਣ ਕੀਤੀ ਗਈ ਹੈ।
ਇਹ ਵੀ ਪੜ੍ਹੋ : ਪਲਾਂ ’ਚ ਉੱਜੜੀਆਂ ਪਰਿਵਾਰ ਦੀਆਂ ਖ਼ੁਸ਼ੀਆਂ, ਵਿਦੇਸ਼ੋਂ ਪਰਤੇ ਨੌਜਵਾਨ ਪੁੱਤ ਨੇ ਕੀਤੀ ਖ਼ੁਦਕੁਸ਼ੀ
ਉਨ੍ਹਾਂ ਦੱਸਿਆ ਕਿ ਇਨ੍ਹਾਂ ਤੋਂ ਬਿਨਾਂ ਜ਼ਿਲ੍ਹਾ ਕਪੂਰਥਲਾ ਦੇ ਢਿੱਲਵਾਂ ਬਲਾਕ ਦੀ ਨੂਰਪੁਰ ਲੁਬਾਣਾ ਗ੍ਰਾਂਮ ਪੰਚਾਇਤ ਨੂੰ ਬਾਲ-ਮਿੱਤਰਤਾਈ ਪੁਰਸਕਾਰ, ਗੁਰਦਾਸਪੁਰ ਜ਼ਿਲ੍ਹੇ ਦੇ ਧਾਰੀਵਾਲ ਬਲਾਕ ਦੀ ਛੀਨਾ ਗ੍ਰਾਮ ਪੰਚਾਇਤ ਨੂੰ ਗ੍ਰਾਂਮ ਪੰਚਾਇਤ ਵਿਕਾਸ ਵਿਉਂਤਬੰਦੀ ਪੁਰਸਕਾਰ ਅਤੇ ਜ਼ਿਲ੍ਹਾ ਬਠਿੰਡਾ ਦੇ ਮੌੜ ਬਲਾਕ ਦੀ ਮਾਣਕ ਖਾਨਾ ਗ੍ਰਾਂਮ ਪੰਚਾਇਤ ਨੂੰ ਨਾਨਾ ਜੀ ਦੇਸਮੁੱਖ ਗੌਰਵ ਗ੍ਰਾਂਮ ਸਭਾ ਪੁਰਸਕਾਰ ਦੇਣ ਲਈ ਚੁਣਿਆ ਗਿਆ ਹੈ।
ਇਹ ਵੀ ਪੜ੍ਹੋ : ਪਟਿਆਲਾ ’ਚ ਗਰਜੇ ਨਵਜੋਤ ਸਿੱਧੂ, ਕਿਹਾ ਕਿਸਾਨਾਂ ਖ਼ਿਲਾਫ਼ ਹੋ ਰਹੀ ਵੱਡੀ ਸਾਜ਼ਿਸ਼
ਇਸ ਤਰ੍ਹਾਂ ਬਠਿੰਡਾ ਦੇ ਮੌੜ ਬਲਾਕ ਦੀ ਮਾਣਕ ਖਾਨਾ ਗ੍ਰਾਂਮ ਪੰਚਾਇਤ ਨੂੰ ਦੋ ਪੁਰਸਕਾਰ ਹਾਸਲ ਹੋਏ ਹਨ। ਉਨ੍ਹਾਂ ਕਿਹਾ ਕਿ ਇਹ ਸਾਰੇ ਪੁਰਸਕਾਰ ਪੰਚਾਇਤੀ ਰਾਜ ਸੰਸਥਾਵਾਂ ਨੂੰ ਹਰ ਪੱਖੋਂ ਮਜ਼ਬੂਤ ਅਤੇ ਸ਼ਕਤੀਸ਼ਾਲੀ ਬਣਾਉਣ ਲਈ ਦਿੱਤੇ ਜਾਂਦੇ ਹਨ।
ਇਹ ਵੀ ਪੜ੍ਹੋ : 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਰਣਜੀਤ ਸਿੰਘ ਬ੍ਰਹਮਪੁਰਾ ਦਾ ਵੱਡਾ ਐਲਾਨ
ਸੂਬੇ ਦੇ ਪੇਂਡੂ ਵਿਕਾਸ ਵਿਭਾਗ ਦੇ ਐੱਸ.ਆਈ ਆਰ.ਡੀ ਦੀ ਪ੍ਰੋਫੈਸਰ ਅਤੇ ਮੁੱਖੀ ਡਾ. ਰੋਜ਼ੀ ਵੈਦ ਨੇ ਦੱਸਿਆ ਕਿ ਇਨ੍ਹਾਂ ਪੁਰਸਕਾਰਾਂ ਲਈ ਚੁਣੀਆਂ ਗਈਆਂ ਪੰਚਾਇਤੀ ਰਾਜ ਸੰਸਥਾਵਾਂ ਦੇ ਨੁਮਾਇੰਦਿਆ ਨੂੰ ਪੁਰਸਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਦਿੱਲੀ ਵਿਖੇ ਕੌਮੀ ਪੰਚਾਇਤੀ ਰਾਜ ਦਿਵਸ ਮੌਕੇ 21 ਅਪ੍ਰੈਲ ਨੂੰ ਹੋਣ ਵਾਲੇ ਸਮਾਗਮ ਵਿਚ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਨੂੰ ਤਕਰੀਬਨ 50 ਲੱਖ, ਬਲਾਕ ਸੰਮਿਤੀ ਨੂੰ ਤਕਰੀਬਨ 25 ਲੱਖ ਅਤੇ ਗਰਾਮ ਪੰਚਾਇਤ ਨੂੰ ਤਕਰੀਬਨ 10 ਲੱਖ ਰੁਪਏ ਦੀ ਰਾਸ਼ੀ ਦਿੱਤੀ ਜਾਦੀ ਹੈ।
ਇਹ ਵੀ ਪੜ੍ਹੋ : ਪੰਜਾਬ ’ਚ ਸਰਕਾਰੀ ਬੱਸਾਂ ਵਿਚ ਮੁਫ਼ਤ ਸਫ਼ਰ ਕਰਨ ਤੋਂ ਪਹਿਲਾਂ ਬੀਬੀਆਂ ਜ਼ਰੂਰ ਜਾਣ ਲੈਣ ਇਹ ਜ਼ਰੂਰੀ ਗੱਲਾਂ
ਬਾਦਲ ਪਰਿਵਾਰ ’ਤੇ ਫਿਰ ਖੁੱਲ੍ਹ ਕੇ ਵਰ੍ਹੇ ਢੀਂਡਸਾ, ਕਿਹਾ ਜਦੋਂ ਤਕ ਜਿਊਂਦਾ ਹਾਂ ਨਹੀਂ ਕਰਾਂਗਾ ਸਮਝੌਤਾ
NEXT STORY