ਗੁਰਦਾਸਪੁਰ (ਜੀਤ ਮਠਾਰੂ) - ਗੁਰਦਾਸਪੁਰ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਹਵਾਲਾਤੀ ਅਤੇ ਕੈਦੀਆਂ ਦੇ ਦੋ ਗੁੱਟ ਆਪਸ ਵਿੱਚ ਬੁਰੀ ਤਰ੍ਹਾਂ ਭਿੜ ਗਏ। ਹਵਾਤੀਆਂ ਨੂੰ ਛਡਵਾਉਣ ਗਿਆ ਜੇਲ੍ਹ ਦਾ ਅਡੀਸ਼ਨਲ ਸੁਪਰਡੈਂਟ ਇਸ ਝਗੜੇ ’ਚ ਜ਼ਖ਼ਮੀ ਹੋ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਅਧਿਕਾਰੀ ਨੇ ਦੱਸਿਆ ਕਿ ਕੇਂਦਰੀ ਜੇਲ੍ਹ ਗੁਰਦਾਸਪੁਰ ਵਿੱਚ ਹਵਾਲਾਤੀਆਂ ਦੇ ਦੋ ਗੁੱਟ ਆਪਸ ਵਿੱਚ ਭਿੜ ਗਏ। ਅਡੀਸ਼ਨਲ ਸੁਪਰਡੈਂਟ ਕੇਂਦਰੀ ਜੇਲ੍ਹ ਗੁਰਦਾਸਪੁਰ ਵਲੋਂ ਮੌਜੂਦਾ ਗਾਰਦ ਦੀ ਸਹਾਇਤਾ ਨਾਲ ਘੱਟੋ ਘੱਟ ਤਾਕਤ ਦਾ ਇਸਤੇਮਾਲ ਕਰਕੇ ਸਥਿਤੀ ਨੂੰ ਕੰਟਰੋਲ ਕਰਦੇ ਹੋਏ ਇਨ੍ਹਾਂ ਹਵਾਲਾਤੀਆਂ ਨੂੰ ਅਲੱਗ ਅਲੱਗ ਕੀਤਾ ਗਿਆ।
ਪੜ੍ਹੋ ਇਹ ਵੀ ਖ਼ਬਰ: ਸਕਿਓਰਿਟੀ ਵਾਪਸ ਲੈਣ ਸਬੰਧੀ ਸੂਚਨਾ ਲੀਕ ਹੋਣ ਦਾ ਮਾਮਲਾ, ਸਰਕਾਰ ਨੇ ਸੀਲਬੰਦ ਰਿਪੋਰਟ ਲਈ ਮੰਗਿਆ ਸਮਾਂ
ਇਨ੍ਹਾਂ ਹਵਾਲਾਤੀਆਂ ਨੂੰ ਵੱਖ-ਵੱਖ ਥਾਂਈਂ ਬੰਦ ਕਰ ਦਿੱਤਾ ਅੱਤੇ ਇਸ ਝਗੜੇ ਦੌਰਾਨ ਕਈ ਹਵਾਲਾਤੀਆਂ ਦੇ ਸੱਟਾਂ ਵੀ ਲੱਗੀਆਂ। ਇਸ ਦੌਰਾਨ ਹਵਾਲਾਤੀਆਂ ਨੂੰ ਛਡਵਾਉਂਦੇ ਸਮੇਂ ਅਡੀਸ਼ਨਲ ਸੁਪਰਡੈਂਟ ਕੇਂਦਰੀ ਜੇਲ੍ਹ ਗੁਰਦਾਸਪੁਰ ਦੇ ਖੱਬੇ ਗੁੱਟ ’ਤੇ ਸੱਟ ਲੱਗ ਗਈ। ਜੇਲ੍ਹ ਮੈਡੀਕਲ ਅਫ਼ਸਰ ਵੱਲੋਂ ਜ਼ਖ਼ਮੀ ਹੋਏ ਹਵਾਲਾਤੀਆਂ ਨੂੰ ਮੁੱਢਲੀ ਸਹਾਇਤਾ ਦੇਕੇ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਇਲਾਜ਼ ਲਈ ਭੇਜਿਆ ਗਿਆ ਹੈ। ਲੜਾਈ ਝਗੜਾ ਕਰਨ ਵਾਲੇ ਹਵਾਲਾਤੀਆਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕਰਨ ਦੇ ਲਈ ਥਾਣਾ ਸਿਟੀ ਗੁਰਦਾਸਪੁਰ ਨੂੰ ਲਿਖਤੀ ਸ਼ਿਕਾਇਤ ਭੇਜ ਦਿੱਤੀ ਗਈ ਹੈ।
ਪੜ੍ਹੋ ਇਹ ਵੀ ਖ਼ਬਰ: ਲੁਧਿਆਣਾ: ਬੈਂਕ ਦੇ ਸੁਰੱਖਿਆ ਗਾਰਡ ਨੇ ਖੁਦ ਨੂੰ ਗੋਲੀ ਮਾਰ ਕੀਤੀ ਖ਼ੁਦਕੁਸ਼ੀ, ਬਾਥਰੂਮ ‘ਚੋਂ ਮਿਲੀ ਲਾਸ਼
--
ਕੇਜਰੀਵਾਲ ਦੀ ਮੂੰਹ ਬੋਲੀ ਭੈਣ ਵਲੋਂ ਆਜ਼ਾਦੀ ਦਿਵਸ ਮੌਕੇ CM ਮਾਨ ਦੇ ਸਮਾਗਮ ਦੌਰਾਨ ਆਤਮਦਾਹ ਦੀ ਚਿਤਾਵਨੀ
NEXT STORY