ਗੁਰਦਾਸਪੁਰ : ਗਲੀ 'ਚ ਖੇਡ ਰਹੇ ਬੱਚਿਆਂ 'ਚ ਇਕ 14 ਸਾਲ ਦੇ ਬੱਚੇ ਨੂੰ ਪਿੰਡ ਦਾ ਹੀ ਚੌਕੀਦਾਰ ਸ਼ਰਾਬ ਦੇ ਨਸ਼ੇ 'ਚ ਗਲਤ ਇਰਾਦੇ ਨਾਲ ਜ਼ਬਰਦਸਤੀ ਆਪਣੇ ਘਰ ਲੈ ਗਿਆ। ਇਸ ਦੌਰਾਨ ਜਦੋਂ ਉਸ ਨੇ ਬੱਚੇ ਨਾਲ ਕੁਕਰਮ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਸ ਨੇ ਰੌਲਾ ਪਾ ਦਿੱਤਾ ਤੇ ਜਦੋਂ ਉਸ ਦਾ ਵਿਰੋਧ ਕੀਤਾ ਤਾਂ ਚੌਕੀਦਾਰ ਨੇ ਤੇਜ਼ਧਾਰ ਹਥਿਆਰ ਨਾਲ ਉਸ ਦੀ ਗਰਦਨ 'ਤੇ ਵਾਰ ਕਰ ਦਿੱਤਾ, ਜਿਸ ਕਾਰਨ ਬੱਚਾ ਗੰਭੀਰ ਰੂਪ 'ਚ ਜ਼ਖਮੀ ਹੋ ਗਈ। ਇਸ ਉਪਰੰਤ ਚੌਕੀਦਾਰ ਨੇ ਬੱਚੇ ਦੇ ਹੱਥ ਪੈਰ ਬੰਨ੍ਹ ਕੇ ਉਸ ਨੂੰ ਘਰ 'ਚ ਪਈ ਪੇਟੀ ਦੇ ਥੱਲੇ ਸੁੱਟ ਦਿੱਤਾ। ਇਸ ਉਪਰੰਤ 4 ਘੰਟੇ ਤੱਕ ਉਹ ਉੱਥੇ ਹੀ ਪਿਆ ਰਿਹਾ।
ਘਟਨਾ ਸਬੰਧੀ ਜਾਣਕਾਰੀ ਮਿਲਦਿਆਂ ਹੀ ਪਿੰਡ ਦੇ ਨੌਜਵਾਨਾਂ ਨੇ ਬੱਚੇ ਨੂੰ ਚੌਕੀਦਾਰ ਕੋਲੋਂ ਛੁਡਵਾ ਕੇ ਹਸਪਤਾਲ 'ਚ ਦਾਖਲ ਕਰਵਾਇਆ ਜਦਕਿ ਦੋਸ਼ੀ ਮੌਕੇ 'ਤੋਂ ਫਰਾਰ ਹੋ ਗਿਆ। ਇਸ ਸਬੰਧੀ ਜਾਣਕਾਰੀ ਮਿਲਦਿਆਂ ਹੀ ਪੁਲਸ ਵੀ ਮੌਕੇ 'ਤੇ ਪਹੁੰਚ ਗਈ।
ਜਾਣਕਾਰੀ ਮੁਤਾਬਕ ਜ਼ਖਮੀ ਬੱਚੇ ਦੇ ਪਿਤਾ ਦੀ 10 ਸਾਲ ਪਹਿਲਾ ਮੌਤ ਹੋ ਚੁੱਕੀ ਹੈ ਤੇ ਉਸ ਦੀ ਮਾਂ ਵੀ ਘਰ ਛੱਡ ਕੇ ਜਾ ਚੁੱਕੀ ਹੈ। ਉਹ ਆਪਣੇ ਦਾਦਾ-ਦਾਦੀ ਨਾਲ ਹੀ ਰਹਿੰਦਾ ਹੈ। ਬੱਚੇ ਨੇ ਦੱਸਿਆ ਕਿ ਐਤਵਾਰ ਦੁਪਹਿਰ ਕਰੀਬ 3 ਵਜੇ ਉਹ ਆਪਣੇ ਦੋਸਤਾਂ ਨਾਲ ਖੇਡ ਰਿਹਾ ਸੀ। ਇਸ ਦੌਰਾਨ ਪਿੰਡ ਦਾ ਚੌਕੀਦਾਰ ਉਥੇ ਆਇਆ ਤੇ ਜ਼ਬਰਦਸਤੀ ਉਸ ਨੂੰ ਆਪਣੇ ਘਰ ਲੈ ਗਿਆ ਤੇ ਗਲਤ ਕੰਮ ਕਰਨ ਦੀ ਕੋਸ਼ਿਸ਼ ਕੀਤੀ। ਜਦੋਂ ਉਸ ਨੇ ਚੌਕੀਦਾਰ ਦਾ ਵਿਰੋਧ ਕੀਤਾ ਤਾਂ ਉਸ ਨੇ ਘਰ 'ਚ ਪਏ ਦਾਤਰ ਨਾਲ ਗਲੇ 'ਤੇ ਵਾਰ ਕਰ ਦਿੱਤਾ ਤੇ ਬਾਅਦ 'ਚ ਉਸ ਨੂੰ ਬੰਨ੍ਹ ਕੇ ਪੇਟੀ ਥੱਟੇ ਸੁੱਟ ਦਿੱਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਬਹਰਾਮਪੁਰਾ ਦੇ ਮੁਖੀ ਮਨਜੀਤ ਕੌਰ ਨੇ ਦੱਸਿਆ ਕਿ ਬੱਚੇ ਬਿਆਨ ਲੈ ਕੇ ਮਾਮਲਾ ਦਰਜ ਕੀਤਾ ਜਾਵੇਗਾ।
ਅੰਮ੍ਰਿਤਸਰ ਰੇਲ ਹਾਦਸਾ : ਹਾਈਕੋਰਟ ਵਲੋਂ ਨਵਜੋਤ ਕੌਰ ਤੇ ਪੰਜਾਬ ਸਰਕਾਰ ਨੂੰ ਰਾਹਤ (ਵੀਡੀਓ)
NEXT STORY