ਗੁਰਦਾਸਪੁਰ (ਵਿਨੋਦ) - ਪੇਕਿਆਂ ਤੋਂ ਹੋਰ ਦਾਜ ਲਿਆਉਣ ਦੀ ਮੰਗ ਕਰਨ ਤੇ ਪਹਿਲਾਂ ਦਿੱਤਾ ਦਾਜ ਖੁਰਦ-ਬੁਰਦ ਕਰਨ ਦੇ ਦੋਸ਼ 'ਚ ਪੀੜਤਾ ਦੇ ਪਤੀ ਤੇ ਸੱਸ ਵਿਰੁੱਧ ਕੇਸ ਦਰਜ ਕੀਤਾ ਗਿਆ।
ਸਿਟੀ ਪੁਲਸ ਸਟੇਸ਼ਨ ਦੇ ਇੰਚਾਰਜ ਸ਼ਾਮ ਲਾਲ ਨੇ ਦੱਸਿਆ ਕਿ ਸ਼ਰਨਜੀਤ ਕੌਰ ਪੁੱਤਰੀ ਸੁਖਜਿੰਦਰ ਸਿੰਘ ਵਾਸੀ ਗੁਰਦਾਸਪੁਰ ਨੇ 11 ਸਤੰਬਰ 2017 ਨੂੰ ਸ਼ਿਕਾਇਤ ਪੱਤਰ ਦੇ ਕੇ ਦੋਸ਼ ਲਾਇਆ ਸੀ ਕਿ ਉਸ ਦਾ ਵਿਆਹ 28 ਨਵੰਬਰ 2010 ਨੂੰ ਸੁਖਜਿੰਦਰ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਮੁਕੇਰੀਆਂ ਨਾਲ ਹੋਇਆ ਸੀ। ਵਿਆਹ ਦੇ ਸਮੇਂ ਮੇਰੇ ਪੇਕਿਆਂ ਨੇ ਆਪਣੀ ਹੈਸੀਅਤ ਅਨੁਸਾਰ ਦਾਜ ਵੀ ਦਿੱਤਾ ਸੀ ਪਰ ਵਿਆਹ ਤੋਂ ਬਾਅਦ ਉਸ ਦਾ ਪਤੀ ਤੇ ਸੱਸ ਦਾਜ ਲਈ ਪ੍ਰੇੇਸ਼ਾਨ ਕਰਨ ਲੱਗੇ ਤੇ ਪਹਿਲਾਂ ਦਿੱਤੇ ਦਾਜ ਨੂੰ ਵੀ ਖੁਰਦ-ਬੁਰਦ ਕਰ ਦਿੱਤਾ। ਇਸ ਸ਼ਿਕਾਇਤ ਦੀ ਜਾਂਚ ਫੈਮਿਲੀ ਵੈੱਲਫੇਅਰ ਕਮੇਟੀ ਗੁਰਦਾਸਪੁਰ ਨੂੰ ਸੌਂਪੀ ਗਈ ਸੀ। ਕਮੇਟੀ ਦੀ ਜਾਂਚ ਰਿਪੋਰਟ ਦੇ ਆਧਾਰ 'ਤੇ ਪੀੜਤਾ ਦੇ ਪਤੀ ਸੁਖਜਿੰਦਰ ਸਿੰਘ ਤੇ ਸੱਸ ਸੁਰਜੀਤ ਕੌਰ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ, ਜੋ ਫਰਾਰ ਹਨ।
ਲੁਧਿਆਣਾ :ਕੱਪੜਾ ਫੈਕਟਰੀ ਨੂੰ ਲੱਗੀ ਭਿਆਨਕ ਅੱਗ, ਫਾਇਰ ਬ੍ਰਿਗੇਡ ਦੀਆਂ ਪੰਜ ਗੱਡੀਆਂ ਮੌਕੇ 'ਤੇ
NEXT STORY