ਗੁਰਦਾਸਪੁਰ (ਗੁਰਪ੍ਰੀਤ) - ਗੁਰਦਾਸਪੁਰ ਦੀ ਦਾਣਾ ਮੰਡੀ ’ਚ 4 ਫਰਵਰੀ ਤੋਂ ਲੈ ਕੇ 15 ਫਰਵਰੀ ਤੱਕ ‘ਖੇਤਰੀ ਸਰਸ ਮੇਲਾ’ ਲਗਾਇਆ ਜਾ ਰਿਹਾ ਹੈ, ਜਿਸ ਦਾ ਉਦਘਾਟਨ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵਲੋਂ ਕੀਤਾ ਜਾਵੇਗਾ। ਲਾਏ ਜਾ ਰਹੇ ਇਸ ਮੇਲੇ ਦੇ ਸਬੰਧ ’ਚ ਅੱਜ ਸ੍ਰੀ ਰਣਬੀਰ ਸਿੰਘ ਮੂਧਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਲੋਂ ਜ਼ਿਲੇ ਦੇ ਪੱਤਰਕਾਰਾਂ ਨਾਲ ਪ੍ਰੈਸ ਕਾਨਫਰੰਸ ਕੀਤੀ ਗਈ, ਜਿਸ ’ਚ ਉਨ੍ਹਾਂ ਨੇ ਮੇਲੇ ਦੇ ਸਬੰਧੀ ਵਿਸਥਾਰ ’ਚ ਜਾਣਕਾਰੀ ਪ੍ਰਦਾਨ ਕੀਤੀ। ਗੁਰਦਾਸਪੁਰ ’ਚ ਹੋਈ ਪ੍ਰੈੱਸ ਕਾਨਫਰੰਸ ’ਚ ਲਖਬੀਰ ਸਿੰਘ ਰੰਧਾਵਾ ਡੀ.ਡੀ.ਪੀ.ਓ ਅਤੇ ਨਿਰਮਲ ਸਿੰਘ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।
ਵਧੀਕ ਡਿਪਟੀ ਕਮਿਸ਼ਨਰ ਮੂਧਲ ਨੇ ਆਪਣੇ ਦਫਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਇਹ ਮੇਲਾ ਭਾਰਤ ਤੇ ਪੰਜਾਬ ਸਰਕਾਰ ਵਲੋਂ ਪੇਂਡੂ ਖੇਤਰਾਂ ’ਚ ਹੱਥ ਦਸਤਕਾਰੀ ਆਦਿ ਦੇ ਕਾਰੀਗਰਾਂ ਲਈ ਲਗਾਇਆ ਜਾ ਰਿਹਾ ਹੈ। ਇਸ ਦੌਰਾਨ ਦੇਸ਼ ਭਰ ’ਚੋਂ 500 ਤੋਂ ਵੱਧ ਕਾਰੀਗਰ ਅਤੇ 150 ਤੋਂ ਵੱਧ ਕਲਾਕਾਰ ਪੁਹੰਚਣ ਦੀ ਉਮੀਦ ਜਤਾਈ ਜਾ ਰਹੀ ਹੈ। ਇਸ ਤੋਂ ਇਲਾਵਾ ਇਸ ਮੇਲੇ ’ਚ ਪ੍ਰਸਿੱਧ ਗਾਇਕ ਅਤੇ ਕਲਾਕਾਰਾਂ ਵਲੋਂ ਆਪਣੀ ਕਲਾ ਦੇ ਜੌਹਰ ਵਿਖਾਏ ਜਾਣਗੇ। 'ਖੇਤਰੀ ਸਰਸ ਮੇਲਾ' ’ਚ ਪੰਜਾਬ ਤੋਂ ਇਲਾਵਾ ਭਾਰਤ ਦੇ ਸਾਰੇ ਰਾਜਾਂ ਤੋਂ ਮਸ਼ਹੂਰ ਵਸਤੂਆਂ ਦੀ ਪ੍ਰਦਰਸ਼ਨੀ ਅਤੇ ਉਨ੍ਹਾਂ ਦੀ ਵਿਕਰੀ ਕੀਤੀ ਜਾਵੇਗੀ। ਇਸ ਨਾਲ ਪੇਂਡੂ ਖੇਤਰ ’ਚ ਰਹਿ ਰਹੇ ਲੋਕਾਂ ਨੂੰ ਆਪਣੀ ਕਲਾ ਨੂੰ ਖੁੱਲ ਕੇ ਵਿਖਾਉਣ ਦਾ ਮੌਕਾ ਮਿਲੇਗਾ।
ਮਸਤੂਆਣਾ ਸਾਹਿਬ 'ਤੇ ਕੀਤੀ ਜਾ ਰਹੀ ਬਿਆਨਬਾਜ਼ੀ ਦਾ ਅਕਾਲ ਕਾਲਜ ਕੌਂਸਲ ਨੇ ਲਿਆ ਨੋਟਿਸ
NEXT STORY