ਡੇਰਾ ਬਾਬਾ ਨਾਨਕ/ਗੁਰਦਾਸਪੁਰ, (ਜਗ ਬਾਣੀ ਟੀਮ) : ਸੁਖਜਿੰਦਰ ਸਿੰਘ ਰੰਧਾਵਾ ਕੈਬਨਿਟ ਵਜ਼ੀਰ ਪੰਜਾਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਯਾਦਗਾਰੀ ਬਣਾਉਣ ਲਈ ਵਿਸ਼ੇਸ਼ ਸਮਾਗਮ ਕਰਵਾਏ ਜਾ ਰਹੇ ਹਨ, ਜਿਸ ਤਹਿਤ ਡੇਰਾ ਬਾਬਾ ਨਾਨਕ ਡਿਜੀਟਲ ਮਿਊਜ਼ੀਅਮ ਅਤੇ ਲਾਈਟ ਐਂਡ ਸਾਊਂਡ ਸ਼ੋਅ 9, 10 ਅਤੇ 11 ਨਵੰਬਰ ਨੂੰ ਕਰਵਾਇਆ ਜਾ ਰਿਹਾ ਹੈ।
ਰੰਧਾਵਾ ਨੇ ਅੱਗੇ ਕਿਹਾ ਕਿ ਇਨ੍ਹਾਂ ਸਮਾਗਮਾਂ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਬਹੁਤ ਹੀ ਸ਼ਾਨਦਾਰ ਤਰੀਕੇ ਨਾਲ ਪੇਸ਼ ਕੀਤਾ ਜਾਵੇਗਾ ਅਤੇ ਅਲੌਕਿਕ ਨਜ਼ਾਰਾ ਪੇਸ਼ ਹੋਵੇਗਾ। ਅਸੀਂ ਸਾਰੇ ਵਡਭਾਗੇ ਹਾਂ ਕਿ ਸਾਨੂੰ ਪਹਿਲੀਂ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਗੁਰਪੁਰਬ ਮਨਾਉਣ ਦਾ ਸੁਭਾਗ ਮਿਲਿਆ ਹੈ।
ਇਸ ਮੌਕੇ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ 550 ਸਾਲਾ ਗੁਰਪੁਰਬ ਸਮਾਗਮਾਂ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ ਅਤੇ ਆਪਣੇ ਬੱਚਿਆਂ ਨਾਲ ਡਿਜੀਟਲ ਮਿਊਜ਼ੀਅਮ ਅਤੇ ਲਾਈਟ ਐਂਡ ਸਾਊਂਡ ਸ਼ੋਅ ਵੇਖਣ ਲਈ ਆਉਣ ਤਾਂ ਜੋ ਸਾਡੇ ਬੱਚੇ ਗੁਰੂ ਜੀ ਦੀਆਂ ਸਿੱਖਿਆਵਾਂ ਤੋਂ ਜਾਣੂ ਹੋ ਸਕਣ। ਉਨ੍ਹਾਂ ਅੱਗੇ ਦੱਸਿਆ ਕਿ ਡੇਰਾ ਬਾਬਾ ਨਾਨਕ ਵਿਖੇ 8 ਤੋਂ 11 ਨਵੰਬਰ ਤਕ ਕਰਵਾਏ ਜਾ ਰਹੇ 'ਡੇਰਾ ਬਾਬਾ ਨਾਨਕ ਉਤਸਵ' ਵਿਚ ਯੂਥ ਫੈਸਟੀਵਲ, ਗੁਰੂ ਨਾਨਕ ਯੂਥ ਐਂਡ ਫਿਲਮ ਫੈਸਟੀਵਲ ਅਤੇ ਗੁਰੂ ਨਾਨਕ ਆਰਟਸ ਫੈਸਟੀਵਲ ਆਦਿ ਕਰਵਾਏ ਜਾ ਰਹੇ ਹਨ ਤਾਂ ਜੋ ਨੌਜਵਾਨ ਪੀੜ੍ਹੀ ਨੂੰ ਆਪਣੇ ਅਮੀਰ ਵਿਰਸੇ ਤੋਂ ਜਾਣੂ ਕਰਵਾਇਆ ਜਾ ਸਕੇ।
ਅੱਜ ਹਿਮਾਚਲ 'ਚ ਇਨਵੈਸਟਰ ਸਮਿਟ ਦਾ ਉਦਘਾਟਨ ਕਰਨਗੇ PM ਮੋਦੀ (ਪੜ੍ਹੋ 7 ਨਵੰਬਰ ਦੀਆਂ ਖਾਸ ਖਬਰਾਂ)
NEXT STORY