ਗੁਰਦਾਸਪੁਰ (ਵੈੱਬ ਡੈਸਕ) - ਗੁਰਦਾਸਪੁਰ ਜ਼ਿਲ੍ਹੇ ਦੇ ਦੀਨਾਨਗਰ ਹਲਕੇ ’ਚੋਂ ਸੂਤਰਾਂ ਅਨੁਸਾਰ ਵੱਡੀ ਮਾਤਰਾ ’ਚ ਗਰਨੇਡ ਅਤੇ ਆਰ.ਡੀ.ਐੱਕਸ ਬਰਾਮਦ ਹੋਣ ਦੀ ਸੂਚਨਾ ਮਿਲੀ ਹੈ। ਬਰਾਮਦ ਹੋਈ ਵਿਸਫੋਟਕ ਸਮੱਗਰੀ ਨੂੰ ਪੁਲਸ ਨੇ ਆਪਣੇ ਕਬਜ਼ੇ ’ਚ ਲੈ ਲਿਆ ਹੈ। ਇਸ ਸਬੰਧ ’ਚ ਚੰਡੀਗੜ੍ਹ ਵਿਖੇ ਉੱਚ ਅਧਿਕਾਰੀਆਂ ਵਲੋਂ ਪ੍ਰੈੱਸ ਕਾਨਫਰੰਸ ਕੀਤੀ ਜਾ ਰਹੀ ਹੈ, ਜਿਸ ਤੋਂ ਹੋਰ ਖ਼ੁਲਾਸੇ ਹੋਣ ਦੀ ਉਮੀਦ ਹੈ।
ਦੱਸ ਦੇਈਏ ਕਿ ਇਸ ਸਮੇਂ ਪੰਜਾਬ ’ਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਚੋਣਾਂ ਦੌਰਾਨ ਸ਼ਰਾਰਤੀ ਅਨਸਰਾਂ ਵਲੋਂ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਅੰਮ੍ਰਿਤਸਰ ਦੀ ਭਾਰਤ-ਪਾਕਿ ਸਰਹੱਦ ’ਤੇ ਸਥਿਤ ਪਿੰਡ ਧਨੋਆ ਕਲਾਂ ’ਚੋਂ ਐੱਸ.ਟੀ.ਐੱਫ ਅਤੇ ਪੁਲਸ ਫੋਰਸ ਨੇ ਵੱਡੀ ਮਾਤਰਾ ’ਚ ਵਿਸਫੋਟਕ ਸਮੱਗਰੀ ਬਰਾਮਦ ਹੋਈ ਸੀ, ਜਿਸ ਨੂੰ ਪੁਲਸ ਨੇ ਬਰਾਮਦ ਕਰ ਲਿਆ ਸੀ।
ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ: ਪਤੰਗ ਲੁੱਟਦੇ ਸਮੇਂ ਟਰਾਂਸਫਾਰਮਰ ਦੀ ਲਪੇਟ 'ਚ ਆਇਆ 14 ਸਾਲਾ ਬੱਚਾ, ਤੜਫ਼-ਤੜਫ਼ ਨਿਕਲੀ ਜਾਨ
ਭਾਜਪਾ ਨੇ ਚੰਨੀ ’ਤੇ ਨਹੀਂ ਸਗੋਂ ਸਮੁੱਚੇ ਐੱਸ. ਸੀ. ਵਰਗ ’ਤੇ ਹਮਲਾ ਬੋਲਿਆ : ਵੇਰਕਾ
NEXT STORY