ਗੁਰਦਾਸਪੁਰ (ਗੁਰਪ੍ਰੀਤ) : ਕਿਸਾਨ ਸੰਘਰਸ਼ ਕਮੇਟੀ ਵਲੋਂ ਪੰਜ ਮੁੱਖ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਲਗਾਇਆ ਗਿਆ ਧਰਨਾ ਅੱਜ ਦੂਜੇ ਦਿਨ 'ਚ ਦਾਖਲ ਹੋ ਗਿਆ ਹੈ। ਇਸ ਦੌਰਾਨ ਕਿਸਾਨਾਂ ਨੇ ਦੱਸਿਆ ਕਿ ਕੱਲ ਤੋਂ ਉਹ ਆਪਣੇ ਪਰਿਵਾਰਾਂ ਸਮੇਤ ਧਰਨੇ 'ਤੇ ਬੈਠਣਗੇ। ਉਨ੍ਹਾਂ ਕਿਹਾ ਕਿ 24 ਘੰਟੇ ਤੋਂ ਵੱਧ ਦਾ ਸਮਾਂ ਬੀਤ ਚੁੱਕਾ ਹੈ ਪਰ ਅਜੇ ਤੱਕ ਕੋਈ ਵੀ ਪ੍ਰਸ਼ਾਸਨਿਕ ਅਧਿਕਾਰੀ ਉਨ੍ਹਾਂ ਕੋਲ ਨਹੀਂ ਪਹੁੰਚਿਆ ਅਤੇ ਨਾ ਸਰਕਾਰ ਦਾ ਕੋਈ ਨੁਮਾਇੰਦਾ ਪਹੁੰਚਿਆ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਜਿੰਨੀ ਦੇਰ ਸਰਕਾਰ ਅਤੇ ਪ੍ਰਸ਼ਾਸਨ ਇਨ੍ਹਾਂ ਮੰਗਾ ਨੂੰ ਪੂਰਾ ਨਹੀਂ ਕਰਦਾ ਓਨੀ ਦੇਰ ਇਹ ਧਰਨਾ ਅਣਮਿੱਥੇ ਸਮੇਂ ਵਾਸਤੇ ਚਲਦਾ ਰਹੇਗਾ।
ਇਥੇ ਦੱਸ ਦੇਈਏ ਕਿ ਕਿਸਾਨਾਂ ਵਲੋਂ ਆਪਣੀ ਮੰਗਾਂ ਨੂੰ ਲੈ ਕੇ ਬੁੱਧਵਾਰ ਤੋਂ ਸਰਕਾਰ ਖਿਲਾਫ ਧਰਨਾ ਲਗਾਇਆ ਗਿਆ ਹੈ। ਕਿਸਾਨਾਂ ਦੀਆਂ ਕੁੱਲ 5 ਮੰਗਾਂ ਹਨ, ਜਿਸ 'ਚ ਕਿਸਾਨਾਂ ਦਾ ਜੋ 25 ਰੁਪਏ ਬਕਾਇਆ ਸਰਕਾਰ ਵੱਲ ਹੈ, ਤੁਰੰਤ ਜਾਰੀ ਕੀਤਾ ਜਾਵੇ, ਪ੍ਰਾਈਵੇਟ ਗੰਨਾ ਮਿੱਲਾਂ ਨੂੰ ਤੁਰੰਤ ਚਾਲੂ ਕੀਤਾ ਜਾਵੇ, ਪਿਛਲੇ ਸਾਲ ਦੀ ਬਕਾਇਆ ਰਕਮ ਤੁਰੰਤ ਜਾਰੀ ਕੀਤੀ ਜਾਵੇ, ਗੰਨਾ ਐਕਟ ਤਹਿਤ 14 ਦਿਨ ਦੇ ਅੰਦਰ-ਅੰਦਰ ਗੰਨੇ ਦੀ ਪੇਮੈਂਟ ਜਾਰੀ ਕੀਤੀ ਜਾਵੇ ਅਤੇ ਗੰਨੇ ਦਾ ਮੁੱਲ 350 ਰੁਪਏ ਕੀਤਾ ਜਾਵੇ।
ਸਾਵਧਾਨ, ਫਿਰੋਜ਼ਪੁਰ ’ਚ ਚਾਈਨੀਜ਼ ਪੁੜੀਆਂ ਨਾਲ ਪਕਾਇਆ ਜਾ ਰਿਹੈ ਪਪੀਤਾ
NEXT STORY