ਗੁਰਦਾਸਪੁਰ (ਵਿਨੋਦ) : ਥਾਣਾ ਬਹਿਰਾਮਪੁਰ ਦੇ ਅਧੀਨ ਪੈਂਦੇ ਪਿੰਡ ਮਰਾੜਾ 'ਚ ਅੱਗ ਨਾਲ ਝੁਲਸਣ ਨਾਲ ਇਕ ਕੁੜੀ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਸ ਸਟੇਸ਼ਨ ਬਹਿਰਾਮਪੁਰ 'ਚ ਤਾਇਨਾਤ ਸਬ-ਇਸਪੈਕਟਰ ਕਸ਼ਮੀਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਸ਼ਾਮ ਲਾਲ ਸੈਣੀ ਨੇ ਦੱਸਿਆ ਕਿ ਉਸਦੀ ਕੁੜੀ ਰੀਤੂ ਸੈਣੀ ਘਰ 'ਚ ਰੋਟੀ ਬਣਾ ਰਹੀ ਸੀ ਅਤੇ ਘਰ 'ਚ ਕੋਈ ਨਹੀਂ ਸੀ। ਰੋਟੀ ਬਣਾਉਂਦੇ ਹੋਏ ਉਹ ਅਚਾਨਕ ਅੱਗ ਦੀ ਲਪੇਟ 'ਚ ਆ ਗਈ, ਜਿਸ ਕਾਰਨ ਉਹ ਬੁਰੀ ਤਰ੍ਹਾਂ ਝੁਲਸ ਗਈ। ਇਸ ਉਪਰੰਤ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਚੌਹਾਨ ਹਸਪਤਾਲ ਦਾਖਲ ਕਰਵਾਇਆ ਪਰ ਉਸਦੀ ਹਾਲਤ ਨਾਜ਼ੁਕ ਹੋਣ ਕਰਕੇ ਉਸ ਨੂੰ ਅੰਮ੍ਰਿਤਸਰ ਲਈ ਰੈਫਰ ਕਰ ਦਿੱਤਾ ਗਿਆ, ਜਿਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪੁਲਸ ਨੇ ਦੱਸਿਆ ਕਿ ਕੁੜੀ ਦੇ ਪਿਤਾ ਦੇ ਬਿਆਨਾਂ ਦੇ ਆਧਾਰ 'ਤੇ ਧਾਰਾ 174 ਤਹਿਤ ਮਾਮਲਾ ਦਰਜ ਕਰ ਲਿਆ ਹੈ ਅਤੇ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤੀ ਹੈ।
ਪੰਜਾਬ 'ਚ ਕਾਂਗਰਸੀ ਤੇ ਅਕਾਲੀ ਇਕ-ਦੂਜੇ ਦੇ ਰਿਸ਼ਤੇਦਾਰ!
NEXT STORY