ਗੁਰਦਾਸਪੁਰ (ਗੁਰਪ੍ਰੀਤ ਸਿੰਘ) - ਗੁਰਦਾਸਪੁਰ ਦਸ਼ਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦਾਸਪੁਰ ਦੇ ਬਟਾਲਾ ਵਿਖੇ ਗੁਰਦਵਾਰਾ ਸ੍ਰੀ ਕੰਧ ਸਾਹਿਬ ਤੋਂ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਵਿਸ਼ਾਲ ਨਗਰ ਕੀਰਤਨ ਕੱਢਿਆ ਗਿਆ। ਬਟਾਲਾ ਦੇ ਵੱਖ-ਵੱਖ ਥਾਵਾਂ ’ਤੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ ਅਤੇ ਨਗਰ ਕੀਰਤਨ ਵਿਚ ਗਤਕੇ ਦੇ ਜੌਹਰ ਵੀ ਵਿਖਾਏ ਗਏ।
ਨਗਰ ਕੀਰਤਨ ਬਟਾਲਾ ਦੇ ਵੱਖ-ਵੱਖ ਬਾਜ਼ਾਰਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਕੰਧ ਸਾਹਿਬ ਵਿਖੇ ਸਮਾਪਤ ਹੋਵੇਗਾ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਿੱਸਾ ਲਿਆ ਅਤੇ ਵੱਖ-ਵੱਖ ਥਾਵਾਂ ’ਤੇ ਲੰਗਰ ਦਾ ਖ਼ਾਸ ਪ੍ਰਬੰਧ ਕੀਤਾ ਗਿਆ। ਨਗਰ ਕੀਰਤਨ ’ਚ ਕਿਸਾਨੀ ਸੰਗਰਸ਼ ਅਤੇ ਕਿਸਾਨਾਂ ਦੀ ਚੜਦੀਕਲਾ ਦੀ ਅਰਦਾਸ ਵੀ ਕੀਤੀ ਗਈ।
ਇੱਸ ਮੌਕੇ ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਗੁਰਦੁਆਰਾ ਸ਼੍ਰੀ ਕੰਧ ਸਾਹਿਬ ਦੇ ਮੈਨੇਜਰ ਗੁਰਤਿੰਦਰ ਪਾਲ ਸਿੰਘ ਅਤੇ ਐੱਸ.ਜੀ.ਪੀ. ਸੀ. ਦੇ ਮੈਂਬਰ ਗੁਰਿੰਦਰਪਾਲ ਸਿੰਘ ਗੋਰਾ ਨੇ ਕਿਹਾ ਕੀ ਦਸ਼ਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਟਾਲਾ ਵਿੱਚ ਵਿਸ਼ਾਲ ਨਗਰ ਕੀਰਤਨ ਕੱਢਿਆ ਗਿਆ, ਜਿਸ ਵਿੱਚ ਸਾਰੇ ਧਰਮਾਂ ਦੇ ਲੋਕਾਂ ਨੇ ਹਿੱਸਾ ਲਿਆ।
ਉਨ੍ਹਾਂ ਕਿਹਾ ਕਿ ਜਿਹੜੇ ਕਿਸਾਨ ਆਪਣੇ ਹੱਕਾਂ ਲਈ ਅੱਜ ਸੰਘਰਸ਼ ਕਰ ਰਹੇ ਹਨ, ਉਨ੍ਹਾਂ ਦੀ ਚੜ੍ਹਦੀ ਕਲਾ ਦੀ ਅਰਦਾਸ ਕੀਤੀ ਗਈ। ਇਸ ਦੇ ਨਾਲ ਹੀ ਉਨ੍ਹਾਂ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਅਪੀਲ ਕਰਦੇ ਹੋਏ ਆਖਿਆ ਕਿ ਜੇਕਰ ਉਹ ਸੱਚੇ ਮਨ ਤੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਨੂੰ ਸਮਰਪਿਤ ਹਨ ਤਾਂ ਉਨ੍ਹਾਂ ਨੂੰ ਸੰਗਰਸ਼ ਕਰ ਰਹੇ ਕਿਸਾਨਾਂ ਦੀ ਮੰਗ ਨੂੰ ਪੂਰਾ ਕਰਦੇ ਹੋਏ ਖੇਤੀ ਕਾਨੂੰਨਾਂ ਨੂੰ ਰੱਦ ਕਰ ਦੇਣਾ ਚਾਹੀਦਾ ਹੈ।
ਖੰਨਾ ਪੁਲਸ ਨੇ 'ਗਣਤੰਤਰ ਦਿਹਾੜੇ' ਦੇ ਮੱਦੇਨਜ਼ਰ ਕੀਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ
NEXT STORY