ਗੁਰਦਾਸਪੁਰ (ਵਿਨੋਦ) : ਸੀ.ਆਈ.ਏ. ਸਟਾਫ ਵਲੋਂ ਇਕ ਔਰਤ ਨੂੰ ਹੈਰੋਇਨ ਸਮੇਤ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਪੁਲਸ ਨੇ ਔਰਤ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀ.ਆਈ.ਏ. ਸਟਾਫ ਦੇ ਇੰਚਾਰਜ ਵਿਪਨ ਕੁਮਾਰ ਨੇ ਦੱਸਿਆ ਕਿ ਏ.ਐੱਸ.ਆਈ. ਕਸ਼ਮੀਰ ਸਿੰਘ ਪੁਲਸ ਪਾਰਟੀ ਸਮੇਤ ਜੌੜਾ ਛੱਤਰਾ ਆਪਣੇ ਇਲਾਕੇ 'ਚ ਗਸ਼ਤ ਕਰ ਰਹੇ ਸਨ ਕਿ ਕਿਸੇ ਮੁਖਬਰ ਨੇ ਪੁਲਸ ਪਾਰਟੀ ਨੂੰ ਸੂਚਿਤ ਕੀਤਾ ਕਿ ਇਕ ਔਰਤ ਰਾਣੀ ਪਤਨੀ ਰਿੰਕੂ ਵਾਸੀ ਪਿੰਡ ਜੌੜਾ ਛੱਤਰਾ ਆਪਣੇ ਘਰ 'ਚ ਹੈਰੋਇਨ ਤੇ ਸ਼ਰਾਬ ਆਦਿ ਵੇਚਣ ਦਾ ਨਾਜਾਇਜ਼ ਧੰਦਾ ਕਰਦੀ ਹੈ। ਇਸ ਸੂਚਨਾ ਦੇ ਆਧਾਰ 'ਤੇ ਪੁਲਸ ਪਾਰਟੀ ਨੇ ਚੌਂਕੀ ਇੰਚਾਰਜ ਜੌੜਾ ਛੱਤਰਾ ਕੁਲਦੀਪ ਸਿੰਘ ਅਤੇ ਇਕ ਮਹਿਲਾ ਕਾਂਸਟੇਬਲ ਅਮਰੀਕ ਕੌਰ ਨੂੰ ਨਾਲ ਲੈ ਕੇ ਉਕਤ ਔਰਤ ਦੇ ਘਰ ਛਾਪਾਮਾਰੀ ਕੀਤੀ ਤਾਂ ਰਾਣੀ ਨੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਪੁਲਸ ਪਾਰਟੀ ਨੇ ਉਸ ਨੂੰ ਤੁਰੰਤ ਕਾਬੂ ਕਰ ਲਿਆ। ਪੁਲਸ ਅਧਿਕਾਰੀ ਨੇ ਦੱਸਿਆ ਕਿ ਜਦ ਮਹਿਲਾ ਕਾਂਸਟੇਬਲ ਨੇ ਰਾਣੀ ਦੀ ਤਾਲਾਸ਼ੀ ਲਈ ਤਾਂ ਉਸ ਤੋਂ ਡੇਢ ਗ੍ਰਾਮ ਹੈਰੋਇਨ ਬਰਾਮਦ ਹੋਈ।
ਸ਼ਸ਼ੀ ਸ਼ਰਮਾ 'ਤੇ ਹੋਏ ਹਮਲੇ ਦੇ 5 ਹਮਲਾਵਰਾਂ ਦੀ ਹੋਈ ਪਛਾਣ, ਵੀਡੀਓ ਵਾਇਰਲ
NEXT STORY