ਗੁਰਦਾਸਪੁਰ (ਵਿਨੋਦ, ਹਰਪ੍ਰੀਤ) : ਗੁਰਦਾਸਪੁਰ ਪੁਲਸ ਨੇ ਹੈਰੋਇਨ ਸਮੇਤ ਇਕ ਨੌਜਵਾਨ ਨੂੰ ਗ੍ਰਿਫਤਾਰ 'ਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਗੁਰਦਾਸਪੁਰ ਸਦਰ ਪੁਲਸ ਸਟੇਸ਼ਨ 'ਚ ਤਾਇਨਾਤ ਸਹਾਇਕ ਸਬ-ਇੰਸਪੈਕਟਰ ਸੁਖਜਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਬੱਬਰੀ ਬਾਈਪਾਸ 'ਤੇ ਨਾਕਾ ਲਾਇਆ ਹੋਇਆ ਸੀ। ਇਸੇ ਦੌਰਾਨ ਇਕ ਮੋਟਰਸਾਈਕਲ ਸਵਾਰ ਨੂੰ ਨੌਜਵਾਨ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਸ ਨੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਪੁਲਸ ਪਾਰਟੀ ਨੇ ਤੁਰੰਤ ਉਸ ਨੂੰ ਕਾਬੂ ਕਰ ਲਿਆ, ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 8 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁੱਛਗਿੱਛ ਦੌਰਾਨ ਦੋਸ਼ੀ ਦੀ ਪਛਾਣ ਮੂਸਾ ਮਸੀਹ ਵਾਸੀ ਹਯਾਤ ਨਗਰ ਵਜੋਂ ਹੋਈ ਹੈ। ਪੁਲਸ ਨੇ ਉਕਤ ਦੋਸ਼ੀ ਨੂੰ ਕਾਬੂ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
'ਬੈਕ ਪੇਨ' ਦੇ ਮਰੀਜ਼ਾਂ ਲਈ ਰਾਹਤ ਭਰੀ ਖਬਰ
NEXT STORY