ਗੁਰਦਾਸਪੁਰ (ਵਿਨੋਦ) : ਅਣਪਛਾਤੇ ਚੋਰਾਂ ਵਲੋਂ ਪਿੰਡ ਅਵਾਨ ਦੇ ਇਕ ਘਰ 'ਚੋਂ ਨਕਦੀ ਤੇ ਗਹਿਣੇ ਚੋਰੀ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਇਸ ਸਬੰਧੀ ਪੀੜਤ ਬਲਜੀਤ ਕੌਰ ਪਤਨੀ ਗੁਰਮੇਜ ਸਿੰਘ ਵਾਸੀ ਪਿੰਡ ਅਵਾਨ ਨੇ ਘੁਮਾਣ ਪੁਲਸ ਨੂੰ ਬਿਆਨ ਦਿੱਤਾ ਹੈ ਕਿ 12 ਜੂਨ ਨੂੰ ਆਪਣੇ ਬੱਚਿਆਂ ਨਾਲ ਪੇਕੇ ਪਿੰਡ ਰਣੀਆ ਧਾਰੀਵਾਲ ਗਈ ਹੋਈ ਸੀ। ਅੱਜ ਜਦ ਉਹ ਘਰ ਵਾਪਸ ਆਈ ਤੇ ਘਰ ਦੇ ਗੇਟ ਦਾ ਦਰਵਾਜ਼ਾ ਖੋਲ੍ਹ ਕੇ ਅੰਦਰ ਗਈ ਤਾਂ ਦੇਖਿਆ ਕਿ ਲੱਕੜ ਦੀ ਅਲਮਾਰੀ ਨੂੰ ਤੋੜ ਕੇ ਅਣਪਛਾਤੇ ਚੋਰ 10 ਹਜ਼ਾਰ ਰੁਪਏ ਦੇ ਗਹਿਣੇ ਚੋਰੀ ਕਰਕੇ ਲਿਜਾ ਚੁੱਕੇ ਸਨ। ਪੁਲਸ ਨੇ ਇਸ ਬਿਆਨ ਦੇ ਆਧਾਰ 'ਤੇ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਫਿਰੋਜ਼ਪੁਰ ਸਰਹੱਦ 'ਤੇ ਬੀ.ਐੱਸ.ਐੱਫ. ਨੇ ਪਾਕਿ ਘੁਸਪੈਠੀਏ ਨੂੰ ਕੀਤਾ ਕਾਬੂ
NEXT STORY