ਗੁਰਦਾਸਪੁਰ (ਗੁਰਪ੍ਰੀਤ ਚਾਵਲਾ) : ਗੁਰਦਾਸਪੁਰ ਦੀ ਸੀ.ਆਈ.ਏ. ਪੁਲਸ ਵਲੋਂ ਗੁਪਤ ਸੂਚਨਾ ਦੇ ਆਧਾਰ 'ਤੇ 50 ਪੇਟੀਆਂ ਨਾਜਾਇਜ਼ ਅੰਗਰੇਜ਼ੀ ਸ਼ਰਾਬ ਬਰਾਮਦ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀ.ਆਈ.ਏ. ਸਟਾਫ ਦੇ ਇੰਚਾਰਜ ਕਪਿਲ ਕੌਸ਼ਲ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਗੁਰਦਾਸਪੁਰ ਬੱਸ ਸਟੈਂਡ ਨੇੜੇ ਇਕ 'ਚੋਂ ਨਾਜਾਇਜ਼ ਸ਼ਰਾਬ ਮਿਲਦੀ ਹੈ। ਇਸੇ ਸੂਚਨਾ ਦੇ ਆਧਾਰ 'ਤੇ ਜਦੋਂ ਛਾਪੇਮਾਰੀ ਕੀਤੀ ਗਈ ਤਾਂ ਮੋਹਨ ਲਾਲਾ ਦੇ ਘਰ 'ਚੋਂ 50 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਇਹ ਸ਼ਰਾਬ ਉਤਰਾਂਚਲ ਪ੍ਰਦੇਸ਼ ਤੋਂ ਲਿਆ ਕੇ ਗੁਰਦਾਸਪੁਰ 'ਚ ਵੇਚੀ ਜਾ ਰਹੀ ਸੀ। ਇਸ ਦਾ ਇਕ ਸਾਥੀ ਵਿਕਰਮ ਮੌਕੇ ਤੋਂ ਫਰਾਰ ਹੋ ਗਿਆ, ਜਿਸ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਫਿਲਹਾਲ ਪੁਲਸ ਨੇ ਸ਼ਰਾਬ ਨੂੰ ਕਬਜ਼ੇ 'ਚ ਲੈ ਕੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜੇਲ ਨੇੜੇ ਸ਼ੱਕੀ ਔਰਤ ਵੇਖਣ ਨਾਲ ਲੋਕਾਂ 'ਚ ਦਹਿਸ਼ਤ
NEXT STORY