ਗੁਰਦਾਸਪੁਰ (ਗੁਰਪ੍ਰੀਤ) : ਪੂਰੇ ਦੇਸ਼ ਦੀਆਂ ਵੱਖ-ਵੱਖ ਜਥੇਬੰਦੀਆਂ ਅਤੇ ਸੰਗਠਨਾਂ ਵਲੋਂ 'ਭਾਰਤ ਬੰਦ' ਦੇ ਦਿੱਤੇ ਗਏ ਸੱਦੇ ਨੂੰ ਪੰਜਾਬ 'ਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸੇ ਤਹਿਤ ਅੱਜ ਗੁਰਦਾਸਪੁਰ 'ਚ ਵੀ ਕਿਸਾਨ ਜਥੇਬੰਦੀਆਂ ਅਤੇ ਮੁਲਾਜ਼ਮਾਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ ਗਿਆ ਹੈ। ਇਸ ਦੌਰਾਨ ਕਿਸਾਨਾਂ ਨੇ ਮੰਗ ਕੀਤੀ ਕਿ ਸਵਾਮੀ ਨਾਥਨ ਰਿਪੋਰਟ ਲਾਗੂ ਕੀਤੀ ਜਾਵੇ, ਸਰਕਾਰੀ ਨੌਕਰੀਆਂ ਦਾ ਪ੍ਰਬੰਧ ਕੀਤਾ ਜਾਵੇ ਅਤੇ ਕਿਸਾਨਾਂ ਦੀਆਂ ਫਸਲਾਂ ਦਾ ਵੀ ਸਹੀ ਮੁੱਲ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਰਕਾਰ ਵਲੋਂ ਲੋਕਹਿੱਤ ਦੇ ਲਈ ਫੈਸਲੇ ਨਹੀਂ ਲਏ ਜਾਂਦੇ ਉਦੋਂ ਤੱਕ ਉਹ ਆਪਣਾ ਸੰਘਰਸ਼ ਜਾਰੀ ਰੱਖਣਗੇ।
ਦੱਸਣਯੋਗ ਹੈ ਕਿ ਅੱਜ ਸਰਕਾਰ ਦੀਆਂ 'ਲੋਕ ਵਿਰੋਧੀ' ਨੀਤੀਆਂ ਖਿਲਾਫ 10 ਕੇਂਦਰੀ ਟਰੇਡ ਯੂਨੀਅਨ ਵਲੋਂ ਕੀਤੀ ਜਾ ਰਹੀ ਦੇਸ਼ ਵਿਆਪੀ ਹੜਤਾਲ 'ਚ ਤਕਰੀਬਨ 25 ਕਰੋੜ ਲੋਕ ਹਿੱਸਾ ਲੈ ਰਹੇ ਹਨ। ਇਨ੍ਹਾਂ ਟਰੇਡ ਯੂਨੀਅਨਾਂ ਸਣੇ ਕਈ ਬੈਕਿੰਗ ਯੂਨੀਅਨਾਂ ਅਤੇ ਫੈਡਰੇਸ਼ਨਾਂ ਨੇ ਪਿਛਲੇ ਸਾਲ ਸਤੰਬਰ 'ਚ ਹੜਤਾਲ ਕਰਨ ਦਾ ਐਲਾਨ ਕੀਤਾ ਸੀ। ਇਸ ਹੜਤਾਲ ਦੌਰਾਨ, ਸਰਵਜਨਿਕ ਟਰਾਂਸਪੋਰਟ, ਦੁੱਧ ਅਤੇ ਸਬਜ਼ੀਆਂ ਤੋਂ ਇਲਾਵਾ ਨੈੱਟਵਰਕਿੰਗ, ਏ.ਟੀ.ਐੱਮ. ਫੰਡ ਟਰਾਂਸਫਰ ਵਰਗੀਆਂ ਸੇਵਾਵਾਂ ਵੀ ਪ੍ਰਭਾਵਿਤ ਹੋ ਸਕਦੀਆਂ ਹਨ।
ਬਿਆਸ ਰੇਪ ਕਾਂਡ ਮਾਮਲੇ 'ਚ ਨਵਾਂ ਮੋੜ, ਰੇਪ ਪੀੜਤ ਐਕਸ਼ਨ ਕਮੇਟੀ ਦਾ ਵੱਡਾ ਖੁਲਾਸਾ
NEXT STORY